ਪਤੀ ਵੱਲੋਂ ਪਤਨੀ ਤੇ ਸਾਲੀ ਦਾ ਬੇਰਹਿਮੀ ਨਾਲ ਕਤਲ

0
21

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ: ਜ਼ਿਲੇ ਦੇ ਪਿੰਡ ਆਸ਼ਾ ਬੁੱਟਰ ਵਿਖੇ ਐਤਵਾਰ ਦੁਪਹਿਰ ਇੱਕ ਪਤੀ ਵੱਲੋਂ ਆਪਣੀ ਪਤਨੀ ਅਤੇ ਸਾਲੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਹੁਣ ਤੱਕ ਇਸ ਕਤਲ ਦੇ ਕਾਰਨਾਂ ਬਾਰੇ ਪੁਲਿਸ ਵੱਲੋਂ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਪ੍ਰੰਤੂ ਪਿੰਡ ਵਿੱਚ ਚੱਲ ਰਹੀ ਚਰਚਾ ਮੁਤਾਬਕ ਕਥਿਤ ਦੋਸ਼ੀ ਨੂੰ ਆਪਣੀ ਪਤਨੀ ਅਤੇ ਸਾਲੀ ਦੇ ਚਾਲ-ਚੱਲਣ ਉਪਰ ਸ਼ੱਕ ਸੀ। ਜਿਸ ਦੇ ਚਲਦੇ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਨਸ਼ਾ ਤਸਕਰੀ ਦੇ ਸ਼ੱਕ ’ਚ ਨੌਜਵਾਨ ਦਾ ਕਤਲ ਕਰਨ ਦੇ ਦੋਸ਼ਾਂ ਹੇਠ ਨਸ਼ਾ ਛੁਡਾਊ ਕਮੇਟੀ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼

ਘਟਨਾ ਸਮੇਂ ਸਾਲੀ ਆਪਣੀ ਭੈਣ ਨੂੰ ਮਿਲਣ ਲਈ ਆਈ ਹੋਈ ਸੀ। ਇਹ ਵੀ ਪਤਾ ਲੱਗ ਗਿਆ ਹੈ ਕਿ ਪੁਲਿਸ ਵੱਲੋਂ ਮੁਜਰਮ ਬਲਜਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਭੈਣਾਂ ਦੀ ਪਹਿਚਾਣ ਸੰਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਦੇ ਤੌਰ ‘ਤੇ ਹੋਈ ਹੈ। ਸੰਦੀਪ ਕੌਰ ਕਥਿਤ ਦੋਸ਼ੀ ਬਲਜਿੰਦਰ ਸਿੰਘ ਦੀ ਘਰਵਾਲੀ ਦੱਸੀ ਜਾ ਰਹੀ ਹੈ। ਇਸ ਸਬੰਧ ਵਿੱਚ ਥਾਣਾ ਕੋਟਭਾਈ ਦੀ ਪੁਲਿਸ ਵੱਲੋਂ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here