ਬਠਿੰਡਾ, 20 ਨਵੰਬਰ : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਅਮਨ ਤੇ ਕਾਨੂੰਨ ਬਣਾਈ ਰੱਖਣ ਲਈ 24 ਘੰਟੇ ਡਿਊਟੀ ਦੇਣ ਵਾਲੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸ਼ੁਰੂ ਕੀਤੀ ਰੀਤ ‘ਬਰਥ-ਡੇ ਸੈਲੀਬਰੇਸ਼ਨ’ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਏ.ਐਸ.ਆਈ ਜਸਕਰਨ ਸਿੰਘ ਨੂੰ ਉਨ੍ਹਾਂ ਦੇ 56ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਹੈ। ਜਸਕਰਨ ਸਿੰਘ ਪਿਛਲੇ 19 ਸਾਲਾਂ ਤੋਂ ਵੱਖ ਵੱਖ ਡਿਪਟੀ ਕਮਿਸ਼ਨਰ ਨਾਲ ਆਪਣੀ ਡਿਊਟੀ ਬਤੌਰ ਪੀ.ਐਸ.ਓ (ਪਰਸਨਲ ਸਕਿਊਰਿਟੀ ਅਫ਼ਸਰ) ਵਜੋਂ ਨਿਭਾਅ ਰਹੇ ਹਨ।
ਮਨਪ੍ਰੀਤ ਬਾਦਲ ਦਾ ਦਾਅਵਾ: ਮੇਰੇ ਵਿਰੁੱਧ ਸਿਆਸੀ ਬਦਲਾਖ਼ੋਰੀ ਤਹਿਤ ਦਰਜ ਕੀਤਾ ਗਿਆ ਪਰਚਾ
ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਪਰੇ ਨੇ ਕੇਕ ਕੱਟਣ ਦੀ ਰਸਮ ਨਿਭਾਉਣ ਉਪਰੰਤ ਜਸਕਰਨ ਸਿੰਘ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਇਹ ਵੀ ਕਾਮਨਾ ਕੀਤੀ ਕਿ ਉਹ ਆਪਣੀ ਡਿਊਟੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ। ਇਸ ਮੌਕੇ ਐਸਡੀਐਮ ਰਾਮਪੁਰਾ ਪੰਕਜ ਕੁਮਾਰ, ਡੀਸੀ ਦੇ ਨਿੱਜੀ ਸਹਾਇਕ ਭਾਰਤ ਭੂਸ਼ਣ, ਏ.ਐਸ.ਆਈ ਨੈਬ ਸਿੰਘ, ਸੁਖਜੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਰਿਹਾ।