ਨਰਮੇ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

Date:

spot_img

ਸੁਖਜਿੰਦਰ ਮਾਨ
ਬਠਿੰਡਾ, 3 ਦਸੰਬਰ: ਪਿਛਲੇ ਸਮੇਂ ਦੌਰਾਨ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਦੋਸ ਲਗਾਇਆ ਕਿ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਣ ਦਾ ਭਰੋਸਾ ਦੇਣ ਦੇ ਬਾਵਜੂਦ ਹਾਲੇ ਤੱਕ ਜ਼ਿਲ੍ਹਿਆਂ ਵਿਚ ਇੱਕ ਪੈਸਾ ਨਹੀਂ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਵੀ ਿਿਲਆ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਬਖਸ਼ੀਸ਼ ਸਿੰਘ, ਨਛੱਤਰ ਸਿੰਘ, ਜੀਤ ਸਿੰਘ, ਗੁਰਚਰਨ ਸਿੰਘ , ਅਜੈਬ ਸਿੰਘ, ਮੀਤਾ ਸਿੰਘ, ਸਾਧਾ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸਰਾਭਾ, ਗੇਲਾ ਸਿੰਘ ਸੰਧੂ, ਹੈਪੀ ਸਿੰਘ, ਬੱਬੂ ਸਿੰਘ ,ਮਨਜੀਤ ਸਿੰਘ ਬੇਗਾ ਲਹਿਰਾ, ਅੰਗਰੇਜ਼ ਸਿੰਘ, ਰਾਜ ਸਿੰਘ ਤੇ ਰਘਵੀਰ ਸਿੰਘ ਗੋਬਿੰਦਪੁਰਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

America ‘ਚ ਬਜ਼ੁਰਗਾਂ ਨਾਲ ਠੱਗੀ ਮਾਰਨ ਵਾਲਾ ਗੁਜ਼ਰਾਤੀ ਨੌਜਵਾਨ ਗ੍ਰਿਫਤਾਰ !

America News : America (ਅਮਰੀਕਾ) ਵਿਚ ਪਿਛਲੇ ਲੰਮੇ ਸਮੇਂ...

59वीं राज्य स्तरीय स्कूली कबड्डी प्रतियोगिता का चरखी दादरी में भव्य शुभारंभ

👉शिक्षा मंत्री महीपाल ढांडा ने कैप्टन जिले सिंह स्कूल...

Haryana CM Nayab Singh Saini ਦਾ ਦਾਅਵਾ; ਪੰਜਾਬ ਦੀਆਂ ਔਰਤਾਂ ਬਦਲਾਅ ਲਈ ਤਿਆਰ

👉ਮੁੱਖ ਮੰਤਰੀ ਨੇ ਪਟਿਆਲਾ ਦੇ ਘਨੌਰ ਕਸਬੇ ਵਿੱਚ ਆਯੋਜਿਤ...