13 Views
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਨਾਮਵਰ ਪੱਤਰਕਾਰ ਰਹੇ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਲੋਕ ਸੰਪਰਕ) ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕਾਲਜ ਸਮੇਂ ਤੋਂ ਹੀ ਜਮਾਤੀ ਰਹੇ ਮਨਜੀਤ ਸਿੰਘ ਸਿੱਧੂ ਲੰਮਾਂ ਸਮਾਂ ਵੱਖ ਵੱਖ ਪੱਤਰਕਾਰਾਂ ਵਿਚ ਸੀਨੀਅਰ ਪੱਤਰਕਾਰ ਦੇ ਤੌਰ ’ਤੇ ਕੰਮ ਕਰਦੇ ਰਹੇ। ਆਮ ਆਦਮੀ ਪਾਰਟੀ ਨਾਲ ਜੁੜਣ ਸਮੇਂ ਉਨ੍ਹਾਂ ਇੱਕ ਵੱਡੇ ਅਖ਼ਬਾਰ ਦੀ ਸੰਪਾਦਕੀ ਛੱਡ ਦਿੱਤੀ ਸੀ, ਜਿਸਤੋਂ ਬਾਅਦ ਉਹ ਲਗਾਤਾਰ ਭਗਵੰਤ ਮਾਨ ਨਾਲ ਕੰਮ ਕਰਦੇ ਆ ਰਹੇ ਸਨ। ਹੁਣ ਜਦੋਂ ਸੂਬੇ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਉਸ ਸਮੇਂ ਤੋਂ ਹੀ ਮਨਜੀਤ ਸਿੰਘ ਸਿੱਧੂ ਨੂੰ ਸਰਕਾਰ ਵਿਚ ਮੀਡੀਆ ਵਿੰਗ ਦੀ ਜਿੰਮੇਵਾਰੀ ਸੌਂਪੇ ਜਾਣ ਦੀ ਚਰਚਾ ਚੱਲ ਰਹੀ ਸੀ, ਜਿਸਨੂੰ ਪੂਰੀ ਕਰਦਿਆਂ ਹੁਣ ਇਹ ਜਿੰਮੇਵਾਰੀ ਸੌਪੀ ਗਈ ਹੈ।
Share the post "ਨਾਮਵਾਰ ਪੱਤਰਕਾਰ ਮਨਜੀਤ ਸਿੰਘ ਸਿੱਧੂ ਬਣੇ ਮੁੱਖ ਮੰਤਰੀ ਦੇ ਓ.ਐਸ.ਡੀ (ਲੋਕ ਸੰਪਰਕ)"