ਕਿਹਾ, ਡਾ. ਅੰਬੇਡਕਰ ਫਾਊਡੇਸ਼ਨ ਦਲਿੱਤ ਭਾਈਚਾਰੇ ਨਾਲ ਹਮੇਸ਼ਾ ਚਟਾਨ ਵਾਂਗ ਨਾਲ ਖੜ੍ਹੀ ਹੈ
ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ ਤੇ ਜਲਦ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 24 ਜੁਲਾਈ : ਡਾ. ਅੰਬੇਡਕਰ ਫਾਊਡੇਸ਼ਨ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਦੇ ਮੈਂਬਰ ਮਨਜੀਤ ਬਾਲੀ ਜ਼ਿਲ੍ਹਾ ਅਧੀਨ ਪੈਂਦੇ ਪਿੰਡ ਪਥਰਾਲਾ ਵਿਖੇ ਬੀਤੇ ਦਿਨੀਂ ਕਤਲ ਹੋਏ ਨੌਜਵਾਨ ਅੰਗਰੇਜ਼ ਸਿੰਘ ਪੁੱਤਰ ਹੰਸਾ ਸਿੰਘ ਦੇ ਘਰ ਪਹੁੰਚੇ। ਇਸ ਦੌਰਾਨ ਮੈਂਬਰ ਮਨਜੀਤ ਬਾਲੀ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਡਾ. ਅੰਬੇਡਕਰ ਫਾਊਡੇਸ਼ਨ ਦਲਿੱਤ ਭਾਈਚਾਰੇ ਨਾਲ ਹਮੇਸ਼ਾ ਚਟਾਨ ਵਾਂਗ ਖੜ੍ਹੀ ਹੈ। ਇਸ ਮੈਂਬਰ ਮਨਜੀਤ ਬਾਲੀ ਨੇ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਕੇਸ ਦੀ ਮੁਕੰਮਲ ਪੈਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਮੌਜੂਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੇਸ ਦੀ ਪੈਰਵਾਈ ਕਰਨ ਵਿੱਚ ਕੋਈ ਵੀ ਢਿੱਲ ਨਾ ਵਰਤੀ ਜਾਵੇ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਤਹਿ ਤੱਕ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਵਾ ਕੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਦੌਰਾਨ ਮੈਂਬਰ ਮਨਜੀਤ ਬਾਲੀ ਨੇ ਕਿਹਾ ਕਿ ਡਾ. ਅੰਬੇਡਕਰ ਫਾਊਡੇਸ਼ਨ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਵਲੋਂ ਮ੍ਰਿਤਕ ਦੇ ਪਰਿਵਾਰ ਨੂੰ ਜਲਦ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਬਣਦੀ ਹੋਰ ਵੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਸਹਿਮੇ ਹੋਈ ਦਲਿੱਤ ਭਾਈਚਾਰੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਘਬਰਾਹਟ ਵਿੱਚ ਨਾ ਆਉਣ ਡਾ. ਅੰਬੇਡਕਰ ਫਾਊਡੇਸ਼ਨ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਹਮੇਸ਼ਾ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤ ਅਫ਼ਸਰ ਬਰਿੰਦਰ ਸਿੰਘ, ਚੇਅਰਮੈਨ ਦਲਿੱਤ ਮਹਾਂ ਪੰਚਾਇਤ ਪੰਜਾਬ ਕਿਰਨਜੀਤ ਸਿੰਘ ਗਹਿਰੀ, ਐਕਸ ਚੇਅਰਮੈਨ ਵੈਲਫ਼ੇਅਰ ਪੰਜਾਬ ਮਨਜੀਤ ਸਿੰਘ ਬੁੱਟਰ, ਵਿੱਕੀ ਭਲਵਾਨ, ਸ਼?ਰੀ ਜਸਵੀਰ ਸਿੰਘ ਮਹਿਰਾਜ, ਬੂਟਾ ਸਿੰਘ ਬਰਨਾਲਾ, ਮਲਕੀਤ ਸਿੰਘ ਬਰਨਾਲਾ, ਜਗਜੀਤ ਸਿੰਘ ਕੁਲਥਮ, ਜ਼ਿਲ੍ਹਾ ਪ੍ਰਧਾਨ ਦਲਿੱਤ ਮਹਾਂ ਪੰਚਾਇਤ ਲਵਪ੍ਰੀਤ ਸਿੰਘ, ਜਸਬੀਰ ਸਿੰਘ ਗੋਬਿੰਦਪੁਰਾ, ਸ਼?ਰੀ ਮੰਦਰ ਸਿੰਘ ਪਥਰਾਲਾ ਤੋਂ ਇਲਾਵਾ ਸਮੁੱਚਾ ਦਲਿੱਤ ਭਾਈਚਾਰਾ ਆਦਿ ਹਾਜ਼ਰ ਸੀ।
Share the post "ਪਥਰਾਲਾ ਵਿਖੇ ਕਤਲ ਕੀਤੇ ਨੌਜਵਾਨ ਅੰਗਰੇਜ ਸਿੰਘ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ : ਮਨਜੀਤ ਬਾਲੀ"