WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਨਾਮੀਂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਟੂਰਨਾਮੈਂਟ ਦੇ ਜੇਤੂਆਂ ਨੂੰ ਨਗਦ ਇਨਾਮ ਦੇਣ ਲਈ ਬਣੇਗੀ ਨਵੀਂ ਖੇਡ ਨੀਤੀ- ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ
ਖੇਡ ਮੰਤਰੀ ਨੇ ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਨਿਸ਼ਾਨੇਬਾਜ ਅਰਜੁਨ ਬਬੂਟਾ ਨੂੰ ਦਿੱਤੀ ਹੱਲਾਸ਼ੇਰੀ
ਸੁਖਜਿੰਦਰ ਮਾਨ
ਮੁਹਾਲੀ, 19 ਜੁਲਾਈ: ਖੇਡਾਂ ਦੇ ਖੇਤਰ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਖੇਡ ਦੇ ਵੱਡੇ ਟੂਰਨਾਮੈਂਟ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਮੌਜੂਦਾ ਖੇਡ ਨੀਤੀ ਵਿੱਚ ਕਈ ਤਬਦੀਲੀਆਂ ਕਰ ਕੇ ਨਵੀਂ ਵਿਆਪਕ ਖੇਡ ਨੀਤੀ ਬਣਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ।ਖੇਡ ਮੰਤਰੀ ਮੀਤ ਹੇਅਰ ਨੇ ਇਹ ਗੱਲ ਅੱਜ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨੇ ਦੇ ਤਮਗੇ ਜਿੱਤ ਕੇ ਵਤਨ ਪਰਤੇ ਅਰਜੁਨ ਬਬੂਟਾ ਦਾ ਸਵਾਗਤ ਤੇ ਸਨਮਾਨ ਕਰਨ ਮੌਕੇ ਕਹੀ। ਸ੍ਰੀ ਮੀਤ ਹੇਅਰ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਤੇ ਸਥਾਨਕ ਕੌਂਸਲਰ ਸਰਬਜੀਤ ਸਿੰਘ ਮੁਹਾਲੀ ਦੇ ਫੇਜ 11 ਸਥਿਤ ਅਰਜੁਨ ਬਬੂਟਾ ਦੀ ਰਿਹਾਇਸ਼ ਵਿਖੇ ਪੁੱਜੇ ਸਨ।
ਸ੍ਰੀ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਨਾਲ ਨਵੀਂ ਉਮਰ ਦੇ ਖਿਡਾਰੀ ਉਤਸ਼ਾਹਤ ਹੋਣਗੇ। ਉਨ੍ਹਾਂ ਅਰਜੁਨ ਨੂੰ ਭਵਿੱਖ ਦੇ ਮੁਕਾਬਲਿਆਂ ਅਤੇ 2024 ਵਿੱਚ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣ ਸਕੇ। ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣੀ ਯਕੀਨੀ ਬਣਾਈ ਜਾਵੇਗੀ। ਨਗਦ ਇਨਾਮ ਦੇਣ ਲਈ ਇਸ ਵੇਲੇ ਸਾਰੀਆਂ ਖੇਡਾਂ ਲਈ ਇਕੋ ਨੀਤੀ ਹੈ ਜਦੋਂ ਕਿ ਹਰ ਖੇਡ ਵਿੱਚ ਟੂਰਨਾਮੈਂਟ ਦਾ ਸ਼ਡਿਊਲ, ਪੱਧਰ ਅਤੇ ਕਿਸਮ ਵੱਖੋ-ਵੱਖਰੀ ਹੈ, ਇਸ ਲਈ ਹਰ ਖੇਡ ਦੇ ਅਹਿਮ ਟੂਰਨਾਮੈਂਟਾਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
ਅਰਜੁਨ ਬਬੂਟਾ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਮੁਹਾਲੀ ਦੀ ਫੇਜ 6 ਸਥਿਤ ਰੇਂਜ ਨੂੰ ਆਧੁਨਿਕ ਦਰਜੇ ਦੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਰਜੁਨ ਬਬੂਟਾ ਤੋਂ ਵਿਸ਼ਵ ਕੱਪ ਦੇ ਮੁਕਾਬਲੇ ਅਤੇ ਉਸ ਦੀ ਖੇਡ ਬਾਰੇ ਜਾਣਕਾਰੀ ਵੀ ਲਈ ਅਤੇ ਅਰਜੁਨ ਦੀ ਰਾਈਫਲ ਅਤੇ ਤਮਗੇ ਵੀ ਦੇਖੇ। ਅਰਜੁਨ ਨੇ ਆਪਣੇ ਘਰ ਵਿੱਚ ਬਣਾਈ ਸ਼ੂਟਿੰਗ ਰੇਂਜ ਵੀ ਦਿਖਾਈ ਜੋ ਕੋਵਿਡ-19 ਦੇ ਸਮੇਂ ਦੌਰਾਨ ਅਭਿਆਸ ਲਈ ਵਿਸ਼ੇਸ਼ ਤੌਰ ਉਤੇ ਬਣਾਈ ਸੀ।
ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਅਰਜੁਨ ਨੇ ਜਲਾਲਾਬਾਦ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਬੂਟਾ ਪਰਿਵਾਰ ਜੱਦੀ ਤੌਰ ਉਤੇ ਜਲਾਲਾਬਾਦ ਸ਼ਹਿਰ ਦਾ ਰਹਿਣ ਵਾਲਾ ਹੈ।ਇਸ ਮੌਕੇ ਅਰਜੁਨ ਦੇ ਪਿਤਾ ਨੀਰਜ ਬਬੂਟਾ ਤੇ ਮਾਤਾ ਦੀਪਤੀ ਬਬੂਟਾ ਨੇ ਖੇਡ ਮੰਤਰੀ ਦਾ ਘਰ ਆ ਕੇ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਦੀਪਤੀ ਬਬੂਟਾ ਜੋ ਪੰਜਾਬੀ ਲੇਖਿਕਾ ਹੈ, ਨੇ ਆਪਣੀਆਂ ਕਿਤਾਬਾਂ ਦਾ ਸੈੱਟ ਵੀ ਖੇਡ ਮੰਤਰੀ ਨੂੰ ਭੇਂਟ ਕੀਤੀਆਂ।ਇਸ ਮੌਕੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਤੇ ਨਾਇਬ ਤਹਿਸੀਲਦਾਰ ਅਰਜਨ ਗਰੇਵਾਲ ਵੀ ਮੌਜੂਦ ਸਨ।

Related posts

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

punjabusernewssite

ਤੇਜਿੰਦਰ ਬੱਗਾ ਦੀ ਮੁਸ਼ਕਿਲ ਵਧੀ, ਮੁਹਾਲੀ ਕੋਰਟ ਨੇ ਜਾਰੀ ਕੀਤੇ ਗਿ੍ਰਫਤਾਰੀ ਵਰੰਟ

punjabusernewssite

ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ

punjabusernewssite