WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਨਸਿਆਂ ਵਿਰੁੱਧ ਜੰਗ: ਗੁਜਰਾਤ ਅਤੇ ਮਹਾਰਾਸਟਰ ਦੀਆਂ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਾਹ ਬਣੀਆਂ

ਸਿਰਫ ਦੋ ਮਹੀਨਿਆਂ ਵਿੱਚ, ਪੰਜਾਬ ਪੁਲਿਸ ਨੇ ਗੁਜਰਾਤ ਤੇ ਮਹਾਰਾਸਟਰ ਦੀਆਂ ਬੰਦਰਗਾਹਾਂ ਰਾਹੀਂ ਲਿਆਂਦੀ 185.5 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਇੱਕ ਹਫਤੇ ਦੌਰਾਨ 51.51 ਕਿਲੋਗ੍ਰਾਮ ਹੈਰੋਇਨ, 1.09 ਕਰੋੜ ਰੁਪਏ ਡਰੱਗ ਮਨੀ, 13 ਕਿਲੋ ਅਫੀਮ, 12 ਕਿਲੋ ਗਾਂਜਾ, 1.36 ਲੱਖ ਫਾਰਮਾ ਓਪੀਔਡਜ ਸਮੇਤ 370 ਨਸਾ ਤਸਕਰ/ਸਪਲਾਈਰ ਕੀਤੇ ਕਾਬੂ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗਿ੍ਰਫਤਾਰ ਭਗੌੜਿਆਂ ਦੀ ਗਿਣਤੀ 247 ਤੱਕ ਪਹੁੰਚੀ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਗਸਤ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸਾਂ ‘ਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸਾ ਤਸਕਰਾਂ ਵਿਰੁੱਧ ਆਪਣੀ ਕਾਰਵਾਈ ਤੇਜ ਕਰਨ ਦੇ ਸਿੱਟੇ ਵਜੋਂ ਇਹ ਸਾਹਮਣੇ ਆਇਆ ਹੈ ਕਿ ਗੁਜਰਾਤ ਅਤੇ ਮਹਾਰਾਸਟਰ ਦੀਆਂ ਸਮੁੰਦਰੀ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਸਤਾ ਬਣੀਆਂ ਹਨ। ਪਿਛਲੇ ਦੋ ਮਹੀਨਿਆਂ ਵਿੱਚ, ਪੰਜਾਬ ਪੁਲਿਸ ਵੱਲੋਂ ਗੁਜਰਾਤ ਅਤੇ ਮਹਾਰਾਸਟਰ ਦੇ ਸਮੁੰਦਰੀ ਬੰਦਰਗਾਹਾਂ ਰਾਹੀਂ ਲਿਆਂਦੀ 185.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇਹ ਖੇਪਾਂ ਪੰਜਾਬ ਵਿੱਚ ਭੇਜੀਆਂ ਜਾਣੀਆਂ ਸਨ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।ਤਾਜਾ ਕਾਰਵਾਈ ਦੌਰਾਨ ਐਸਬੀਐਸ ਨਗਰ ਪੁਲਿਸ ਨੇ ਐਤਵਾਰ ਨੂੰ ਗੁਜਰਾਤ ਦੇ ਭੁਜ ਤੋਂ ਆ ਰਹੇ ਇੱਕ ਟਰੱਕ ‘ਚੋਂ 38 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ – ਜੋ ਕਿ ਨਿਸ਼ਚਿਤ ਤੌਰ ‘ਤੇ ਗੁਜਰਾਤ ਦੇ ਸਮੁੰਦਰੀ ਰਸਤੇ ਰਾਹੀਂ ਭਾਰਤ ਦੀਆਂ ਸਰਹੱਦਾਂ ਵਿੱਚ ਦਾਖਲ ਹੋਈ ਸੀ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਆਈਜੀਪੀ ਨੇ ਅੱਗੇ ਕਿਹਾ ਕਿ ਇਹ ਬਰਾਮਦਗੀ ਪਿਛਲੇ ਹਫਤੇ ਸੂਬੇ ਵਿੱਚ ਬਰਾਮਦ ਕੀਤੀ ਗਈ 13.51 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ ਹੈ, ਜਿਸ ਨਾਲ ਹੈਰੋਇਨ ਦੀ ਹਫਤਾਵਾਰੀ ਬਰਾਮਦਗੀ 51.51 ਕਿਲੋਗ੍ਰਾਮ ਹੋ ਗਈ ਹੈ।
ਇਸ ਤੋਂ ਪਹਿਲਾਂ 12 ਜੁਲਾਈ ਨੂੰ ਏਟੀਐਸ ਗੁਜਰਾਤ ਨਾਲ ਸਾਂਝੀ ਕਾਰਵਾਈ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਕੰਟੇਨਰ ‘ਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦੋਂ ਕਿ ਮਹਾਰਾਸਟਰ ਪੁਲਿਸ ਨਾਲ ਇਸੇ ਤਰ੍ਹਾਂ ਦੀ ਕਾਰਵਾਈ ਦੌਰਾਨ 15 ਜੁਲਾਈ ਨੂੰ ਮੁੰਬਈ ਦੇ ਨਾਹਵਾ ਸੇਵਾ ਪੋਰਟ ‘ਤੇ ਕੰਟੇਨਰ ‘ਚੋਂ 72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਨਸ਼ਿਆਂ ਦੀ ਬਰਾਮਦੀ ਸਬੰਧੀ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਹਫਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 283 ਐਫਆਈਆਰਜ ਦਰਜ ਕਰਕੇ 370 ਨਸਾ ਤਸਕਰਾਂ/ਸਪਲਾਈਰਾਂ ਨੂੰ ਗਿ੍ਰਫਤਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ?ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਦੇ ਨਾਲ ਹੀ ਸਰਹੱਦੀ ਸੂਬੇ ਪੰਜਾਬ ਤੋਂ ਨਸਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ।ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾ ਕੇ 1.09 ਕਰੋੜ ਰੁਪਏ ਦੀ ਡਰੱਗ ਮਨੀ, 13 ਕਿਲੋ ਅਫੀਮ, 12 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 1.36 ਲੱਖ ਨਸੀਲੀਆਂ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਸਮੇਤ ਹੋਰ ਨਸੀਲੇ ਪਦਾਰਥ ਵੀ ਬਰਾਮਦ ਕੀਤੇ ਹਨ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 5 ਜੁਲਾਈ, 2022 ਨੂੰ ਸੁਰੂ ਕੀਤੀ ਵਿਸੇਸ ਮੁਹਿੰਮ ਉਪਰੰਤ ਇਸ ਹਫਤੇ ਐੱਨਡੀਪੀਐੱਸ ਕੇਸਾਂ ਵਿੱਚ 17 ਹੋਰ ਭਗੌੜਿਆਂ ਨੂੰ ਗਿ੍ਰਫਤਾਰ ਕੀਤਾ ਗਿਆ ਜਿਸ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 247 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਕਰਕੇ ਨਸਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸੀ ਮੁਹਿੰਮ ਸੁਰੂ ਕਰਨ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।

Related posts

ਮੁੱਖ ਮੰਤਰੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਬੇਨਿਯਮੀਆਂ ਦੀ ਡੂੰਘਾਈ ਨਾਲ ਜਾਂਚ ਦੇ ਆਦੇਸ਼

punjabusernewssite

ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਵਾਸਤੇ ਅਪਲਾਈ ਕਰਨ ਲਈ ਵੀ ਪੋਰਟਲ ਮੁੜ ਖੁਲਿਆ

punjabusernewssite

ਪੰਜਾਬ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਇੱਟਾਂ ਵੇਚਣ ਵਾਲਿਆਂ ਵਿਰੁੱਧ ਹੁਣ ਹੋਵੇਗੀ ਕਾਨੂੰਨੀ ਕਾਰਵਾਈ

punjabusernewssite