ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ

Date:

spot_img
ਪੰਜਾਬੀ ਖ਼ਬਰਸਾਰ ਬਿਉਰੋ 
ਚੰਡੀਗੜ੍ਹ, 30 ਜਨਵਰੀ:ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ ਦੇ 63ਵੇਂ ਕੋਰਸ ਦੇ ਵਫ਼ਦ ਨੇ ਕਾਲਜ ਸਕੱਤਰ ਬ੍ਰਿਗੇਡੀਅਰ ਏ.ਕੇ. ਪੁੰਡੀਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ।ਇਹ ਵਫ਼ਦ ਪੰਜਾਬ ਵਿੱਚ ਸਟੱਡੀ ਟੂਰ ‘ਤੇ ਆਇਆ ਹੈ। ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ ਪੰਜਾਬ ਬਾਰੇ ਚਰਚਾ ਕੀਤੀ ਗਈ।ਵਫ਼ਦ ਵਿੱਚ ਭਾਰਤ ਦੇ ਵੱਖ-ਵੱਖ ਰੈਂਕ ਦੇ ਰੱਖਿਆ ਬਲਾਂ, ਆਈ.ਪੀ.ਐਸ. ਅਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵਿਦੇਸ਼ੀ ਮੁਲਕਾਂ ਜਿਵੇਂ ਸ੍ਰੀਲੰਕਾ, ਮਿਆਂਮਾਰ, ਇੰਡੋਨੇਸ਼ੀਆ ਅਤੇ ਨਾਈਜੀਰੀਆ ਦੇ ਫੌਜੀ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ। ਇਸ ਮੌਕੇ ਬ੍ਰਿਗੇਡੀਅਰ ਏ.ਕੇ.ਪੁੰਡੀਰ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸਨਮਾਨਿਤ ਵੀ ਕੀਤਾ।ਵਫ਼ਦ ਦੇ ਨਾਲ ਰੱਖਿਆ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਸਤਿੰਦਰ ਸਿੰਘ ਅਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੀ ਮੌਜੂਦ ਸਨ।ਐਨ.ਡੀ.ਸੀ. ਇੱਕ ਵੱਕਾਰੀ ਅਤੇ ਵਿਸ਼ਵ ਪ੍ਰਸਿੱਧ ਕੌਮਾਂਤਰੀ ਸਿਖਲਾਈ ਸੰਸਥਾ ਹੈ ਜੋ ਭਾਰਤ ਦੇ ਰੱਖਿਆ ਮੰਤਰਾਲੇ ਦੇ ਅਧੀਨ ਕੰਮ ਕਰ ਰਹੀ ਹੈ।
spot_img
spot_img

Share post:

Popular

More like this
Related

ਤੜਕਸਾਰ PRTC ਦੀ ਬੱਸ ਨੂੰ ਭਿਆਨਕ ਅੱ.ਗ ਲੱਗੀ; ਇਸ ਕਾਰਨ ਵਾਪਰੀ ਇਹ ਘਟਨਾ

Samana News: ਮੰਗਲਵਾਰ ਨੂੰ ਤੜਕਸਾਰ ਵਾਪਰੀ ਇੱਕ ਮੰਦਭਾਗੀ ਘਟਨਾ...

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...