ਪਾਵਰਕਾਮ ਅਤੇ ਟਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ-ਜਗਰੂਪ ਸਿੰਘ
ਗੁਰਵਿੰਦਰ ਸੋਨੂੰ
ਭੁੱਚੋਂ ਮੰਡੀ, 17 ਜੁਲਾਈ: ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਅੱਜ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਅਤੇ ਮੰਨੀਆਂ ਮੰਗਾਂ ਦੀ ਪ੍ਰਾਪਤੀ ਲਈ ਪਰਿਵਾਰਾਂ ਸਮੇਤ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਦੇ ਸਾਹਮਣੇ ਧਰਨਾ ਦਿੱਤਾ। ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਜਾਇਜ਼ ਅਤੇ ਮੰਨੀਆਂ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਟਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵਿਭਾਗ ਵਿੱਚ ਪੱਕਾ ਕਰਨ ਸਮੇਤ ਸਮੂਹ ਮੰਗਾਂ ਤੋਂ ਟਾਲਾ ਵੱਟ ਰਹੀ ਹੈ,ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਵਿਭਾਗ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ। ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ। ਇਸ ਮੌਕੇ ਨਾਇਬ ਸਿੰਘ,ਲਛਮਣ ਸਿੰਘ,ਸਤਨਾਮ ਢਿੱਲੋਂ,ਖੋਮਪਾਲ ਸ਼ਰਮਾ,ਅਮਨਦੀਪ ਸਿੰਘ,ਦੌਲਤ ਰਾਮ,ਜਗਤਾਰ ਸਿੰਘ,ਹਰਦੀਪ ਢੱਡੇ,ਜਗਜੀਤ ਸਿੰਘ,ਹਰਬੰਸ ਸਿੰਘ,ਕੱਤਰ ਸਿੰਘ,ਸੁਲੱਖਣ ਸਿੰਘ,ਗੁਰਪ੍ਰੀਤ ਗੁਰੂਸਰ,ਰਣਧੀਰ ਸਿੰਘ,ਸੰਦੀਪ ਸਿੰਘ,ਲਵਪ੍ਰੀਤ ਸਿੰਘ,ਰਮਜ਼ਾਨ ਖ਼ਾਨ,ਗੁਰਸੇਵਕ ਬਾਠ,ਹਰਜਿੰਦਰ ਸਿੰਘ,ਅਮ੍ਰਿਤਪਾਲ ਸਿੰਘ,ਜਸਕਰਨ ਜੱਸੀ,ਗੁਰਪ੍ਰੀਤ ਲਹਿਰਾ,ਗੁਰਸ਼ਰਨ ਸਿੰਘ ਅਤੇ ਪਰਮਜੀਤ ਕੌਰ ਸਮੇਤ ਭ੍ਰਾਤਰੀ ਜਥੇਬੰਦੀਆਂ ਬੀਕੇਯੂ ਏਕਤਾ ਉੱਗਰਾਹਾਂ ਤੋਂ ਬਲਾਕ ਜਰਨਲ ਸਕੱਤਰ ਬਲਜੀਤ ਸਿੰਘ ਪੂਹਲਾ,ਨੌਜਵਾਨ ਭਾਰਤ ਸਭਾ ਤੋਂ ਬਲਕਰਨ ਸਿੰਘ,ਮੁਕਤੀ ਮੋਰਚਾ ਪੰਜਾਬ ਤੋਂ ਆਗੂ ਡੀਸੀ ਸਿੰਘ ਕੋਟੜਾ,ਟੀ.ਐੱਸ.ਯੂ.ਭੰਗਲ ਤੋਂ ਸੂਬਾ ਮੀਤ ਪ੍ਰਧਾਨ ਚੰਦਰ ਪ੍ਰਕਾਸ਼ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
Share the post "ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ ਦਿੱਤਾ ਥਰਮਲ ਦੇ ਮੁੱਖ ਗੇਟ ’ਤੇ ਦਿੱਤਾ ਧਰਨਾ"