ਨਵੀ ਪਿਰਤ: ਸਪੀਕਰ ਸੰਧਵਾਂ ਦੇ ਪੀ.ਆਰ ਓ ਧਾਲੀਵਾਲ ਦੇ ਭਰਾ ਦੇ ਵਿਆਹ ਮੌਕੇ ਲਗਾਈ ਗਈ ਕਿਤਾਬਾਂ ਦੀ ਸਟਾਲ

Date:

spot_img

ਕੋਟਕਪੂਰਾ, 24 ਨਵੰਬਰ: ਸਮਾਜ ਦੇ ਵਿਚ ਇੱਕ ਨਿਵੇਕਲੀ ਪਹਿਲ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਪੀ.ਆਰ.ਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਮੌਕੇ ਕਿਤਾਬਾਂ ਦੀ ਸਟਾਲ ਲਗਾਈ ਗਈ, ਜੋ ਹਰੇਕ ਮਹਿਮਾਨ ਲਈ ਵਿਸ਼ੇਸ਼ ਖਿੱਚ ਦਾ ਕਾਰਨ ਬਣੀ ਰਹੀ । ਵਿਦਿਆਰਥੀ ਕਿਤਾਬ ਘਰ ਵੱਲੋਂ ਲਗਾਈ ਗਈ ਇਸ ਪੁਸਤਕ ਸਟਾਲ ਤੇ ਮਾਣਯੋਗ ਸਪੀਕਰ ਸਾਹਿਬ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸੇਸ਼ ਤੌਰ ’ਤੇ ਪੁੱਜਕੇ ਪ੍ਰਸ਼ੰਸ਼ਾ ਕੀਤੀ ਗਈ ਤੇ ਪਰਿਵਾਰ ਨੂੰ ਵੀ ਇਸ ਗੱਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿੰਦਗੀ ਨੂੰ ਨਵੀਂ ਸੇਧ ਦੇਣ ਲਈ ਕਿਤਾਬਾਂ ਜਰੂਰੀ ਹਨ ਤੇ ਜਦੋਂ ਅਸੀਂ ਕੋਈ ਕਿਤਾਬ ਪੜ੍ਹਦੇ ਹਾਂ, ਤਾਂ ਇਸ ਨਾਲ ਸਾਨੂੰ ਕਈ ਨਵੀਆਂ ਗੱਲਾਂ ਪਤਾ ਲਗਦੀਆਂ ਹਨ, ਜਿਸ ਨਾਲ ਸਾਡੇ ਗਿਆਨ ਦਾ ਭੰਡਾਰ ਵਧਦਾ ਹੈ।

ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ ’ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

ਇਸ ਮੌਕੇ ਬੀਬੀ ਬੇਅੰਤ ਕੌਰ ਸੇਖੋਂ, ਗੁਰਪ੍ਰੀਤ ਕੌਰ ਸੰਧਵਾਂ,ਡੀਸੀ ਫਰੀਦਕੋਟ ਵਿਨੀਤ ਕੁਮਾਰ ,ਡੀ.ਈ.ਓ ਐਲੀਮੈਟਰੀ ਮੇਵਾ ਸਿੰਘ ਸਿੱਧੂ , ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ, ਐਸ ਡੀ ਐਮ ਵੀਰਪਾਲ ਕੌਰ, ਤਹਿਸੀਲਦਾਰ ਪਰਮਜੀਤ ਸਿੰਘ ਬਰਾੜ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਡੀ ਐਸ ਪੀ ਸ਼ਮਸੇਰ ਸਿੰਘ ਸ਼ੇਰਗਿੱਲ, ਐਸ ਐਚ ਓ ਗੁਰਮੇਹਰ ਸਿੰਘ, ਕਾਰਜ ਸਾਧਕ ਅਫਸਰ ਅਮਰਿੰਦਰ ਸਿੰਘ, ਜੂਨੀਅਰ ਇੰਜੀਨੀਅਰ ਨਗਰ ਕੌਂਸਲ ਸੁਖਦੀਪ ਸਿੰਘ,ਐਸ ਐਚ ਓ ਚਮਕੌਰ ਸਿੰਘ, ਪ੍ਰੋਫ਼ੈਸਰ ਜਸਮਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਮੈਰੀਟੋਰੀਅਸ ਸਕੂਲ ਬਠਿੰਡਾ ਗੁਰਦੀਪ ਸਿੰਘ ਸਿੱਧੂ ਤੇ ਹੋਰ ਬਹੁਤ ਸਾਰੀਆਂ ਨਾਮਵਰ ਸਖ਼ਸ਼ੀਅਤਾਂ ਤੇ ਦੋਸਤ ਮਿੱਤਰ ਹਾਜ਼ਰ ਰਹੇ ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜ਼ਮੀਨੀ ਸਰਵੇ ਨੂੰ ਲੈ ਕੇ ਕਿਸਾਨਾਂ ’ਚ ਰੋਸ; ਘਸੋਖਾਨਾ ਵਿੱਚ ਕੰਪਨੀ ਦੀ ਸਰਵੇ ਟੀਮ ਨੂੰ ਘੇਰਿਆ

Bathinda News: ਉੱਤਰ ਪ੍ਰਦੇਸ਼ ਦੀ ਇੱਕ ਨੋਇਡਾ ਆਧਾਰਿਤ ਨਿੱਜੀ...

ਖੇਡਾਂ ਵਤਨ ਪੰਜਾਬ ਦੀਆਂ 2026; 5 ਸਤੰਬਰ ਨੂੰ ਬਠਿੰਡਾ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਆਗਾਜ਼

👉ਖੇਡਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਉੱਚ...