11 Views
ਸੁਖਜਿੰਦਰ ਮਾਨ
ਬਠਿੰਡਾ, 23 ਅਕਤੂਬਰ: ਸਥਾਨਕ ਨਗਰ ਨਿਗਮ ਦੇ ਵਿਤ ਤੇ ਠੇਕਾ ਕਮੇਟੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਵਿਚ ਸ਼ਹਿਰ ਦੇ ਕਈ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਦਿੱਤੀ ਗਈ। ਮੇਅਰ ਰਮਨ ਗੋਇਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆਵਾਂ ਨੂੰ ਖ਼ਤਮ ਕਰਨ ਲਈ ਮੋਗਾ ਦੀ ਸੰਸਥਾ ਨੂੰ 24 ਰੁਪਏ ਪ੍ਰਤੀ ਪਸ਼ੂ ਨੂੰ ਫੜਨ ਦਾ ਠੇਕਾ ਵੀ ਦਿੱਤਾ ਗਿਆ। ਇਸਤੋਂ ਇਲਾਵਾ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਲੱਗਣ ਵਾਲੀਆਂ ਇੰਟਰਲਾਕਿੰਗ ਟਾਈਲਾਂ, ਸੜਕਾਂ ਬਣਾਉਣ, ਪਾਰਕਾਂ ਆਦਿ ਦੇ ਕੰਮਾਂ ਨੂੰ ਵੀ ਮੰਨਜੂਰੀ ਦਿੱਤੀ ਗਈ। ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਸਿੱਧੂ, ਕਮੇਟੀ ਮੈਂਬਰ ਬਲਜਿੰਦਰ ਠੇਕੇਦਾਰ ਤੇ ਪਰਵੀਨ ਗਰਗ ਤੋਂ ਇਲਾਵਾ ਉਚ ਅਧਿਕਾਰੀ ਵੀ ਹਾਜ਼ਰ ਸਨ।