ਸੁਖਜਿੰਦਰ ਮਾਨ
ਬਠਿੰਡਾ, 3 ਦਸੰਬਰ: ਪਿਛਲੇ ਸਮੇਂ ਦੌਰਾਨ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਦੋਸ ਲਗਾਇਆ ਕਿ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਣ ਦਾ ਭਰੋਸਾ ਦੇਣ ਦੇ ਬਾਵਜੂਦ ਹਾਲੇ ਤੱਕ ਜ਼ਿਲ੍ਹਿਆਂ ਵਿਚ ਇੱਕ ਪੈਸਾ ਨਹੀਂ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਵੀ ਿਿਲਆ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਬਖਸ਼ੀਸ਼ ਸਿੰਘ, ਨਛੱਤਰ ਸਿੰਘ, ਜੀਤ ਸਿੰਘ, ਗੁਰਚਰਨ ਸਿੰਘ , ਅਜੈਬ ਸਿੰਘ, ਮੀਤਾ ਸਿੰਘ, ਸਾਧਾ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸਰਾਭਾ, ਗੇਲਾ ਸਿੰਘ ਸੰਧੂ, ਹੈਪੀ ਸਿੰਘ, ਬੱਬੂ ਸਿੰਘ ,ਮਨਜੀਤ ਸਿੰਘ ਬੇਗਾ ਲਹਿਰਾ, ਅੰਗਰੇਜ਼ ਸਿੰਘ, ਰਾਜ ਸਿੰਘ ਤੇ ਰਘਵੀਰ ਸਿੰਘ ਗੋਬਿੰਦਪੁਰਾ ਆਦਿ ਹਾਜ਼ਰ ਸਨ।
ਨਰਮੇ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
6 Views