Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪਟਿਆਲਾ

ਪਟਿਆਲਾ ‘ਚ ਮੰਦਿਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਚਿਪਕਾਉਣ ਵਾਲੇ ਐਸ.ਐਫ.ਜੇ ਨਾਲ ਜੁੜੇ ਦੋ ਵਿਅਕਤੀ ਕਾਬੂ

17 Views

ਪੁਲਿਸ ਨੇ ਮੁਲਜ਼ਮਾਂ ਕੋਲੋਂ 13 ਖਾਲਿਸਤਾਨ ਪੱਖੀ ਪੋਸਟਰ, ਦੋ ਮੋਬਾਈਲ ਫੋਨ ਵੀ ਕੀਤੇ ਬਰਾਮਦ
ਵਿਦੇਸ਼ ਅਧਾਰਤ ਕੁਝ ਦੇਸ਼ ਵਿਰੋਧੀ ਅਨਸਰਾਂ ਨੇ ਦੋਸ਼ੀਆਂ ਨੂੰ ਪੈਸੇ ਦੇ ਬਦਲੇ ਅਜਿਹੇ ਕੋਝੇ ਕਾਰੇ ਨੂੰ ਅੰਜਾਮ ਦੇਣ ਲਈ ਦਿੱਤਾ ਸੀ ਲਾਲਚ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 19 ਜੁਲਾਈ: ਸ੍ਰੀ ਕਾਲੀ ਮਾਤਾ ਮੰਦਰ ਦੀ ਕੰਧ ‘ਤੇ ਖਾਲਿਸਤਾਨ ਪੱਖੀ ਪੋਸਟਰ ਚਿਪਕਾਏ ਜਾਣ ਤੋਂ ਚਾਰ ਦਿਨ ਬਾਅਦ, ਪਟਿਆਲਾ ਪੁਲਿਸ ਨੇ ਮੰਗਲਵਾਰ ਨੂੰ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਨਾਲ ਜੁੜੇ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਇਸ ਗੰਭੀਰ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇੱਥੇ ਆਈ.ਜੀ.ਪੀ ਪਟਿਆਲਾ ਰੇਂਜ ਐਮ.ਐਸ. ਛੀਨਾ ਅਤੇ ਐਸ.ਐਸ.ਪੀ. ਪਟਿਆਲਾ ਦੀਪਕ ਪਾਰੀਕ ਨੇ ਸਾਂਝੀ ਕੀਤੀ।
ਜ਼ਿਕਰਯੋਗ ਹੈ ਕਿ 14 ਅਤੇ 15 ਜੁਲਾਈ, 2022 ਦੀ ਦਰਮਿਆਨੀ ਰਾਤ ਨੂੰ ਸ੍ਰੀ ਕਾਲੀ ਮਾਤਾ ਮੰਦਰ ਦੀ ਪਿਛਲੀ ਕੰਧ ‘ਤੇ ‘ਖਾਲਿਸਤਾਨ ਰਿਫ਼ਰੈਂਡਮ’ ਨਾਲ ਸਬੰਧਤ ਇੱਕ ਪੋਸਟਰ ਲੱਗਿਆ ਦੇਖਿਆ ਗਿਆ ਸੀ।ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਪਿ੍ਰੰਸ ਵਾਸੀ ਪਿੰਡ ਸਲੇਮਪੁਰ ਸੇਖਾਂ ਸ਼ੰਭੂ , ਜੋ ਮੌਜੂਦਾ ਸਮੇਂ ਵਿੱਚ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਸੰਭੂ ਦੇ ਪਿੰਡ ਸਲੇਮਪੁਰ ਸੇਖਾਂ ਦੇ ਪ੍ਰੇਮ ਸਿੰਘ ਉਰਫ ਪ੍ਰੇਮ ਉਰਫ ਏਕਮ ਵਜੋਂ ਹੋਈ ਹੈ। ਪੁਲਿਸ ਨੇ ਖਾਲਿਸਤਾਨ ਰਿਫ਼ਰੈਂਡਮ ਨਾਲ ਸਬੰਧਤ ਦੇ 13 ਪੋਸਟਰ, ਅਪਰਾਧ ਨੂੰ ਅੰਜਾਮ ਦੇਣ ਲਈ ਵਰਤੇ ਗਏ ਦੋ ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।ਆਈ.ਜੀ. ਪਟਿਆਲਾ ਰੇਂਜ ਐਮ.ਐਸ. ਛੀਨਾ ਅਤੇ ਐਸ.ਐਸ.ਪੀ. ਪਾਰੀਕ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਮਾਮਲੇ ਦੀ ਸਮੁੱਚੀ ਜਾਂਚ ਦੀ ਨਿਗਰਾਨੀ ਡੀ.ਜੀ.ਪੀ. ਪੰਜਾਬ ਵੱਲੋਂ ਕੀਤੀ ਗਈ ਸੀ ਅਤੇ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਉਨਾਂ ਕਿਹਾ ਕਿ ਡੂੰਘਾਈ ਨਾਲ ਕੀਤੀ ਤਕਨੀਕੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਪੋਸਟਰ ਹਰਵਿੰਦਰ ਉਰਫ ਪਿ੍ਰੰਸ ਅਤੇ ਪ੍ਰੇਮ ਵੱਲੋਂ ਚਿਪਕਾਏ ਗਏ ਸਨ ਕਿਉਂਕਿ ਵਿਦੇਸ਼ ਵਿੱਚ ਬੈਠੇ ਕੁਝ ਦੇਸ਼ ਵਿਰੋਧੀ ਅਨਸਰਾਂ ਨੇ ਉਨਾਂ ਨੂੰ ਪੈਸਿਆਂ ਦੇ ਬਦਲੇ ਜਾਂ ਵਿਦੇਸ਼ ਵਿੱਚ ਵਸਣ ਦੀ ਪੇਸ਼ਕਸ਼ ਬਦਲੇ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਲਾਲਚ ਦਿੱਤਾ ਸੀ।ਐਸ.ਐਸ.ਪੀ. ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਪਿ੍ਰੰਸ ਦੋ ਸਾਲਾਂ ਤੋਂ ਮਲੇਸ਼ੀਆ ਵਿੱਚ ਕੰਮ ਕਰਦਾ ਸੀ, ਜਿੱਥੇ ਉਹ ਕੁਝ ਦੇਸ਼ ਵਿਰੋਧੀ ਅਨਸਰਾਂ ਦੇ ਸੰਪਰਕ ਵਿੱਚ ਆਇਆ ਅਤੇ ਮਲੇਸ਼ੀਆ ਤੋਂ ਵਾਪਸ ਆਉਣ ਤੋਂ ਬਾਅਦ ਵੀ ਉਹ ਵਟਸਐਪ ਰਾਹੀਂ ਇਨਾਂ ਵਿਅਕਤੀਆਂ ਦੇ ਸੰਪਰਕ ਵਿੱਚ ਸੀ। ਉਹਨਾਂ ਦੱਸਿਆ ਕਿ ਇਹਨਾਂ ਵਿਦੇਸ਼ੀ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਨੇ ਹਰਵਿੰਦਰ ਸਿੰਘ ਉਰਫ ਪਿ੍ਰੰਸ ਨਾਲ ਸੰਪਰਕ ਕੀਤਾ ਅਤੇ ਉਸਨੂੰ ਇਹ ਪੋਸਟਰ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਚਿਪਕਾਉਣ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਵਿਦੇਸ਼ੀ ਸੰਚਾਲਕਾਂ ਨੇ ਉਸ ਨੂੰ ਮਨੀ ਟਰਾਂਸਫਰ ਰਾਹੀਂ ਪੈਸੇ ਵੀ ਭੇਜੇ ਸਨ।
ਐਸ.ਐਸ.ਪੀ. ਪਾਰੀਕ ਨੇ ਦੱਸਿਆ ਕਿ ਪੋਸਟਰ ਪਹਿਲਾਂ ਤੋਂ ਨਿਰਧਾਰਤ ਸਥਾਨ ‘ਤੇ ਰੱਖੇ ਗਏ ਸਨ ਅਤੇ ਮੁਲਜਮ ਉਸ ਸਥਾਨ ਤੋਂ ਇਹ ਪੋਸਟਰ ਚੁੱਕ ਕੇ ਲੈ ਗਏ ਸਨ। ਉਹਨਾਂ ਦੱਸਿਆ ਕਿ ਪੋਸਟਰ ਅਤੇ ਪੈਸੇ ਮਿਲਣ ਉਪਰੰਤ, ਮੁਲਜਮਾਂ ਵੱਲੋਂ ਇਹ ਪੋਸਟਰ ਚਾਰ ਥਾਵਾਂ ਜਿਨਾਂ ਵਿੱਚ ਅੰਬਾਲਾ ਦੇ ਛਾਉਣੀ ਖੇਤਰ, ਆਰੀਅਨ ਕਾਲਜ ਰਾਜਪੁਰਾ, ਸ੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ ਸੀਤਲਾ ਮਾਤਾ ਮੰਦਿਰ, ਬਹਾਦਰਗੜ, ਪਟਿਆਲਾ ਨੇੜੇ ਟ੍ਰੈਫਿਕ ਸਾਈਨ ਬੋਰਡ ਸ਼ਾਮਲ ਹਨ, ਉੱਤੇ ਚਿਪਕਾਏ ਗਏ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਮੁਲਜਮਾਂ ਨੇ ਰਾਜਪੁਰਾ ਦੇ ਇੱਕ ਅੰਡਰ ਬਿ੍ਰਜ ‘ਤੇ ਸਪਰੇਅ ਪੇਂਟ ਨਾਲ ਖਾਲਿਸਤਾਨ ਪੱਖੀ ਨਾਅਰੇ ਵੀ ਲਿਖੇ ਸਨ।ਐਸ.ਐਸ.ਪੀ. ਨੇ ਦੱਸਿਆ ਕਿ ਮੁਲਜਮ ਲਗਾਤਾਰ ਵਿਦੇਸ਼ਾਂ ਵਿੱਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਸੰਪਰਕ ਵਿੱਚ ਸਨ, ਜੋ ਉਨਾਂ ਨੂੰ ਆਪਣੇ ਅਗਲੇ ਨਿਸ਼ਾਨੇ ਬਾਰੇ ਸੇਧ ਦੇ ਰਹੇ ਸਨ। ਉਨਾਂ ਕਿਹਾ ਕਿ ਦੋਸ਼ੀਆਂ ਨੇ ਇਹ ਪੋਸਟਰ ਸੁਤੰਤਰਤਾ ਦਿਵਸ ਦੇ ਪ੍ਰੋਗਰਾਮਾਂ ਵਾਲੀਆਂ ਥਾਵਾਂ ‘ਤੇ ਜਾਂ ਇਸ ਦੇ ਨੇੜੇ, ਡੀ.ਸੀ ਦਫਤਰ ਮੋਹਾਲੀ ਅਤੇ ਇਸ ਤੋਂ ਇਲਾਵਾ ਚੰਡੀਗੜ, ਕਸੌਲੀ ਅਤੇ ਸੋਲਨ ਦੀਆਂ ਕੁਝ ਹੋਰ ਸਰਕਾਰੀ ਇਮਾਰਤਾਂ ਸਮੇਤ ਕਈ ਪ੍ਰਮੁੱਖ ਥਾਵਾਂ ‘ਤੇ ਚਿਪਕਾਉਣ ਦੀ ਯੋਜਨਾ ਬਣਾਈ ਸੀ।ਜ਼ਿਕਰਯੋਗ ਹੈ ਕਿ ਮਿਤੀ 15-07-2022 ਨੂੰ ਥਾਣਾ ਕੋਤਵਾਲੀ ਵਿਖੇ ਆਈ.ਪੀ.ਸੀ. ਦੀ ਧਾਰਾ 153 (ਏ), ਪ੍ਰੀਵੈਂਸ਼ਨ ਆਫ਼ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ ਦੀ ਧਾਰਾ 3 ਅਧੀਨ ਐਫਆਈਆਰ ਨੰ. 148 ਦਰਜ ਕੀਤੀ ਗਈ ਹੈ।

Related posts

ਜਲ ਸਪਲਾਈ ਅਤੇ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਸ਼ਾਂਤਮਈ ਪੱਕੇ ਮੋਰਚੇ ’ਚ ਬੈਠੇ ਲੋਕਾਂ ’ਤੇ ਪੁਲਸ ਜਬਰ ਦੀ ਪੂਰਜੋਰ ਸ਼ਬਰਾਂ ’ਚ ਕੀਤੀ ਨਿਖੇਧੀ

punjabusernewssite

ਸਰਕਾਰੀ ਕਾਲਜ਼ ’ਚ ਵਿਦਿਆਰਥਣ ਨਾਲ ਗੈਂਗਰੇਪ, ਦੋ ਨੌਜਵਾਨ ਕਾਬੂ, ਤੀਜ਼ੇ ਦੀ ਭਾਲ ਜਾਰੀ

punjabusernewssite

ਮੰਦਭਾਗੀ ਖ਼ਬਰ: ਖ਼ਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

punjabusernewssite