ਬਠਿੰਡਾ, 26 ਅਗਸਤ: ਪਿੰਡ ਬੁਰਜ ਮਹਿਮਾ ਦੇ ਜਲ ਘਰ ਨੂੰ ਜਾਂਦੇ ਨਹਿਰੀ ਪਾਣੀ ਦੀ ਹੋ ਰਹੀ ਰੋਕਣ ਤੋਂ ਅਸਫ਼ਲ ਰਹਿਣ ’ਤੇ ਅੱਜ ਪਿੰਡ ਦੇ ਲੋਕ ਇਸੇ ਜਲਘਰ ਦੀ ਟੈਂਕੀ ’ਤੇ ਜਾ ਚੜ੍ਹੇ। ਗੁੱਸੇ ਵਿਚ ਆਏ ਲੋਕਾਂ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਿਰੁਧ ਵੀ ਨਾਅਰੇਬਾਜ਼ੀ ਕੀਤੀ। ਟੈਂਕੀ ’ਤੇ ਚੜ੍ਹਨ ਵਾਲਿਆਂ ਵਿਚ ਰਾਮ ਸਿੰਘ,ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਨੇ ਵਿਭਾਗ ਅਤੇ ਪ੍ਰਸ਼ਾਸਨ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਸਰੇਆਮ ਕੋਟਭਾਈ ਰਜਵਾਹੇ ਵਿਚੋਂ ਜਲ ਘਰ ਨੂੰ ਜਾਂਦੀ ਪਾਈਪ ਲਾਈਨ ਵਿਚੋਂ ਕਾਫ਼ੀ ਲੰਮੇ ਸਮੇਂ ਤੋਂ ਪਾਣੀ ਚੋਰੀ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪਿੰਡ ਦੀ 80 ਫ਼ੀਸਦੀ ਆਬਾਦੀ ਅੱਤ ਦੀ ਗਰਮੀ ਵਿਚ ਤ੍ਰਾਹ ਤ੍ਰਾਹ ਕਰ ਰਹੀ ਹੈ।
ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਫ਼ੜਿਆ ਡੀਐਸਪੀ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ, ਰੀਡਰ ਮਨਪ੍ਰੀਤ ਨੂੰ ਕੀਤਾ ਮੁਅੱਤਲ
ਪਿੰਡ ਦੇ ਸਰਪੰਚ ਅਮਨਦੀਪ ਸਿੰਘ ਨੇ ਦੋਸ਼ ਲਗਾਏ ਕਿ ਪੰਚਾਇਤ ਵੱਲੋਂ ਪਾਣੀ ਚੋਰੀ ਕਰਨ ਵਾਲਿਆਂ ਦੇ ਖ਼ਿਲਾਫ਼ ਕਈ ਡਿਪਟੀ ਕਮਿਸ਼ਨਰ ਅਤੇ ਜਲ ਘਰ ਦੇ ਅਧਿਕਾਰੀਆਂ ਕੋਲ ਸ਼ਿਕਾਇਤ ਕੀਤੀ ਗਈ ਹੈ ਪ੍ਰੰਤੂ ਜਲ ਘਰ ਦੇ ਅਧਿਕਾਰੀ ਗੂੜ੍ਹੀ ਨੀਂਦ ਸੁੱਤੇ ਰਹੇ। ਸਰਪੰਚ ਨੇ ਦੱਸਿਆ ਕਿ ਜਲ ਘਰ ਦੀ ਟੈਂਕੀ ਵਿਚੋਂ ਸਿਰਫ਼ ਧਰਤੀ ਹੇਠਲਾ ਪਾਣੀ ਛੱਡਿਆ ਜਾ ਰਿਹਾ ਜਿਸ ਕਾਰਨ ਲੋਕ ਬਿਮਾਰੀਆਂ ਤੋਂ ਪੀੜਤ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਕਾਫ਼ੀ ਲੰਮੇ ਸਮੇਂ ਤੋਂ ਪਾਣੀ ਤੋਂ ਵਾਂਝੇ ਲੋਕਾਂ ਨੂੰ ਮਜਬੂਰਨ ਸੰਘਰਸ਼ ਦਾ ਬਿਗਲ ਬਿਜਾਉਣ ਲਈ ਮਜਬੂਰ ਹੋਣਾ ਪਿਆ।
ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਰਿਹਰਸਲ ਦਾ ਲਿਆ ਜਾਇਜ਼ਾ
ਉਧਰ ਇਸ ਘਟਨਾ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਮਿਲਣ ਤੋਂ ਬਾਅਦ ਜਲ ਸਪਲਾਈ ਵਿਭਾਗ ਦੇ ਐਸ.ਡੀ.ਓ ਅਸ਼ੋਕ ਕੁਮਾਰ ਅਤੇ ਥਾਣਾ ਨੇਹੀਆ ਵਾਲਾ ਦੇ ਮੁੱਖ ਅਫ਼ਸਰ ਕਰਮਜੀਤ ਕੌਰ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਪਾਣੀ ਚੋਰੀ ਵਾਲੀਆਂ ਪਾਇਪਾਂ ਨੂੰ ਪੁਟਵਾਇਆ ਅਤੇ ਪਾਣੀ ਚੋਰੀ ਕਰਨ ਵਾਲਿਆਂ ਵਿਰੁਧ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਟੈਂਕੀ ’ਤੇ ਚੜ੍ਹੇ ਹੋਏ ਪਿੰਡ ਵਾਸੀਆਂ ਨੂੰ ਹੇਠਾਂ ਉਤਾਰਿਆ।
Share the post "ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪਿੰਡ ਬੁਰਜ ਮਹਿਮਾ ਦੇ ਲੋਕ ਚੜ੍ਹੇ ਵਾਟਰਵਰਕਸ ਦੀ ਟੈਂਕੀ ’ਤੇ"