ਸਲੱਮ ਖੇਤਰ ਤੇ ਝੁੱਗੀ ਝੌਂਪੜੀਆਂ ਚ ਰਹਿ ਰਹੇ ਬੱਚਿਆਂ ਲਈ ਰੋਜ਼ ਗਾਰਡਨ ਵਿਖੇ ਬੈਂਬੋ ਸਕੂਲ ਦਾ ਕੀਤਾ ਉਦਘਾਟਨ
ਬੱਚਿਆਂ ਤੇ ਮਾਪਿਆਂ ਨੂੰ ਪੜ੍ਹਾਈ ਦੀ ਅਹਿਮੀਅਤ ਸਬੰਧੀ ਕੀਤਾ ਪ੍ਰੇਰਿਤ
ਬਠਿੰਡਾ, 7 ਨਵੰਬਰ : ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਇੱਥੇ ਸਥਾਨਕ ਰੋਜ਼ ਗਾਰਡਨ ਵਿਖੇ ਝੁੱਗੀ-ਝੌਂਪੜੀਆਂ, ਸਲੱਮ ਖੇਤਰ, ਬਿਨਾਂ ਘਰ ਤੋਂ ਰਹਿ ਰਹੇ ਗ਼ਰੀਬ ਬੱਚਿਆਂ ਦੀ ਮੁਫ਼ਤ ਪੜ੍ਹਾਈ ਲਈ ਖੋਲ੍ਹੇ ਗਏ ਬੈਂਬੋ ਸਕੂਲ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਖਾਸ ਤੌਰ ਤੇ ਬੱਚਿਆਂ ਨਾਲ ਪੂੰਜੇ ਬੈਠ ਕੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ।
ਕਿਸਾਨ ਨੇ ਲਗਾਈ ਹੋਈ ਸੀ ਪਰਾਲੀ ਨੂੰ ਅੱਗ, ਉਪਰੋਂ ਪੁੱਜੇ ਡਿਪਟੀ ਕਮਿਸ਼ਨਰ
ਉਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਹਾਵ-ਭਾਵ ਨੂੰ ਜਾਣਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਵੀ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪੋਂ-ਆਪਣੇ ਬੱਚਿਆਂ ਇੱਥੇ ਸਕੂਲ ਭੇਜਣ ਅਤੇ ਥੋੜੇ ਲਾਲਚ ਲਈ ਇਨ੍ਹਾਂ ਤੋਂ ਕੰਮ ਨਾ ਕਰਵਾਉਣ ਤੇ ਨਾ ਹੀ ਭੀਖ ਮੰਗਵਾਉਣ ਸਗੋਂ ਇਨ੍ਹਾਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਉਜਵਲ ਕਰਨ।ਇਸ ਉਪਰੰਤ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਕੂਲ ਦਾ ਮੁੱਖ ਮੰਤਵ ਸਕੂਲ ਛੱਡ ਚੁੱਕੇ ਤੇ ਸਕੂਲੋਂ ਵਿਰਵੇ ਬੱਚਿਆਂ ਨੂੰ ਮੁੜ ਸਿੱਖਿਆ ਨਾਲ ਜੋੜਨਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਵਿੱਖ ਚ ਇਸ ਤਰ੍ਹਾਂ ਦੇ ਹੋਰ ਸਕੂਲ ਵੀ ਖੋਲ੍ਹੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕੀਤਾ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਉਦਘਾਟਨ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹਾ ਸਿੱਖਿਆ ਕਮੇਟੀ ਵਲੋਂ ਜ਼ਿਲ੍ਹਾ ਰੈਡ ਕਰਾਸ, ਅੱਪੂ ਸੋਸਾਇਟੀ ਤੇ ਐਚਐਮਈਐਲ ਰਿਫਾਇਨਰੀ ਦੇ ਸਹਿਯੋਗ ਨਾਲ ਚਲਾਏ ਜਾਣ ਵਾਲੇ ਇਸ ਸਕੂਲ ਚ 45 ਦੇ ਕਰੀਬ ਬੱਚਿਆਂ ਦੀ ਸ਼ਨਾਖਤ ਉਪਰੰਤ ਉਨ੍ਹਾਂ ਦਾ ਦਾਖਲਾ ਕੀਤਾ ਗਿਆ ਹੈ, ਜਿਨ੍ਹਾਂ ਨੂੰ ਇੱਕ ਮਾਹਿਰ ਅਧਿਆਪਕ ਤੇ ਤਿੰਨ ਇੰਟਰਨਰਸ਼ਿਪ ਵਿਦਿਆਰਥੀਆਂ ਵਲੋਂ ਸਵੇਰੇ 10 ਵਜੇ ਤੋਂ ਲੈ ਕੇ ਦੁਪਿਹਰ 2 ਵਜੇ ਤੱਕ ਮੁਫ਼ਤ ਪੜ੍ਹਾਇਆ ਜਾਵੇਗਾ। ਇਸ ਤੋਂ ਇਲਾਵਾ ਬੱਚਿਆਂ ਨੂੰ ਲੋੜੀਂਦੇ ਸਟੇਸ਼ਨਰੀ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ, ਜ਼ਿਲ੍ਹਾ ਵਿਕਾਸ ਫੈਲੋ ਅਫ਼ਸਰ ਸ਼?ਰੀ ਵਿਜੈ ਕੁਮਾਰ ਤੋਂ ਸਟਾਫ਼, ਬੱਚੇ ਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।
Share the post "ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ : ਸ਼ੌਕਤ ਅਹਿਮਦ ਪਰੇ"