ਸਰਕਾਰੀ ਛੁੱਟੀ ਵਾਲੇ ਦਿਨ ਤੇ 26 ਜਨਵਰੀ ਨੂੰ ਨਹੀਂ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ
ਨਾਮਜ਼ਦਗੀ ਭਰਨ ਸਮੇਂ ਉਮੀਦਵਾਰ ਸਮੇਤ 2 ਨੁਮਾਇੰਦਿਆਂ ਦੀ ਹੋਵੇਗੀ ਆਗਿਆ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਆਗਾਮੀ 20 ਫ਼ਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਲਕੇ ਤੋਂ ਨਾਮਜਦਗੀਆਂ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ, ਜਿਹੜਾ 1 ਫ਼ਰਵਰੀ ਤੱਕ ਚੱਲਗੇਾ। ਜਦੋਂਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ ਅਤੇ 4 ਫ਼ਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇੱਥੇ ਚੋਣਾਂ ਸਬੰਧੀ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਵਨੀਤ ਕੁਮਾਰ ਨੇ ਦਸਿਆ ਕਿ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਭਰੇ ਜਾ ਸਕਣਗੇ। ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਕਿਸੇ ਵੀ ਸਰਕਾਰੀ ਛੁੱਟੀ ਵਾਲੇ ਦਿਨ ਅਤੇ 26 ਜਨਵਰੀ ਨੂੰ ਨਾਮਜ਼ਦਗੀ ਪੱਤਰ ਨਹੀਂ ਭਰੇ ਜਾਣਗੇ। ਨਾਮਜ਼ਦਗੀ ਪੱਤਰ ਭਰਨ ਸਮੇਂ ਉਮੀਦਵਾਰ ਸਮੇਤ 2 ਨੁਮਾਇੰਦਿਆਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇਗੀ। ਇਸ ਦੌਰਾਨ ਸ਼੍ਰੀ ਵਨੀਤ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਬਿਨਾਂ ਕਿਸੇ ਡਰ ਭੈਅ ਦੇ ਨੇਪਰੇ ਚਾੜਿਆ ਜਾਵੇਗਾ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਥਾਪਤ ਕੀਤੀਆਂ ਗਈਆਂ ਐਸਐਸਟੀ ਤੇ ਐਫ਼ਐਸਟੀ ਟੀਮਾਂ ਜੋ ਕਿ ਪਹਿਲਾ ਪ੍ਰਤੀ ਹਲਕਾ 3-3 ਸਨ, ਚ ਵਾਧਾ ਕਰਕੇ 6-6 ਕਰ ਦਿੱਤੀਆਂ ਗਈਆਂ ਹਨ। ਇਹ ਟੀਮਾਂ 24 ਘੰਟੇ ਸਿਫ਼ਟਾਂ ਵਿਚ ਕੰਮ ਕਰਦੀਆਂ ਹਨ। ਬੈਠਕ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਪਾਰਟੀਆਂ ਵਲੋਂ ਪਹੁੰਚੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਕੀਤੀ ਜਾ ਰਹੀ ਕਰੋਨਾ ਵੈਕਸੀਨੇਸ਼ਨ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਸਿਹਤਮੰਦ ਵਿਅਕਤੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।
ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
10 Views