WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਦੇਸ਼ ਭਗਤੀ ਦੇ ਗੀਤਾਂ ਅਤੇ ਨਾਹਰਿਆਂ ਨਾਲ ਗੂੰਜੇ ਪ੍ਰਾਇਮਰੀ ਸਕੂਲ

ਸੁਖਜਿੰਦਰ ਮਾਨ
ਬਠਿੰਡਾ, 28 ਸਤੰਬਰ : ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ ਹੇਠ ਚੱਲ ਰਹੇ ਪ੍ਰੋਜੈਕਟ ਵੀਰ ਗਾਥਾ ਅਤੇ ਮੇਰੀ ਮਾਟੀ ਮੇਰਾ ਦੇਸ ਨੂੰ ਭੁਪਿੰਦਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ( ਐਸਿੱ ) ਅਤੇ ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ( ਐਸਿੱ ) ਬਠਿੰਡਾ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਭੁਪਿੰਦਰ ਕੌਰ ਜਿਲ੍ਹਾ ਸਿੱਖਿਆ ਅਫਸਰ ਨੇ ਬੋਲਦਿਆਂ ਕਿਹਾ ਕਿ ਵੀਰ ਗਾਥਾ ਅਤੇ ਮੇਰੀ ਮਾਟੀ ਮੇਰਾ ਦੇਸ਼ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਿਲ੍ਹੇ ਦੇ ਸਮੂਹ ਬੀ. ਪੀ. ਈ. ਓਜ਼ ਅਤੇ ਸੀ. ਐੱਚ. ਟੀਜ਼ ਬਠਿੰਡਾ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ ਤਾਂ ਕਿ ਇਹਨਾਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਕੋਰਟ ਦਾ ਫੈਸਲਾਂ, ਸੁਖਪਾਲ ਖਹਿਰਾ ਦੋ ਦਿਨਾਂ ਪੁਲਿਸ ਰਿਮਾਂਡ ‘ਤੇ

ਉਹਨਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਰਾਹੀਂ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਦੇਸ਼ ਲਈ ਮਰ ਮਿਟਣ ਵਾਲੇ ਮਹਾਨ ਸਪੂਤਾਂ ਦੀਆਂ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਜਾਂਦਾ ਹੈ ਤਾਂ ਕਿ ਵਿਦਿਆਰਥੀ ਸਾਡੇ ਗੌਰਵਮਈ ਇਤਿਹਾਸ ਬਾਰੇ ਜਾਣ ਸਕਣ । ਉਹਨਾਂ ਦੱਸਿਆ ਕਿ ਸਾਡੇ ਮਹਾਨ ਸਪੂਤਾਂ ਦੇ ਸ਼ਹਾਦਤ ਨੂੰ ਅੱਖੋਂ – ਪਰੋਖੇ ਨਹੀਂ ਕਰ ਸਕਦੇ ਵਿਦਿਆਰਥੀ ਕਵਿਤਾਵਾਂ ਕਹਾਣੀਆਂ , ਗੀਤਾਂ ਅਤੇ ਪੇਟਿੰਗਾਂ ਰਾਹੀਂ ਇਹਨਾਂ ਸਹੀਦਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ । ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਵੀਰ ਗਾਥਾ ਪ੍ਰੋਗਰਾਮ ਰਾਹੀਂ ਹਰ ਇੱਕ ਸਕੂਲ ਚਾਰ-ਚਾਰ ਬੱਚੇ ਰਜਿਸਟਰਡ ਕਰਵਾ ਰਿਹਾ ਹੈ ।

..’ਤੇ ਜਦ ਮਨਪ੍ਰੀਤ ਬਾਦਲ ਨੂੰ ਫ਼ੜਣ ਗਈ ਵਿਜੀਲੈਂਸ ਟੀਮ ਨਾਲ ‘ਕਲੋਲ’ ਹੋ ਗਈ!

ਇਸ ਮੌਕੇ ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ( ਐਸਿੱ ) ਬਠਿੰਡਾ ਨੇ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਰਾਹੀਂ ਸਕੂਲਾਂ ਦੁਆਰਾ ਪਿੰਡ ਵਿੱਚ ਪ੍ਰਭਾਤ ਫੇਰੀਆਂ ਕੀਤੀਆਂ ਜਾ ਰਹੀਆਂ ਹਨ ਇਹਨਾਂ ਪ੍ਰਭਾਤ ਫੇਰੀਆਂ ਵਿੱਚ ਦੇਸ਼ ਭਗਤੀ ਦੇ ਗੀਤ ਅਤੇ ਨਾਹਰੇ ਗੂੰਜਦੇ ਹਨ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਦੇਸ਼ ਪ੍ਰੇਮ ਪਿਆਰ ਪ੍ਰਤੀ ਸਹੁੰ ਚੁੱਕੀ ਜਾਂਦੀ ਹੈ । ਇਸ ਦੇ ਨਾਲ ਹੀ ਪਿੰਡਾਂ ਵਿੱਚ ਸਹੀਦਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਜਾ ਰਿਹਾ ਹੈ । ਇਹਨਾਂ ਪ੍ਰੋਗਰਾਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਹਨਾਂ ਨਾਲ ਗੁਰਪ੍ਰੀਤ ਸਿੰਘ ਬਰਾੜ ਜਿਲ੍ਹਾ ਖੇਡ ਇੰਚਾਰਜ਼ ਅਤੇ ਪ੍ਰੋਜੈਕਟ ਦੇ ਨੋਡਲ ਅਫ਼ਸਰ ਸੁਖਪਾਲ ਸਿੰਘ ਈ ਟੀ ਟੀ ਅਧਿਆਪਕ ਨਥਾਣਾ ਅਤੇ ਜਤਿੰਦਰ ਕੁਮਾਰ ਸ਼ਰਮਾਂ ਹਾਜਰ ਸਨ।

Related posts

ਸਰਕਾਰੀ ਸਕੂਲਾਂ ’ਚ ਦਾਖ਼ਲਾ ਮੁਹਿੰਮ: ਬਠਿੰਡਾ ’ਚ ਇੱਕੋ ਦਿਨ ਹੋਏ 6053 ਵਿਦਿਆਰਥੀਆਂ ਦੇ ਨਵੇਂ ਦਾਖਲੇ

punjabusernewssite

ਬਾਬਾ ਫ਼ਰੀਦ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਵਲੋਂ ਈਵੈਂਟ ਦਾ ਆਯੋਜਨ

punjabusernewssite

ਐਸ.ਐਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਲੈਕਚਰ ਕਰਵਾਇਆ

punjabusernewssite