ਬਠਿੰਡਾ, 23 ਸਤੰਬਰ: ਲੰਘੀ 18 ਸਤੰਬਰ ਨੂੰ ਬਠਿੰਡਾ ਦੇ ਮੁਲਤਾਨੀਆ ਰੋਡ ’ਤੇ ਸਥਿਤ ਗੁਰਦੂਆਰਾ ਸ਼੍ਰੀ ਕਲਗੀਧਰ ਸਾਹਿਬ ਵਿਖੇ ਦੋ ਲੜਕੀਆਂ ਦੇ ਆਪਸ ਵਿਚ ਅਨੰਦ ਕਾਰਜ਼ ਕਰਵਾਉਣ ਦੇ ਮਾਮਲੇ ਵਿਚ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਨੇ ਜਾਂਚ ਲਈ 20 ਸਤੰਬਰ ਨੂੰ ਇੱਕ ਟੀਮ ਭੇਜੀ ਸੀ।
Breaking News ਗ੍ਰਿਫਤਾਰੀ ਦਾ ਡਰ: ਮਨਪ੍ਰੀਤ ਬਾਦਲ ਨੇ ਮੰਗੀ ਅਗਾਓ ਜਮਾਨਤ
ਇਸ ਟੀਮ ਵਲੋਂ ਕੀਤੀ ਜਾਂਚ ਪੜਤਾਲ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤੁਰੰਤ ਪ੍ਰਭਾਵ ਨਾਲ ਇਹ ਅਨੰਦ ਕਾਰਜ ਕਰਵਾਉਣ ਵਾਲੇ ਉਕਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਾਂ ਨੂੰ ਦੇਖ ਰਹੀ ਲੋਕਲ ਕਮੇਟੀ ਦੇ ਕੰਮਕਾਜਾਂ ਉਪਰ ਰੋਕ ਲਗਾ ਦਿੱਤੀ ਹੈ। ਜਥੇਦਾਰ ਸਾਹਿਬ ਦੇ ਆਦੇਸ਼ ਤੋਂ ਬਾਅਦ ਹੁਣ ਇਹ ਕਮੇਟੀ ਅਤੇ ਉਕਤ ਗਰੰਥੀ , ਰਾਗੀ ਤੇ ਤਬਲਾਵਾਦਕ ਇਸ ਗੁਰਦੂਆਰਾ ਸਾਹਿਬ ਵਿਖੇ ਕੋਈ ਕਾਰਜ਼ ਨਹੀਂ ਕਰ ਸਕਣਗੇ।
…’ਤੇ ਕੰਪਿਊਟਰ ਅਧਿਆਪਕਾਂ ਦੀ 12 ਸਾਲਾਂ ਬਾਅਦ ਵੀ ਨਾ ਸੁਣੀ ਗਈ!
ਉਂਝ ਲੋਕਲ ਕਮੇਟੀ ਨੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੋਨਾਂ ਗਰੰਥੀ ਸਿੰਘਾਂ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਇਸ ਘਟਨਾ ਦੀ ਸਿਰਫ਼ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਹੀ ਨਹੀਂ, ਸਮੂਹ ਸਿੱਖ ਜਥੇਬੰਦੀਆਂ ਨੇ ਵੀ ਨਿੰਦਾ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਬਾਲਿਆਵਾਲੀ ਅਤੇ ਦਲ ਖ਼ਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਸਹਿਤ ਕਈ ਜਥੇਬੰਦੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਮਾਮਲੇ ਦੀ ਜਾਂਚ ਕਰਦਿਆਂ ਜਿੰਮੇਵਾਰਾਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।
Share the post "ਦੋ ਲੜਕੀਆਂ ਦੇ ਆਪਸੀ ਵਿਆਹ ’ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਫੈਸਲਾ"