ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 18 ਦਸੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪੱਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਸ਼ੁਰੂ ਕੀਤੀ ਬੱਸ ਹੜਤਾਲ ਅੱਜ ਵੀ ਜਾਰੀ ਰਿਹਾ। ਪਨਬਸਾਂ ਦੇ ਪੁੂਰੀ ਤਰ੍ਹਾਂ ਚੱਕਾ ਜਾਮ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨ ਹੋਣਾ ਪਿਆ। ਉਧਰ ਸਰਕਾਰ ਵਲੋਂ ਇਸ ਮੁੱਦੇ ਦੇ ਹੱਲ ਲਈ ਭਲਕੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਮਸਲੇ ਦੇ ਹੱਲ ਦੀ ਉਮੀਦ ਜਤਾਈ ਜਾ ਰਹੀ ਹੈ। ਜੇਕਰ ਇਹ ਮੀਟਿੰਗ ਅਸਫ਼ਲ ਰਹਿੰਦੀ ਹੈ ਤਾਂ ਪੀਆਰਟੀਸੀ ਦੇ ਕਾਮੇ ਵੀ ਇਸ ਹੜਤਾਲ ਵਿਚ ਸ਼ਾਮਲ ਹੋ ਜਾਣਗੇ, ਜਿਸ ਕਾਰਨ ਪੀਆਰਟੀਸੀ ਬੱਸਾਂ ਦਾ ਵੀ ਚੱਕਾ ਜਾਮ ਹੋ ਜਾਵੇਗਾ। ਉਧਰ ਅੱਜ ਯੂਨੀਅਨ ਦੇ ਆਗੂਆਂ ਵਲੋਂ ਇੱਕ ਹੰਗਾਮੀ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ਵਿਖੇ ਕੀਤੀ ਗਈ, ਜਿਸ ਵਿੱਚ ਸੂਬਾ ਪ੍ਰਧਾਨ ਰਮੇਸ਼ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨਾਲ ਬਾਰ -ਬਾਰ ਮੀਟਿੰਗ ਕਰਨ ਦੇ ਬਾਵਜੂਦ ਮੱਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਜੇਕਰ 19 ਦਸੰਬਰ ਮੁੱਖ ਮੰਤਰੀ ਦੇ ਮੁੱਖ ਪ੍ਰਿਸੀਪਾਲ ਸੈਕਟਰੀ ਵੱਲੋ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਮੁਲਾਜ਼ਮਾਂ ਵੱਲੋਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ ਅਤੇ 19 ਨੂੰ ਪੀਆਰਟੀਸੀ ਦੇ ਗੇਟਾ ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਚੱਲ ਰਹੀਆਂ ਪੀ ਆਰ ਟੀ ਸੀ ਦੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਪੰਜਾਬ ਦੀ ਰਹਾਇਸ਼ ਅੱਗੇ ਪੱਕਾ ਮੋਰਚਾ ਲਾ ਕੇ ਪੰਜਾਬ ਦੀਆਂ ਟੋਟਲ ਬੱਸਾਂ ਮੁੱਖ ਮੰਤਰੀ ਦੇ ਬੂਹੇ ਅੱਗੇ ਡੱਕ ਦਿੱਤੀਆਂ ਜਾਣਗੀ ਜਿਸ ਦੀ ਜ਼ਿਮੇਵਾਰੀ ਸਰਕਾਰ ਤੇ ਮਨੇਜਮੈਂਟ ਦੀ ਹੋਵੇਗੀ ।ਇਸ ਮੋਕੇ ਸ਼ਮਸ਼ੇਰ ਸਿੰਘ ਸੂਬਾ ਜਰਨਲ ਸਕੱਤਰ, ਜਗਤਾਰ ਸਿੰਘ ਜੁਆਇੰਟ ਸਕੱਤਰ,ਸੀ ਮੀ ਬਲਜੀਤ ਸਿੰਘ, ਹਰਕੇਸ਼ ਕੁਮਾਰ ਵਿਕੀ, ਪ੍ਰਦੀਪ ਕੁਮਾਰ, ਬਲਜਿੰਦਰ ਸਿੰਘ ਕੈਸ਼ੀਅਰ, ਬਲਵਿੰਦਰ ਸਿੰਘ ਰਾਠ, ਦਲਜੀਤ ਸਿੰਘ,ਲਵਲੀ, ਰਾਜਕੁਮਾਰ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ,ਜਲੋਰ ਸਿੰਘ,ਹੈਪੀ, ਬਲਜੀਤ ਸਿੰਘ ਆਦਿ ਆਗੂ ਹਾਜਰ ਹੋਏ।
Share the post "ਪਨਬਸ ਕਾਮਿਆਂ ਦੀ ਹੜਤਾਲ ਕਾਰਨ ਬੱਸਾਂ ਦਾ ਚੱਕਾ ਜਾਮ ਜਾਰੀ, ਭਲਕੇ ਮੀਟਿੰਗ ਵਿੱਚ ਹੱਲ ਦੀ ਉਮੀਦ"