ਨਰਮੇਂ ਦੀ ਫ਼ਸਲ ਨੂੰ ਪ੍ਰਫੁੱਲਿਤ ਕਰਨ ਲਈ ਕਿਸਾਨ ਕੈਂਪ ਆਯੋਜਿਤ

Date:

spot_img

ਸੁਖਜਿੰਦਰ ਮਾਨ
ਬਠਿੰਡਾ, 3 ਮਈ : ਘੱਟ ਪਾਣੀ ਨਾਲ ਪੈਦਾ ਕੀਤੀਆਂ ਜਾਣ ਵਾਲੀਆਂ ਫਸਲਾਂ ਦੀ ਬਿਜਾਈ ਕਰਕੇ ਕਿਸਾਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਮਿਆਰ ਦੀ ਸਮੱਸਿਆ ਰੋਕਣ ਵਿੱਚ ਸਹਾਈ ਹੋ ਸਕਦੇ ਹਨ। ਇਹ ਵਿਚਾਰ ਡਾ: ਜਗਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਬਠਿੰਡਾ ਨੇ ਪ੍ਰਗਟ ਕੀਤੇ। ਪਿੰਡ ਜੱਸੀ ਪੌ ਵਾਲੀ ਵਿਖੇ ਆਯੋਜਿਤ ਇੱਕ ਕਿਸਾਨ ਸਿਖਲਾਈ ਕੈਂਪ ਨੂੰ ਸੰਬੋਧਨ ਕਰਦਿਆਂ ਡਾ: ਜਗਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇਂ ਦੀ ਬਿਜਾਈ ਕਰਕੇ ਪਾਣੀ ਦੀ ਬੱਚਤ ਕਰਨ। ਉਹਨਾਂ ਨਰਮੇਂ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਿਜਾਈ ਲਈ ਨਹਿਰੀ ਜਾਂ ਹੋਰ ਸਾਧਨ ਤੋਂ ਚੰਗੇ ਪਾਣੀ ਨਾਲ ਖੇਤ ਦੀ ਭਰਵੀਂ ਰੌਣੀ ਕਰਕੇ ਡੂੰਘੀ ਵਹਾਈ ਨਾਲ ਹਰ ਹਾਲਤ 15 ਮਈ ਤੱਕ ਬਿਜਾਈ ਮੁਕੰਮਲ ਕਰ ਲੈਣ। ਖਾਦ ਪ੍ਰਬੰਧਨ ਬਾਰੇ ਉਹਨਾਂ ਦੱਸਿਆ ਕਿ ਹਲਕੀਆਂ ਜ਼ਮੀਨਾਂ ਵਿੱਚ ਬਿਜਾਈ ਸਮੇਂ 20 ਕਿਲੋ ਮਿਊਰੇਟ ਆਫ ਪੋਟਾਸ਼ ਅਤੇ 10 ਕਿਲੋ ਜਿੰਕ ਸਲਫੇਟ ਹੈਪਟਾਹਾਈਡਰੇਟ ਜਾਂ 6.5 ਕਿਲੋ ਜਿੰਦ ਸਲਫੇਟ ਮੋਨੋਹਾਈਡਰੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣ ਦੀ ਸਿਫ਼ਾਰਸ ਕੀਤੀ ਗਈ ਹੈ। ਉਹਨਾਂ ਕਿਸਾਨਾਂ ਨੂੰ ਖੇਤਾਂ ਦੇ ਆਲੇ ਦੁਆਲੇ ਤੋਂ ਨਦੀਨ ਜਿਵੇਂ ਤਾਂਦਲਾ, ਇੱਟ ਸਿੱਟ, ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ ਆਦਿ ਨਸ਼ਟ ਕਰਨ ਦਾ ਵੀ ਸੁਝਾਅ ਦਿੱਤਾ, ਜਿਸ ਨਾਲ ਚਿੱਟੀ ਮੱਖੀ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ ਹੈ। ਉਹਨਾਂ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਣ ਦੀ ਸਲਾਹ ਦਿੱਤੀ। ਗੁਰਮਿਲਾਪ ਸਿੰਘ ਬਲਾਕ ਟੈਕਨਾਲੌਜੀ ਮੈਨੇਜਰ ਨੇ ਸਰਕਾਰ ਵੱਲੋਂ ਬੀਜ ਤੇ ਦਿੱਤੀ ਜਾਣ ਵਾਲੀ 33 ਫੀਸਦੀ ਸਬਸਿਡੀ ਲੈਣ ਲਈ ਅਪਲਾਈ ਕਰਨ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸੁਪਰਵਾਈਜਰ ਗੁਰਸ਼ਰਨ ਕੌਰ, ਕਿਸਾਨ ਮਿੱਤਰ ਬਲਕਰਨ ਸਿੰਘ ਸਮੇਤ ਮੋਹਤਬਰ ਵਿਅਕਤੀ ਤੇ ਅਗਾਂਹਵਧੂ ਕਿਸਾਨ ਮੌਜੂਦ ਸਨ।

spot_img
spot_img
spot_img

Share post:

Popular

More like this
Related

ਜਨਗਣਨਾ-2027 ਤਹਿਤ ਸਵੈ ਗਣਨਾ 16 ਨਵੰਬਰ ਤੋਂ, ਡਿਪਟੀ ਕਮਿਸ਼ਨਰ

👉ਲੋਕ ਸਵੈ ਗਣਨਾ ਤਹਿਤ ਆਪਣਾ ਡਾਟਾ ਖੁਦ ਭਰਨ ਨੂੰ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਕ੍ਰਿਕਟ ਅੰਡਰ-17 ਲੜਕਿਆਂ ਵਿੱਚ ਤੀਜੇ ਦਿਨ ਹੋਏ ਰੋਚਕ ਮੁਕਾਬਲੇ

👉ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਪੈਦਾ...

DAV College Bathinda ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦਾ ਜਸ਼ਨ ਮਨਾਇਆ

Bathinda News: DAV College Bathinda ਲਈ ਬੜੀ ਖੁਸ਼ੀ ਅਤੇ...