ਨੈਸ਼ਨਲ ਵੋਟਰ ਦਿਵਸ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ: ਅੱਜ ਇੱਥੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਚੂਅਲ ਪ੍ਰੋਗਰਾਮ ਰਾਹੀਂ ਮਨਾਏ ਗਏ 12ਵਾਂ ਨੈਸ਼ਨਲ ਵੋਟਰ ਦਿਵਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਵਿਨੀਤ ਕੁਮਾਰ ਨੇ ਨੌਜਵਾਨ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਕਰਨ ਇਸਤੇਮਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਮਨੁੱਖਤਾ ਦਾ ਮੌਲਿਕ ਅਧਿਕਾਰ ਹੈ ਤੇ ਇਸ ਦਾ ਇਸਤੇਮਾਲ ਬਿਨਾ ਕਿਸੇ ਲਾਲਚ ਅਤੇ ਭੈਅ ਤੋਂ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਵਲੋਂ ਭਾਰਤੀ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਵੀ ਕੀਤਾ ਗਿਆ। ਨੈਸ਼ਨਲ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਇਸ ਦੇ ਇਸਤੇਮਾਲ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਮੁਹਿੰਮ ਤਹਿਤ ਜਾਰੀ ਗਤੀਵਿਧੀਆਂ ਦੌਰਾਨ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਵਰਿੰਦਰ ਪਾਲ ਸਿੰਘ ਬਾਜਵਾ, ਐਸਡੀਅਮ-ਕਮ-ਆਰ.ਓ ਬਠਿੰਡਾ ਸ਼ਹਿਰੀ ਕੰਵਰਜੀਤ ਸਿੰਘ ਮਾਨ, ਐਸਡੀਐਮ-ਕਮ-ਆਰ.ਓ ਰਾਮਪੁਰਾ ਫ਼ੂਲ ਨਵਦੀਪ ਕੁਮਾਰ, ਜ਼ਿਲ੍ਹਾ ਟ੍ਰੇਨਿੰਗ ਕੋਆਰਡੀਨੇਟਰ ਗੁਰਦੀਪ ਸਿੰਘ ਮਾਨ, ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
Share the post "ਨੌਜਵਾਨ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਕਰਨ ਇਸਤੇਮਾਲ : ਜ਼ਿਲ੍ਹਾ ਚੋਣ ਅਫ਼ਸਰ"