WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਦੋ ਮਹੀਨਿਆਂ ਵਿਚ ਭਗਵੰਤ ਮਾਨ ਸਰਕਾਰ ਨੇ 8 ਹਜ਼ਾਰ ਕਰੋੜ ਦਾ ਕਰਜ਼ਾ ਲਿਆ, 5 ਸਾਲਾਂ ਵਿਚ ਪੰਜਾਬ ਨੂੰ ਡੋਬ ਦੇਣਗੇ: ਹਰਸਿਮਰਤ ਕੌਰ ਬਾਦਲ

ਕਾਂਗਰਸ ਵਾਂਗੁ ਆਪ ਸਰਕਾਰ ਵੀ ਬਿਜਲੀ ਸੰਕਟ ਬਾਰੇ ਯੋਜਨਾਬੰਦੀ ਕਰਨ ਵਿਚ ਨਾਕਾਮ ਰਹੀ
ਆਪ ਨੇ 300 ਯੂਨਿਟਾਂ ਮੁਫਤ ਬਿਜਲੀ ਤੇ 1 ਹਜ਼ਾਰ ਔਰਤਾਂ ਨੂੰ ਦੇਣ ਦਾ ਝੂਠਾ ਵਾਅਦਾ ਕਰ ਕੇ ਲੋਕਾਂ ਨੂੰ ਗੁੰਮਰਾਹ ਕੀਤਾ
ਸੁਖਜਿੰਦਰ ਮਾਨ
ਬਠਿੰਡਾ, 14 ਮਈ: ਬਠਿੰਡਾ ਤੋ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ 2 ਮਹੀਨਿਆਂ ਵਿਚ 8 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਤੇ ਅਗਲੇ 5 ਸਾਲਾਂ ਵਿਚ ਇਹ ਕੀ ਕਰਨਗੇ, ਇਸਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਉਹਨਾਂ ਕਿਹਾਕਿ ਆਪ ਸਰਕਾਰ ਪੰਜ ਸਾਲਾਂ ਵਿਚ ਪੰਜਾਬ ਨੂੰ ਡੋਬ ਦੇਵੇਗੀ।
ਅੱਜ ਇਥੇ ਜਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਤੋ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਚੋਣਾਂ ਤੋ ਪਹਿਲਾਂ ਤੇ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਾਰ ਵਾਰ ਇਹ ਦਾਅਵੇ ਕਰਦੇ ਸਨ ਕਿ ਅਸੀਂ ਪੰਜਾਬ ਨੂੰ ਕਰਜ਼ਾ ਮੁਕਤ ਬਣਾਵਾਂਗੇ। ਉਹਨਾਂ ਕਿਹਾ ਕਿ ਕਰਜ਼ਾ ਮੁਕਤੀ ਵਾਲੇ ਪਾਸੇ ਕੰਮ ਕਰਨ ਦੀ ਥਾਂ ਇਹਨਾਂ ਦੋ ਮਹੀਨਿਆਂ ਵਿਚ 8 ਹਜ਼ਾਰ ਕਰੋੜ ਦਾ ਕਰਜ਼ਾ ਲੈ ਲਿਆ। ਉਹਨਾਂ ਕਿਹਾ ਕਿ ਇਹ ਪੈਸਾ ਕਿਥੇ ਵਰਤਿਆ ਗਿਆ ਸਾਰੇ ਵੇਖ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਪੈਸੇ ਨਾਲ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨ ਵਾਸਤੇ ਕਸ਼ਮੀਰ ਤੋ ਕੰਨਿਆ ਕੁਮਾਰੀ ਤੱਕ ਅਖ਼ਬਾਰਾਂ ਵਿਚ ਫੁਲ ਪੇਜ ਦੇ ਇਸ਼ਤਿਹਾਰ ਦਿੱਤੇ ਜਾ ਰਹੇ ਹਨ।ਸਵਾਲਾਂ ਦਾ ਜਵਾਬ ਦਿੰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਾਂਗੂ ਹੀ ਮੌਜੂਦਾ ਆਪ ਸਰਕਾਰ ਬਿਜਲੀ ਸੰਕਟ ‘ਤੇ ਯੋਜਨਾਬੰਦੀ ਕਰਨ ਵਿਚ ਨਾਕਾਮ ਰਹੀ ਹੈ ਜਿਸ ਕਾਰਨ ਪੰਜਾਬ ਵਿਚ ਅੱਜ 4 ਤੋ 14 ਘੰਟੇ ਦੇ ਬਿਜਲੀ ਕੱਟ ਹਰ ਵਰਗ ਲਈ ਲੱਗ ਰਹੇ ਹਨ। ਉਹਨਾਂ ਕਿਹਾ ਕਿ ਜਿਹੜੇ ਆਮ ਆਦਮੀ ਪਾਰਟੀ ਦੇ ਆਗੂ ਪ੍ਰਾਈਵੇਟ ਥਰਮਲਾਂ ਨੂੰ ਲੈ ਕੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰਦੇ ਸਨ, ਅੱਜ ਆਪ ਸਰਕਾਰ ਦੇ ਮੰਤਰੀ ਖੁਦ ਇਹਨਾਂ ਪਲਾਂਟਾਂ ਵਿਚ ਜਾ ਕੇ ਕਹਿ ਰਹੇ ਹਨ ਕਿ ਸਾਰੇ ਯੂਨਿਟ ਚਲਾਏ ਜਾਣ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਸੀ ਪਰ ਹੁਣ ਪੰਜਾਬ ਵਿਚ ਫਿਰ ਤੋ ਬਿਜਲੀ ਦੀ ਘਾਟ ਬਣ ਗਈ ਹੈ ਤੇ ਆਪ ਸਰਕਾਰ ਇਸ ਮਾਮਲੇ ਵਿਚ ਯੋਜਨਾਬੰਦੀ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ 300 ਯੁਨਿਟ ਤਾਂ ਕੀ ਮੁਫਤ ਮਿਲਣੇ ਹਨ, ਸਗੋਂ ਬਿਜਲੀ ਸਪਲਾਈ ਹੀ ਨਹੀਂ ਆਉਣੀ ਤੇ ਲੋਕਾਂ ਨੁੰ ਫਿਰ ਤੋ ਜਨਰੇਟਰ ਖਰੀਦਣੇ ਪੈਣਗੇ।
ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਪਾਰਟੀ ਲੋਕਾਂ ਨੁੰ 300 ਯੁਨਿਟ ਮੁਫਤ ਬਿਜਲੀ ਅਤੇ ਔਰਤਾਂ ਨੂੰ 1 ਹਜ਼ਾਰ ਰੁਪਏ ਦਾ ਝੂਠਾ ਵਾਅਦਾ ਕਰ ਕੇ ਸੱਤਾ ਵਿਚ ਆਈ ਹੈ। ਉਹਨਾਂ ਕਿਹਾ ਕਿ ਚੋਣਾਂ ਤੋ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਹਿੰਦੇ ਸਨ ਕਿ ਅਸੀਂ ਭਿ੍ਰਸ਼ਟਾਚਾਰ ਖਤਮ ਕਰ ਕੇ ਸਾਲਾਨਾ 36 ਹਜ਼ਾਰ ਕਰੋੜ ਰੁਪਏ ਬਚਾ ਲਵਾਂਗੇ। ਉਹਨਾਂ ਕਿਹਾ ਕਿ ਫਰਵਰੀ ਤੋ ਅਪ੍ਰੈਲ ਤੱਕ ਤਿੰਨ ਮਹੀਨਿਆਂ ਵਿਚ 10 ਤੋ 15 ਹਜ਼ਾਰ ਰੁਪਏ ਇਕੱਠੇ ਹੋ ਗਏ ਹੋਣਗੇ ਤਾਂ ਫਿਰ ਆਪ ਸਰਕਾਰ ਔਰਤਾਂ ਨੁੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਉਂ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ ਹੈਲਪਲਾਈਨ ਜਾਰੀ ਕੀਤੀ ਜਿਸ ‘ਤੇ ਕਿੰਨੇ ਕੇਸ ਆਏ ਤੇ ਕਿੰਨੇ ਮਾਮਲਿਆਂ ਵਿਚ ਕਾਰਵਾਈ ਹੋਈ, ਇਹ ਪੰਜਾਬੀਆਂ ਨੂੰ ਤਾਂ ਪਤਾ ਨਹੀਂ ਪਰ ਸ੍ਰੀ ਅਰਵਿੰਦ ਕੇਜਰੀਵਾਲ ਹਿਮਾਚਲ ਪ੍ਰਦੇਸ਼ ਵਿਚ ਜਾ ਕੇ ਦਾਅਵਾ ਕਰ ਰਹੇ ਹਨ ਕਿ ਅਸੀਂ ਪੰਜਾਬ ਵਿਚੋ ਭਿ੍ਰਸ਼ਟਾਚਾਰ ਖਤਮ ਕਰ ਦਿੱਤਾ।ਪੰਜਾਬ ਵਿਚ ਨਸ਼ਿਆਂ ਦੀ ਗੱਲ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦਾ ਸਰਪੰਚ ਤੇ ਉਸਦੀ ਪਤਨੀ ਨਸ਼ਾ ਵੇਚਦੇ ਫੜੇ ਗਏ ਹਨ। ਇਸ ਮਾਮਲੇ ਵਿਚ ਮੁੱਖ ਮੰਤਰੀ ਨੇ ਹਾਲੇ ਤੱਕ ਚੁੱਪੀ ਨਹੀਂ ਤੋੜੀ। ਉਹਨਾਂ ਕਿਹਾ ਕਿ 2015 ਤੋ ਹੁਣ ਤੱਕ ਕਾਂਗਰਸ ਤੇ ਆਪ ਅਕਾਲੀ ਦਲ ਦੇ ਖਿਲਾਫ ਨਸ਼ਿਆਂ ਦੇ ਮਾਮਲੇ ‘ਤੇ ਕੂੜ ਪ੍ਰਚਾਰ ਕਰਦੇ ਸਨ ਪਰ ਹੁਣ 100 ਦਿਨਾਂ ਵਿਚ 100 ਮੌਤਾਂ ਪੰਜਾਬ ਵਿਚ ਨਸ਼ਿਆਂ ਨਾਲ ਹੋਈਆਂ ਹਨ। ਨਾ ਤਾਂ ਨਵਜੋਤ ਸਿੱਧੂ ਕੁਝ ਬੋਲੇ ਹਨ ਤੇ ਨਾ ਹੀ ਆਪ ਦੇ ਆਗੂਆਂ ਦਾ ਕੋਈ ਪ੍ਰਤੀਕਰਮ ਆਇਆ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 10 ਦਿਨਾਂ ਵਿਚ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ ਜਦੋ ਕਿ 60 ਦਿਨਾਂ ਮਗਰੋ ਵੀ ਨਸ਼ਾ ਆਮ ਵਿਕ ਰਿਹਾ ਹੈ ਤੇ ਇਹਨਾਂ ਦੀ ਵੀਡੀਓ ਵਾਇਰਲ ਹੋ ਰਹੀਆਂ ਹਨ।
ਬੰਦੀ ਸਿੰਘਾਂ ਦੀ ਗੱਲ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਜਦੋ ਸੰਵਿਧਾਨ ਵਿਚ ਸਭ ਨੁੰ ਬਰਾਬਰ ਦੇ ਹੱਕ ਮਿਲੇ ਹਨ ਤਾਂ ਫਿਰ ਆਪਣੀਆਂ ਸਜ਼ਾਵਾਂ ਤੋਂ ਵੀ ਵੱਧ ਸਾਲ ਜੇਲ੍ਹਾਂ ਅੰਦਰ ਕੱਟਣ ਤੋਂ ਬਾਅਦ ਬੰਦੀ ਸਿੰਘ ਵੀ ਇਹਨਾਂ ਹੱਕਾਂ ਮੁਤਾਬਕ ਰਿਹਾਅ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਹਨਾਂ ਬੰਦੀ ਸਿੰਘਾਂ ਨੁੰ ਰਿਹਾਅ ਕਰਨ ਵਾਸਤੇ ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਪਰ 4 ਸਾਲ ਬੀਤਣ ਮਗਰੋ ਵੀ ਇਹਨਾਂ ਦੀ ਰਿਹਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਤੋ ਇਨਕਾਰੀ ਹੈ ਪਰ ਹਾਲੇ ਤੱਕ ਸ੍ਰੀ ਭਗਵੰਤ ਮਾਨ ਨੇ ਇਸ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ। ਇਸ ਤੋ ਪਹਿਲਾਂ ਉਨ੍ਹਾਂ ਨੇ ਕੇਂਦਰੀ ਸਕੀਮਾਂ ਦੀ ਸਮੀਖਿਆ ਕੀਤੀ ਤੇ ਡਿਪਟੀ ਕਮਿਸ਼ਨਰ ਨੁੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

Related posts

ਮੁੱਖ ਮੰਤਰੀ ਦੇ ਚਿਹਰੇ ਲਈ ਚੰਨੀ ਦਾ ਐਲਾਨ, ਕਾਂਗਰਸ ਵੱਡੀ ਜਿੱਤ ਦਰਜ ਕਰੇਗੀ: ਮਨਪ੍ਰੀਤ ਸਿੰਘ ਬਾਦਲ

punjabusernewssite

ਪੀਪੀਸੀਸੀ ਦੇ ਨਵੇਂ ਚੇਅਰਮੈਨ ਨੇ ਲਿਆ ਅਹੁਦੇ ਦਾ ਹਲਫ

punjabusernewssite

ਨਿਗਮ ਦੇ ਵਿੱਤ ਤੇ ਠੇਕਾ ਕਮੇਟੀ ਦੀ ਹੋਈ ਮੀਟਿੰਗ

punjabusernewssite