ਸਾਰੇ ਲੋਕਾਂ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਹੈ ਟੀਚਾ –ਡਾ ਤੇਜਵੰਤ ਸਿੰਘ ਢਿੱਲੋਂ
ਸੁਖਜਿੰਦਰ ਮਾਨ
ਬਠਿੰਡਾ, 12 ਦਸੰਬਰ: ਯੂਨੀਵਰਸਲ ਹੈਲਥ ਕਵਰੇਜ਼ ਦਿਵਸ ਸਬੰਧੀ ਜਾਣਾਕਾਰੀ ਸਾਂਝੀ ਕਰਦਿਆਂ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਯਤਨਸ਼ੀਲ ਹੈ ਅਤੇ ਹਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਗਿਆ ਕਿ ਇਸ ਦਿਨ ਦਾ ਟੀਚਾ ਹਰੇਕ ਮਨੁੱਖ ਲਈ ਸਿਹਤਮੰਦ ਭਵਿੱਖ ਹੈ ਅਤੇ ਸੰਸਾਰ ਵਿੱਚ ਸਾਰੇ ਲੋਕ ਬਿਨ੍ਹਾਂ ਵਿੱਤੀ ਤੰਗੀ ਦੇ ਮਿਆਰੀ ਸਿਹਤ ਸਹੂਲਤਾਂ ਤੱਕ ਪਹੁੰਚ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਵਧੀਆ ਜੀਵਨ ਜਾਂਚ ਲਈ ਚੰਗੀ ਸਿਹਤ ਦਾ ਹੋਣਾ ਵੀ ਬਹੁਤ ਮਹੱਤਵਪੂਰਨ ਹੈ। ਉਹਨਾਂ ਦੱਸਿਆ ਕਿ ਯੂਨੀਵਰਸਲ ਹੈਲਥ ਕਵਰੇਜ ਉਹਨਾਂ ਲੋਕਾਂ ਨੂੰ ਵੀ ਸਿਹਤ ਸਹੂਲਤ ਦੀ ਗਾਰੰਟੀ ਦਿੰਦਾ ਹੈ ਜਿਹੜੇ ਆਰਥਿਕ ਮੰਦਹਾਲੀ ਦੇ ਚੱਲਦਿਆਂ ਆਪਣਾ ਇਲਾਜ ਕਰਵਾ ਪਾਉਣ ਤੋਂ ਅਸਮੱਰਥ ਹਨ। ਉਹਨਾਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁੱਹਇਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਤੇ ਵੀ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬਤ ਸਿਹਤ ਯੋਜਨਾ ਤਹਿਤ ਮਰੀਜ ਦਾ 5 ਲੱਖ ਤੱਕ ਦਾ ਮੁਫਤ ਇਲਾਜ ਸਰਕਾਰੀ ਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿਚ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਜੱਚਾ ਬੱਚਾ ਲਈ ਸਰਕਾਰੀ ਹਸਪਤਾਲਾਂ ਵਿਚ ਮੁਫਤ ਸਹੂਲਤਾਂ ਮੌਜੂਦ ਹਨ, ਜਿਸ ਵਿਚ ਗਰਭਾਵਸਥਾ ਤੋਂ ਲੈ ਕੇ ਡਲੀਵਰੀ ਤੱਕ ਮੁਫਤ ਸਿਹਤ ਸਹੂਲਤ ਹੈ, ਸੰਪੂਰਨ ਟੀਕਾਕਰਣ ਪ੍ਰੋਗ੍ਰਾਮ, ਰਾਸ਼ਟਰੀ ਬਾਲ ਸਵਸੱਥ ਕਾਰੀਆਕ੍ਰਮ ਪ੍ਰੋਗ੍ਰਾਮ ਚੱਲ ਰਹੇ ਹਨ। ਕੈਂਸਰ ਦੀ ਮਰੀਜਾਂ ਲਈ ਸਾਰੇ ਸਰਕਾਰੀ ਹਸਪਤਾਲਾਂ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਡੇਢ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਡੇਂਗੂ ਮਲੇਰੀਆ ਦਾ ਮੁਫ਼ਤ ਇਲਾਜ, ਹੈਪਾਟਾਈਟਸ ਬੀ ਅਤੇ ਸੀ ਦਾ ਜਿਲ੍ਹਾ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਹੈ। ਉਹਨਾਂ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਨੂੰ ਕਿਹਾ ਕਿ ਆਪਣੇ ਅਧੀਨ ਸਮੁੂਹ ਸਟਾਫ਼ ਰਾਹੀਂ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਯੋਜਨਾਵਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ, ਤਾਂ ਜ਼ੋ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਡਾ ਤੇਜਵੰਤ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਮੇਂ ਡਾ ਅਨੂਪਮਾ ਸ਼ਰਮਾ ਸਹਾਇਕ ਸਿਵਲ ਸਰਜਨ, ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ, ਡਾ ਮੁਨੀਸ਼, ਡਾ ਰੂਪਾਲੀ ਜਿਲ੍ਹਾ ਐਪੀਡਮੈਲੋਜਿਸਟ, ਗਾਇਤਰੀ ਮਹਾਜਨ ਜਿਲ੍ਹਾ ਪ੍ਰੋਗ੍ਰਾਮ ਅਫ਼ਸਰ, ਕੁਲਵੰਤ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ, ਵਿਕਾਸ ਮਿੱਤਲ ਅਕਾਉਂਟ ਅਫ਼ਸਰ ਹਾਜ਼ਰ ਸਨ।
ਦਫ਼ਤਰ ਸਿਵਲ ਸਰਜਨ ਵਿਖੇ ਯੂਨੀਵਰਸਲ ਹੈਲਥ ਕਵਰੇਜ ਦਿਵਸ ਮਨਾਇਆ
13 Views