ਲਹਿਰਾ ਮੁਹੱਬਤ, 18 ਨਵੰਬਰ : ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ਮੋਰਚੇ ਦੇ ਬੈਨਰ ਹੇਠ ਥਰਮਲ ਪਲਾਂਟ ਦੇ ਨੇੜਲੇ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਝੰਡਾ ਮਾਰਚ ਦੌਰਾਨ ਸੰਬੋਧਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਜਥੇਬੰਦੀ ਦੇ ਆਗੂਆਂ ਜਗਸੀਰ ਸਿੰਘ ਭੰਗੂ,ਬਲਜਿੰਦਰ ਮਾਨ,ਹਰਦੀਪ ਸਿੰਘ ਤੱਗੜ,ਹਰਜਿੰਦਰ ਸਿੰਘ ਰਾਜੂ ਆਦਿ ਨੇ ਕਿਹਾ ਕਿ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ ਤਰਾਂ-ਤਰਾਂ ਦੇ ਲੋਕ-ਲੁਭਾਵਣੇ ਵਾਅਦੇ ਕਰਕੇ ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਈ ਸਰਕਾਰ ਕਿਸਾਨਾਂ-ਮਜ਼ਦੂਰਾਂ-ਮੁਲਾਜ਼ਮਾਂ-ਠੇਕਾ ਮੁਲਾਜ਼ਮਾਂ ਦੀਆਂ ਦੀਆਂ ਮੰਗਾਂ ਨੂੰ ਅਣਗੋਲਿਆ ਕਰਕੇ ਸਮੂਹ ਵਰਗਾਂ ਸਿਰ ਲੋਕ ਵਿਰੋਧੀ ਨੀਤੀਆਂ ਮੜ੍ਹ ਰਹੀ ਹੈ।
ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਪਾਵਰਕੌਮ ਦੇ ਹੈੱਡ ਆਫਿਸ ਸਾਹਮਣੇ ਧਰਨੇ ਦਾ ਐਲਾਨ
ਕਿਰਤੀ ਲੋਕਾਂ ਵੱਲੋੰ ਹਜਾਰਾਂ ਜਾਨਾਂ ਕੁਰਬਾਨ ਕਰਕੇ ਪ੍ਰਾਪਤ ਕੀਤੇ ਹੱਕ ਅੱਠ ਘੰਟੇ ਦੀ ਕੰਮ ਦਿਹਾੜੀ ਨੂੰ ਬਾਰਾਂ ਘੰਟੇ ਦੀ ਕੰਮ ਦਿਹਾੜੀ ਕਰਕੇ ਕਿਰਤੀ ਲੋਕਾਂ ਨੂੰ ਇੱਕ ਵਾਰ ਬੰਧੂਆ ਮਜ਼ਦੂਰੀ ਵੱਲ ਧੱਕਿਆ ਜਾ ਰਿਹਾ ਹੈ ਅਤੇ ਯੂਨੀਅਨ ਬਣਾਉਣ ਦਾ ਹੱਕ ਖੋਹਿਆ ਜਾ ਰਿਹਾ ਹੈ,ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਠੇਕਾ ਮੁਲਾਜ਼ਮਾਂ ਨੂੰ ਸੜਕਾਂ ਤੇ ਰੁਲਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਜਿਸਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ।