WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਨਵਵਿਆਹੁਤਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਥੇਬੰਦੀਆਂ ਦਾ ਵਫ਼ਦ ਐਸਐਸਪੀ ਨੂੰ ਮਿਲਿਆ 

ਸੁਖਜਿੰਦਰ ਮਾਨ
ਬਠਿੰਡਾ , 4 ਅਪਰੈਲ: ਕੁੱਝ ਦਿਨ ਪਹਿਲਾਂ ਸਥਾਨਕ ਸਹਿਰ ਦੇ ਦੀਪ ਸਿੰਘ ਨਗਰ ‘ਚ ਇੱਕ ਨਵਵਿਆਹੁਤਾ ਹਰਪ੍ਰੀਤ ਕੌਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੀ ਅਗਵਾਈ ਹੇਠ ਜਥੇਬੰਦੀਆਂ ਦਾ ਇੱਜ ਵਫਦ ਐਸਐਸਪੀ ਨੂੰ ਮਿਲਿਆ। ਇਸ ਮੌਕੇ ਐਸਐਸਪੀ ਬਠਿੰਡਾ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਮਹਰੂਮ ਹਰਪ੍ਰੀਤ ਕੌਰ ਦੀ ਸੱਸ ਬਲਜਿੰਦਰ ਕੌਰ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ। ਕਿਸਾਨ ਆਗੂ ਅਮਰਜੀਤ ਹਨੀ ਨੇ ਇਸ ਮੌਕੇ ਦੱਸਿਆ ਕਿ ਜੇ ਪੁਲੀਸ ਪ੍ਰਸ਼ਾਸਨ ਨੇ ਢਿੱਲੀ ਕਾਰਵਾਈ ਕੀਤੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਭੁੱਚੋ ਖੁਰਦ ਦੇ ਸਕੱਤਰ ਹਰਪ੍ਰੀਤ ਕੌਰ ਨੇ ਪੁਲਸ ਪ੍ਰਸ਼ਾਸਨ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੁਲਸ ਕਥਿਤ ਸਿਆਸੀ ਦਬਾਅ ਹੇਠ  ਆ ਕੇ ਹਰਪ੍ਰੀਤ ਕੌਰ ਬਲਜਿੰਦਰ ਕੌਰ ਨੂੰ ਗ੍ਰਿਫਤਾਰ ਨਹੀਂ ਕਰ ਰਹੀ।  ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਹੈ ਕਿ ਉਹ ਕਥਿਤ ਦੋਸ਼ੀ ਗ੍ਰਿਫਤਾਰ ਕਰੇ ਪਰੰਤੂ ਜੇਕਰ ਪੁਲਿਸ ਅਜਿਹਾ ਕਰਨ ਵਿੱਚ ਸਫਲ ਨਹੀਂ ਹੁੰਦੀ ਤਾਂ  7 ਅਪ੍ਰੈਲ ਨੂੰ ਬਠਿੰਡਾ- ਚੰਡੀਗਡ਼੍ਹ(NH7) ਨੈਸ਼ਨਲ ਸੜਕ ਜਾਮ ਕੀਤੀ ਜਾਵੇਗੀ।ਜਿਸ ਦੀ ਜ਼ਿੰਮੇਵਾਰੀ ਬਠਿੰਡਾ ਪ੍ਰਸ਼ਾਸਨ ਦੀ ਹੋਵੇਗੀ।ਅੱਜ ਦੇ ਡੈਪੂਟੇਸ਼ਨ ਵਿਚ  ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਭੁੱਚੋ ਖੁਰਦ ਦੇ ਪ੍ਰਧਾਨ ਮਨਜੀਤ ਕੌਰ ਪਿਆਰੋ, ਮੀਤ ਪ੍ਰਧਾਨ ਪਰਮਜੀਤ ਕੌਰ, ਖਜਾਨਚੀ ਗੁਰਮੀਤ ਕੌਰ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਕੌਰ, ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਗੋਬਿੰਦਪੁਰਾ ਦੇ ਪ੍ਰਧਾਨ ਸੁਖਜਿੰਦਰ ਕੌਰ, ਕਿਰਤੀ ਕਿਸਾਨ ਯੂਨੀਅਨ ਗੋਬਿੰਦੁਪਰਾ ਦੇ ਪ੍ਰਧਾਨ ਬਖਸ਼ੀਸ਼ ਸਿੰਘ ਖਾਲਸਾ, ਭੁੱਚੋ ਖੁਰਦ ਦੇ ਪ੍ਰਧਾਨ ਸਾਧਾ ਸਿੰਘ ਭੁੱਲਰ, ਖਜ਼ਾਨਚੀ ਸੁਖਮੰਦਰ ਸਿੰਘ ਸਰਾਭਾ, ਬਾਵਾ ਸਿੰਘ, ਮੈਂਬਰ ਭੋਲਾ ਸਿੰਘ, ਹਰਵਿੰਦਰ ਸਿੰਘ ਹੈਪੀ ਸਿੰਘ ਭਾਈਕਾ, ਗੁਰਮੀਤ ਸਿੰਘ ਗਿੱਕੀ ਭਾਈਕਾ, ਰਮਨ ਸਿੰਘ ਭਾਈਕਾ,ਵਿੱਕੀ ਸਿੰਘ ਭਾਈਕਾ,  ਹਰਪ੍ਰੀਤ ਦੇ ਪਿਤਾ ਸੁਖਵੀਰ ਸਿੰਘ ਆਦਿ ਸ਼ਾਮਲ ਸਨ।

Related posts

ਪਿੰਡ ਪਥਰਾਲਾ, ਕੁੱਟੀ ਅਤੇ ਰਾਏ ਕੇ ਕਲਾਂ ਵਿਖੇ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਹੋਈਆਂ

punjabusernewssite

ਪੀ.ਐਮ. ਸਵੈਨਿਧੀ ਯੋਜਨਾ ਤਹਿਤ ਲਾਭਪਾਤਰੀਆਂ ਦੀਆਂ ਅਰਜੀਆਂ ਦਾ ਜਲਦ ਕੀਤਾ ਜਾਵੇ ਨਿਪਟਾਰਾ : ਏਡੀਸੀ

punjabusernewssite

ਵੋਟਰਾਂ ਨੂੰ ਮਸਕਟ ਸੇਰਾ ਕਰੇਗਾ ਜਾਗਰੂਕ : ਡਿਪਟੀ ਕਮਿਸਨਰ

punjabusernewssite