WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪੰਜਾਬ

ਦੂਜੇ ਸੂਬਿਆਂ ਚੋਂ ਝੋਨੇ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ

8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, 7260 ਕੁਇੰਟਲ ਝੋਨਾ ਅਤੇ 7 ਵਾਹਨ ਕੀਤੇ ਜ਼ਬਤ

– ਗੈਰਕਾਨੂੰਨੀ ਝੋਨੇ ਦੀ ਤਸਕਰੀ ‘ਤੇ ਨਜ਼ਰ ਰੱਖਦਿਆਂ ਪੁਲਿਸ ਟੀਮਾਂ ਵੱਲੋਂ 1500 ਤੋਂ ਵੱਧ ਵਾਹਨਾਂ ਦੀ ਕੀਤੀ ਚੈਕਿੰਗ: ਡੀਜੀਪੀ ਪੰਜਾਬ

ਸੁਖਜਿੰਦਰ ਮਾਨ

ਚੰਡੀਗੜ੍ਹ, 12 ਅਕਤੂਬਰ:ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਤੋਂ ਝੋਨੇ/ਚਾਵਲ ਦੀ ਗੈਰਕਾਨੂੰਨੀ ਤਸਕਰੀ ਵਿਰੁੱਧ ਕਾਰਵਾਈ ਸ਼ੁਰੂ ਕਰਦਿਆਂ, ਸੂਬੇ ਵਿੱਚ ਝੋਨਾ ਖਰੀਦ (3 ਅਕਤੂਬਰ, 2021) ਸ਼ੁਰੂ ਹੋਣ ਤੋਂ ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਵਿਅਕਤੀਆਂ ਵਿਰੁੱਧ 8 ਐਫ.ਆਈ.ਆਰਜ਼. ਦਰਜ ਕੀਤੀਆਂ ਹਨ।

ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ -ਵੱਖ ਜ਼ਿਲ੍ਹਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਅਤੇ ਉਹਨਾਂ ਕੋਲੋਂ 7260 ਕੁਇੰਟਲ ਝੋਨਾ/ਚੌਲ ਅਤੇ 7 ਵਾਹਨ/ਟਰੱਕ ਜ਼ਬਤ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ, ਕੁਝ ਬੇਈਮਾਨ ਤੱਤ ਦੂਜੇ ਸੂਬਿਆਂ ਤੋਂ ਸਸਤੇ ਭਾਅ ‘ਤੇ ਝੋਨਾ ਲਿਆ ਕੇ ਪੰਜਾਬ ਵਿੱਚ ਅਣਅਧਿਕਾਰਤ ਸਟੋਰੇਜ ਜਾਂ ਫਿਰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਬੋਗਸ ਬਿਲਿੰਗ ਆਦਿ ਵਰਗੇ ਗਲਤ ਕਾਰਜਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।
ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਚੌਕਸੀ ਰੱਖਣ ਵਾਸਤੇ 94 ਅੰਤਰਰਾਜੀ ਨਾਕੇ ਲਗਾਉਣ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਸੂਬੇ ਦੀਆਂ ਸਰਹੱਦਾਂ ‘ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 1500 ਤੋਂ ਵੱਧ ਵਾਹਨਾਂ/ਟਰੱਕਾਂ ਦੀ ਚੈਕਿੰਗ ਕੀਤੀ ਗਈ ਹੈ।
ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਭਲਾਈ ਵਿਭਾਗ ਦੇ ਏਡੀਜੀਪੀ ਵੀ. ਨੀਰਜਾ ਨੂੰ ਸੂਬੇ ਵਿੱਚ ਅਣਅਧਿਕਾਰਤ ਅਨਾਜ ਅਤੇ ਝੋਨੇ ਦੀ ਰੋਕਥਾਮ ਲਈ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਸੂਬੇ ਵਿੱਚ ਹੁਣ ਤੱਕ ਕੁੱਲ 217547 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

Related posts

ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ, ਮਾਫ਼ੀਆ ਮੁੱਖ ਮੰਤਰੀ ਚਿਹਰਾ ਚੁਣਿਆ: ਭਗਵੰਤ ਮਾਨ

punjabusernewssite

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

punjabusernewssite

ਲੋਕਾਂ ਦੇ ਸੇਵਕ ਵਜੋਂ ਆਪਣਾ ਫਰਜ਼ ਨਿਭਾਓ-ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਦਿੱਤੇ ਹੁਕਮ

punjabusernewssite