Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

12 Views

ਪੰਜਾਬ ਰਾਜ ਸਿਹਤ ਏਜੰਸੀ ਨੇ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਿਆਂਦਾ

ਡਰਾਅ ਰਾਹੀਂ 10 ਜੇਤੂਆਂ ਦੀ ਕੀਤੀ ਜਾਵੇਗੀ ਚੋਣ ; ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ ਅਤੇ ਤੀਜਾ ਇਨਾਮ 25 ਹਜ਼ਾਰ ਰੁਪਏ ਰੱਖਿਆ

ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ।

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।

ਦੇਸ਼ ਦੀ ਪ੍ਰਭੂਸੱਤਾ ਲਈ ਸੰਘਰਸ਼ ਕਰਦੇ ਫਲਸਤੀਨੀ ਦੇਸ਼ ਭਗਤ ਹਨ- ਜੋਗਾ

ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਉਤਸ਼ਾਹਿਤ ਕਰਦਿਆਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ “ਆਯੁਸ਼ਮਾਨ ਐਪ” ਦੀ ਵਰਤੋਂ ਕਰਕੇ, “beneficiary.nha.gov.in” ਵੈਬਸਾਈਟ ‘ਤੇ ਜਾ ਕੇ  ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ ਜਿਸ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਫੇਫੜੇ ਅਤੇ ਸਾਹ ਦੀਆਂ ਬੀਮਾਰੀਆਂ ਦੇ ਟੈਸਟਾਂ ਲਈ ਜਿਲ੍ਹਾ ਟੀ.ਬੀ ਹਸਪਤਾਲ ਵਿਖੇ ਸਪਾਈਰੋਮਿਟਰੀ ਮਸ਼ੀਨ ਦਾ ਕੀਤਾ ਉਦਘਾਟਨ

ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪਰਿਵਾਰ ਸ਼ਾਮਲ ਹਨ।

Related posts

ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

punjabusernewssite

Big News: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ‘ਮਾਤਮੀ ਬਿਗਲ’ ਬਜਾਉਣ ਦਾ ਫ਼ੈਸਲਾਂ CM ਮਾਨ ਨੇ ਲਿਆ ਵਾਪਿਸ

punjabusernewssite

ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਵੱਲੋਂ ਕਾਬੂ

punjabusernewssite