WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਦੇ ਵਿਰੋਧ ਵਿੱਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰੇ ਸਰਕਾਰ:-ਮੋਰਚਾ ਆਗੂ
ਸੁਖਜਿੰਦਰ ਮਾਨ
ਬਠਿੰਡਾ 12 ਨਵੰਬਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਦੁਪਹਿਰ ਸਮੇਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਨੂੰ ਮੁਕੰਮਲ ਜਾਮ ਕਰਕੇ ਰੈਲੀ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ ਅਤੇ ਬਾਦਲ ਸਿੰਘ ਭੁੱਲਰ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਚੋਣਾਂ ਵਾਲੇ ਸੂਬਿਆਂ ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਲੋਕ-ਲੁਭਾਵਣੀਆਂ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ ਦੂਜੇ ਪਾਸੇ ਆਪਣੇ ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਵੱਲੋੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦਾ ਗਲਤ ਫ਼ੈਸਲਾ ਲਿਆ ਜਾ ਰਿਹਾ ਹੈ । ਉਨ੍ਹਾਂ ਸਰਕਾਰ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਡੀ.ਸੀ.ਦਫ਼ਤਰ ਬਰਨਾਲਾ ਵਿਖੇ 24 ਕਲਰਕਾਂ ਦੀਆਂ ਪੋਸਟਾਂ ਅਤੇ ਪਾਵਰਕਾਮ ਵਿੱਚ ਵੱਖ-ਵੱਖ ਹਜਾਰਾਂ ਖਾਲੀ ਅਸਾਮੀਆਂ ਤੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਥਾਂ ਨਵੇਂ ਕਲਰਕਾਂ, ਐੱਲ.ਡੀ.ਸੀ.ਅਤੇ ਦੋ ਹਜ਼ਾਰ ਸਹਾਇਕ ਲਾਈਨਮੈਨਾਂ ਦੀ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਹਜਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, । ਉਨ੍ਹਾਂ ਗਿਲਾ ਜ਼ਾਹਰ ਕੀਤਾ ਧੂਰੀ ਵਿਖੇ ਠੇਕਾ ਮੁਲਾਜ਼ਮਾਂ ਵੱਲੋੰ ਕੀਤੇ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨਾਂ ਉਪਰੰਤ ਠੇਕਾ ਮੁਲਾਜ਼ਮ ਆਗੂਆਂ ਨਾਲ਼ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇ ਕੇ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਅਤੇ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦੇ ਵਿਰੋਧ ਵਜੋਂ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਦੇ ਬੈਨਰ ਹੇਠ 15 ਅਤੇ 16 ਨਵੰਬਰ ਨੂੰ ਸਮੂਹਿਕ ਛੁੱਟੀ ਦੇ ਕੇ ਆਪਣੇ-ਆਪਣੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਦੇ ਹੋਏ ਪਾਵਰਕੌਮ ਦੇ ਮੁੱਖ ਇੰਜਨੀਅਰ ਦਫ਼ਤਰਾਂ ਸਾਹਮਣੇ ਪਰਿਵਾਰਾਂ ਸਮੇਤ ਰੋਸ਼ ਪ੍ਰਦਰਸ਼ਨ ਰੋਸ਼ ਕੀਤੇ ਜਾਣਗੇ। ੳੁਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ।

Related posts

ਸ਼ਹਿਰ ਦੇ ਪ੍ਰਸਿੱਧ ਡਾ ਸੁਰਜੀਤ ਸਿੰਘ ਕਾਲੜਾ ਦੇਹਾਂਤ

punjabusernewssite

ਲੋਕ ਸਭਾ ਚੋਣਾਂ: ਜ਼ਿਲ੍ਹੇ ਅੰਦਰ ਨਜ਼ਾਇਜ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਸਖਤ ਨਿਗਰਾਨੀ : ਡੀਸੀ

punjabusernewssite

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

punjabusernewssite