ਨਵਜੋਤ ਸਿੱਧੂ ‘ਇੰਡੀਆ’ ਗਠਜੋੜ ਦੇ ਹੱਕ ਵਿੱਚ ਨਿੱਤਰੇ, ਕਿਹਾ, ਜਮਹੂਰੀਅਤ ਦੀ ਰਾਖੀ ਲਈ ਛੋਟੇ ਮੋਟੇ ਮਤਭੇਦ ਛੱਡਣੇ ਜ਼ਰੂਰੀ

0
49
+1

ਚੰਡੀਗੜ੍ਹ, 6 ਸਤੰਬਰ: ਹਮੇਸ਼ਾ ਹੀ ਆਪਣੀ ਵੱਖਰੀ ਸ਼ੈਲੀ ਲਈ ਜਾਣੇ ਜਾਂਦੇ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਹੁਣ ਸੂਬੇ ਦੀ ਕਾਂਗਰਸ ਲੀਡਰਸ਼ਿਪ ਦੇ ਉਲਟ ਆਪ ਨਾਲ ਚੋਣ ਗਠਜੋੜ ਦੇ ਹੱਕ ਵਿੱਚ ਨਿੱਤਰੇ ਹਨ। ਹਾਲਾਂਕਿ ਉਨ੍ਹਾਂ ਸਿੱਧੇ ਤੌਰ ਤੇ ਗਠਜੋੜ ਦੀ ਗੱਲ ਨਹੀਂ ਕੀਤੀ ਪਰੰਤੂ ਉਨ੍ਹਾਂ ਇਕ ਟਵੀਟ ਕਰਕੇ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਆਪਣੀ ਬੀਮਾਰ ਪਤਨੀ ਦੇ ਇਲਾਜ ਵਿਚ ਰੁੱਝੇ ਹੋਏ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਵਿਚ ਕਿਹਾ ਹੈ ਕਿ “ਇਹ ਇੱਕ ਵੱਡਾ ਕਾਰਨ ਹੈ, ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਖਿੱਚਣ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।”

ਸਾਬਕਾ ਪ੍ਰਧਾਨ ਨੇ ਅੱਗੇ ਕਿਹਾ ਕਿ ਸਾਡੀ ਜਮਹੂਰੀਅਤ ਦੀ ਰਾਖੀ ਲਈ ਸੁਆਰਥੀ ਸਵਾਰਥਾਂ ਨਾਲ ਭਰੀ ਮਾੜੀ ਮੋਟੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ, ਬਲਕਿ ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ।

ਪੰਜਾਬ ’ਚ ਹੁਣ ਸੜਕ ਹਾਦਸਾ ਪੀੜਤਾਂ ਦਾ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਪਹਿਲੇ 48 ਘੰਟਿਆਂ ਦੌਰਾਨ ਮੁਫ਼ਤ ਹੋਵੇਗਾ ਇਲਾਜ

ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਦੀ ਸਮੂਹ ਲੀਡਰਸ਼ਿਪ ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਲਗਭੱਗ ਵਿਰੁੱਧ ਇਕਜੁੱਟ ਹੈ। ਬੀਤੇ ਕੱਲ੍ਹ ਦੀ ਕਾਂਗਰਸ ਪਾਰਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਵਾਲੇ ਪਿਛਲੀਆਂ ਲੋਕਸਭਾ ਚੋਣਾਂ ਵਿਚ ਉਮੀਦਵਾਰ ਰਹੇ ਕਾਂਗਰਸੀ ਆਗੂ, ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਹਿਤ ਸਮੂਹ ਲੀਡਰਸ਼ਿਪ ਨੇ ਆਪ ਨਾਲ ਪੰਜਾਬ ਵਿੱਚ ਗਠਜੋੜ ਨਾ ਕਰਨ ਲਈ ਸੂਬਾਈ ਲਈ ਲੀਡਰਸ਼ਿਪ ਨੂੰ ਹਾਈਕਮਾਂਡ ਤੱਕ ਭਾਵਨਾਵਾਂ ਪਹੁੰਚਾਉਣ ਲਈ ਕਿਹਾ ਹੈ।

+1

LEAVE A REPLY

Please enter your comment!
Please enter your name here