ਨਸ਼ਿਆਂ ਵਿਰੁੱਧ ਜੰਗ: ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ ਬਰਾਮਦ

Date:

spot_img

20 ਲੱਖ ਰੁਪਏ ਡਰੱਗ ਮਨੀ ਸਮੇਤ 353 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫਤਾਰ ਭਗੌੜਿਆਂ ਦੀ ਗਿਣਤੀ 376 ਤੱਕ ਪਹੁੰਚੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਕਤੂਬਰ :ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 900 ਗ੍ਰਾਮ ਗਾਂਜਾ, 8 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 88014 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 376 ਹੋ ਗਈ ਹੈ।
ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

spot_img
spot_img

Share post:

Popular

More like this
Related

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...