WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਪਰਾਧ ਜਗਤ

ਨਸ਼ਿਆਂ ਖਿਲਾਫ਼ ਜੰਗ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ 66 ਜਾਇਦਾਦਾਂ ਜ਼ਬਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜੁਲਾਈ:ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼  ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕੁੱਲ 12218 ਐਫਆਈਆਰ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1458 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ।ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ ਸੰਵੇਦਨਸ਼ੀਲ ਰਸਤਿਆਂ ’ਤੇ ਨਾਕੇ ਲਗਾ ਕੇ ਸੂਬੇ ਭਰ ਤੋਂ 1073.44 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। । ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਇੱਕ ਸਾਲ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1220.94 ਕਿਲੋ ਹੋ ਗਈ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 797.14 ਕਿਲੋ ਅਫੀਮ, 902.13 ਕਿਲੋ ਗਾਂਜਾ, 375.47 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ।  ਪੁਲਿਸ ਨੇ ਪਿਛਲੇ ਇੱਕ ਸਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.33 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਸਾਲ ਦੌਰਾਨ 66 ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਦੀਆਂ ਬਰਨਾਲਾ ਜ਼ਿਲ੍ਹੇ ਵਿੱਚ 2.34 ਕਰੋੜ ਰੁਪਏ ਦੀਆਂ 13 ਜਾਇਦਾਦਾਂ, ਫਾਜ਼ਿਲਕਾ ਜ਼ਿਲ੍ਹੇ ਵਿੱਚ 1.72 ਕਰੋੜ ਰੁਪਏ ਦੀਆਂ 9 ਜਾਇਦਾਦਾਂ ਅਤੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 1.13  ਕਰੋੜ ਰੁਪਏ ਦੀਆਂ 6 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 32 ਵਪਾਰਕ ਮਾਮਲਿਆਂ ਸਮੇਤ 205 ਐਫਆਈਆਰਜ਼ ਦਰਜ ਕਰਕੇ 297 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 5.52 ਕਿਲੋਗ੍ਰਾਮ ਹੈਰੋਇਨ, 11.34 ਕਿਲੋ ਅਫੀਮ, 4.02 ਕਿਲੋ ਗਾਂਜਾ, 5.22 ਕੁਇੰਟਲ ਭੁੱਕੀ, 56107 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.33 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 964 ਤੱਕ ਪਹੁੰਚ ਗਈ ਹੈ।

Related posts

ਬਠਿੰਡਾ ਸ਼ਹਿਰ ’ਚ ਇੱਕ ਵਿਅਕਤੀ ਦੀ ਅੱਗ ਨਾਲ ਜਿੰਦਾ ਸੜ ਕੇ ਹੋਈ ਮੌਤ

punjabusernewssite

ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਦੌਰਾਨ 5 ਨਵੰਬਰ ਤੱਕ ਕੀਤੀਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ : ਐਸਐਸਪੀ ਵਿਜੀਲੈਂਸ

punjabusernewssite

ਬੀਤੇ ਕੱਲ ਤੋਂ ਗਾਇਬ ਚਾਰ ਸਾਲਾਂ ਬੱਚੇ ਦੀ ਲਾਸ਼ ਪਾਣੀ ਦੀ ਡਿੱਗੀ ਵਿਚੋਂ ਬਰਾਮਦ

punjabusernewssite