ਨਰਮੇ ਦੇ ਖਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨ ਅੱਗੇ ਘੇਰਨਗੇ ਸਕੱਤਰੇਤ

Date:

spot_img

ਸੁਖਜਿੰਦਰ ਮਾਨ
ਬਠਿੰਡਾ 24 ਅਕਤੂਬਰ : ਨਰਮੇ ਦੀ ਫ਼ਸਲ ਦੇ ਹੋਏ ਖ਼ਰਾਬੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਤਿੰਨ ਹਫ਼ਤਿਆਂ ਤੋਂ ਸੰਘਰਸ ਵਿੱਢੀ ਬੈਠੇ ਕਿਸਾਨਾਂ ਵਲੋਂ ਭਲਕੇ ਸਥਾਨਕ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ ਜਿਸ ਵਿੱਚ ਤਿਆਰੀਆਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਕੱਲ ਨੂੰ ਹਜਾਰਾਂ ਕਿਸਾਨ ਪਰਿਵਾਰਾਂ ਸਮੇਤ ਸਰਕਾਰ ਵਲੋਂ ਲਾਈਆਂ ਰੋਕਾਂ ਤੋੜ ਕੇ ਮਿੰਨੀ ਸਕੱਤਰੇਤ ਦਾ ਅਣਮਿੱਥੇ ਸਮੇਂ ਦਾ ਘਿਰਾਓ ਕਰਨਗੇ। ਮੀਟਿੰਗ ਵਿੱਚ ਆਗੂਆਂ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਵਲੋਂ ਧਾਰੀ ਚੁੱਪ ਕਾਰਨ ਕਿਸਾਨਾਂ ਵਿਚ ਭਾਰੀ ਰੋਸ਼ ਹੈ। ਜਿਸਦੇ ਚੱਲਦੇ ਇਸ ਘਿਰਾਓ ਨੂੰ ਸਫ਼ਲ ਬਣਾਂਉਣ ਲਈ ਵੱਡੀ ਗਿਣਤੀ ਵਿਚ ਕਿਸਾਨਾਂ ਤੋਂ ਇਲਾਵਾ ਹੋਰ ਵਰਗ ਵੀ ਪੁੱਜਣਗੇ। ਮੀਟਿੰਗ ਵਿੱਚ ਹਰਜਿੰਦਰ ਸਿੰਘ ਬੱਗੀ, ਮੋਠੂ ਸਿੰਘ ਕੋਟੜਾ,ਰਾਮ ਸਿੰਘ ਭੈਣੀਬਾਘਾ, ਗੁਰਭੇਜ ਸਿੰਘ , ਗੁਰਭਗਤ ਸਿੰਘ ਭਲਾਈਆਣਾ, ਜਗਤਾਰ ਸਿੰਘ ਕਾਲਾ ਝਾੜ ,ਨੱਥਾ ਸਿੰਘ ਰੋੜੀਕਪੂਰਾ, ਜੰਗੀਰ ਸਿੰਘ ਆਦਿ ਕਿਸਾਨ ਆਗੂ ਸਾਮਲ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਪੰਜਾਬ ‘ਚ ‘ਭੰਬਲਭੂਸਾ’ ਬਰਕਰਾਰ !

👉ਅਕਾਲੀ ਕਹਿੰਦੇ ਘੱਟ ਨਾਂ ਤੋਲੀ, ਭਾਜਪਾਈ ਕਹਿੰਦੇ ਥੜੇ 'ਤੇ...

ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ ਦੂਜਾ ਟਾਊਨਹਾਲ ਅੱਜ

👉ਦੁਪਹਿਰ 3 ਵਜੇ ਟਾਊਨ ਹਾਲ ਵਿੱਚ ਵੱਡੀ ਗਿਣਤੀ ਵਿੱਚ...

हरियाणा के शिक्षा मंत्री महीपाल ढांडा एक्शन मोड में: 3 स्कूलों का औचक निरीक्षण कर दिए आवश्यक निर्देश

👉मंत्री प्रदेश के सरकारी शिक्षण संस्थानों में बुनियादी ढांचा...