ਦਿਹਾੜੀ ਦਾ ਸਮਾਂ ਵਧਾਉਣ ਲਈ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ

0
12

ਠੇਕਾ ਮੋਰਚੇ ਦੇ ਪਲੇਟਫਾਰਮ ’ਤੇ 3 ਅਕਤੂਬਰ ਨੂੰ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਵੱਧ ਚੱੜ ਕੇ ਸ਼ਾਮਿਲ ਹੋਣ ਦਾ ਕੀਤਾ ਐਲਾਨ
ਪਟਿਆਲਾ, 26 ਸਤੰਬਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਫੈਸਲੇ ਤਹਿਤ ਅੱਜ ਇਥੇ ਜਿਲ੍ਹਾ ਪਟਿਆਲਾ ਬ੍ਰਾਂਚ ਪਾਤੜਾਂ ਕਮੇਟੀ ਵੱਲੋਂ ਕੰਮ ਦਿਹਾੜੀ ਵਿਚ 12 ਘੰਟੇ ਦਾ ਸਮਾਂ ਕਰਨ ਲਈ ਪੰਜਾਬ ਸਰਕਾਰ ਦੇ ਲੇਬਰ ਵਿਭਾਗ ਦੇ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਕਿਰਤੀ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।

ਸੁਖਬੀਰ ਬਾਦਲ ਨੇ ਅਗਲੀ ਸਰਕਾਰ ਬਣਾਉਣ ਲਈ ਖੇਤਰੀ ਪਾਰਟੀਆਂ ਨੂੰ ਇਕ ਸਾਂਝੇ ਮੰਚ ’ਤੇ ਇਕਜੁੱਟ ਹੋਣ ਦਾ ਦਿੱਤਾ ਸੱਦਾ

ਇਸ ਮੌਕੇ ਬ੍ਰਾਂਚ ਪ੍ਰਧਾਨ ਅਵਤਾਰ ਸਿੰਘ, ਬ੍ਰਾਂਚ ਖਜਾਨਚੀ ਲਖਵਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਮੁਲਾਜ਼ਮਾਂ ਦੀਆਂ ਅਹਿਮ ਪ੍ਰਾਪਤੀਆਂ ਤੇ ਲਗਾਤਾਰ ਹਮਲੇ ਤੇ ਹਮਲਾ ਕਰਦੀ ਆ ਰਹੀ ਹੈ ਉੱਥੇ ਹੀ 20 ਸਤੰਬਰ 2023 ਨੂੰ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ 8 ਘੰਟੇ ਦੀ ਕੰਮ ਦਿਹਾੜੀ ਦਾ ਸਮਾਂ ਵਧਾ ਕੇ ਹੁਣ 12 ਘੰਟੇ ਕਰ ਦਿੱਤਾ ਹੈ।

ਵਕੀਲ ਦੀ ਕੁੱਟਮਾਰ ਕਰਨ ਵਾਲੇ ਐਸ.ਪੀ. ਸਹਿਤ ਅੱਧੀ ਦਰਜ਼ਨ ਪੁਲਸੀਆਂ ’ਤੇ ਅਦਾਲਤ ਦੇ ਆਦੇਸ਼ਾਂ ਬਾਅਦ ਪਰਚਾ ਦਰਜ਼

ਰੋਹ ਭਰਪੂਰ ਪ੍ਰਦਰਸ਼ਨ ਕਰਨ ਉਪਰੰਤ ਆਗੂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਵੱਲੋੰ ਕੰਮ ਦਿਹਾੜੀ ਦੇ ਸਮੇਂ ਵਿੱਚ ਵਾਧਾ ਕਰਨ ਦੇ ਇਸ ਲੋਕਮਾਰੂ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਸੁਣਾਉਣੀ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮ ਆਪਣੇ ਮਹਾਨ ਸ਼ਹੀਦਾਂ ਦੀ ਇਸ ਪ੍ਰਾਪਤੀ ਨੂੰ ਕਿਸੇ ਵੀ ਕੀਮਤ ਤੇ ਖੁਸਣ ਨਹੀਂ ਦੇਣਗੇ

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਖਿਲਾਫ਼ ਲੁੱਕ ਆਫ਼ ਸਰਕੂਲਰ (ਐਲ.ਓ.ਸੀ) ਜਾਰੀ

ਪੰਜਾਬ ਸਰਕਾਰ ਦੇ ਇਸ ਲੋਕਮਾਰੂ ਫ਼ੈਸਲੇ ਦੇ ਵਿਰੋਧ ਵਿੱਚ ਸਮੂਹ ਵਿਭਾਗਾਂ ਦੇ ਹਰ ਕੈਟਾਗਿਰੀ ਅਧੀਨ ਸੇਵਾਵਾਂ ਦੇ ਰਹੇ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ’ਚ ਮਰਜ ਕਰਕੇ ਪੱਕੇ ਰੁਜਗਾਰ ਦੀ ਮੰਗ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸੰਗਰੂਰ ਵਿਖੇ ਮਿਤੀ 3 ਅਕਤੂਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿਚ ਵੱਧ ਚੱੜ ਕੇ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ।

 

 

LEAVE A REPLY

Please enter your comment!
Please enter your name here