ਕੱਚੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਮਨੇਜਮੈਂਟ ਜਲਦ ਲਾਗੂ ਕਰੇ:ਗੁਰਪ੍ਰੀਤ ਢਿੱਲੋਂ/ਜਗਸੀਰ ਸਿੰਘ ਮਾਣਕ
ਸ਼੍ਰੀ ਮੁਕਤਸਰ ਸਾਹਿਬ, 12 ਸਤੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੇ ਝੰਡੇ ਹੇਠ ਅੱਜ ਕਾਮਿਆਂ ਵਲੋਂ ਪੰਜਾਬ ਭਰ ਦੇ ਡਿੱਪੂਆਂ ’ਤੇ ਗੇਟ ਰੈਲੀਆਂ ਕੀਤੀਆਂ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਗੇਟ ’ਤੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਸਾਬਿਤ ਹੋ ਰਹੀ ਹੈ ਅਤੇ ਮਾਫੀਆਂ ਰਾਜ ਕਾਬਜ਼ ਹੋ ਚੁੱਕਾ ਹੈ। ਟਾਇਮ ਟੇਬਲਾਂ ਵਿੱਚ ਪ੍ਰਾਈਵੇਟ ਦਾ ਬੋਲਬਾਲਾ ਹੈ ਅਤੇ 2 ਸਾਲ ਵਿੱਚ ਸਰਕਾਰ ਨੇ ਇੱਕ ਵੀ ਨਵੀਂ ਬੱਸ ਨਹੀਂ ਪਾਈ ਹੈ, ਜਿਸ ਨਾਲ ਵਿਭਾਗ ਘਾਟੇ ਵੱਲ ਜਾ ਰਿਹਾ ਹੈ।
ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ
ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੂਨੀਅਨ ਨੂੰ 3 ਤੋਂ 4 ਵਾਰ ਮੀਟਿੰਗ ਦੇ ਕੇ ਭੱਜ ਚੁੱਕੇ ਹਨ 15 ਤੋਂ 16 ਮੀਟਿੰਗਾਂ ਅਸੀਂ ਵਿਭਾਗ ਦੇ ਅਧਿਕਾਰੀਆਂ ਤੇ ਸਟੇਟ ਟਰਾਂਸਪੋਰਟ ਸੈਕਟਰੀ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੱੁਲਰ ਨਾਲ ਹੋ ਚੁੱਕੀਆਂ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਵਲੋਂ 14 ਸਤੰਬਰ ਨੂੰ ਦਿੱਤੀ ਮੀਟਿੰਗ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੂਰੇ ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਲਈ ਵਾਪਸ, ਆਮ ਵਾਂਗ ਕੰਮ ਕਾਜ਼ ਰਹੇਗਾ ਜਾਰੀ
ਇਸ ਮੌਕੇ ਡਿੱਪੂ ਪ੍ਰਧਾਨ ਜਗਸੀਰ ਸਿੰਘ ਮਾਣਕ ਅਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਵਲੋ ਪਿੱਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕੰਟਰੈਕਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ,ਘੱਟ ਤਨਖਾਹ ਵਾਲੇ ਮੁਲਾਜ਼ਮਾਂ ਤੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਨਹੀਂ ਕੀਤਾ ਜਾ ਰਿਹਾ ,ਕੱਢੇ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ ਅਤੇ ਜ਼ੋ ਪਿਛਲੇ ਸਮੇਂ ਵਿੱਚ 5% ਤਨਖ਼ਾਹ ਦਾ ਵਾਧਾ ਵਰਕਰਾਂ ਨੂੰ ਹਰ ਸਾਲ ਦਾ ਦਿੱਤਾ ਗਿਆ ਸੀ ਉਸ ਨੂੰ ਵਿਭਾਗ ਵਲੋ ਵਿੱਚ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੇ ਵਿੱਚ ਮੱਤਾ ਪਾਸ ਕੀਤਾ ਗਿਆ ਸੀ ਪਰ ਲਗਭਗ ਉਸ ਮੱਤੇ ਨੂੰ 2 ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ ਪਰ ਮਨੇਜਮੈਂਟ ਉਸ ਨੂੰ ਲਾਗੂ ਨਹੀਂ ਕਰ ਰਹੀ, ਉਲਟਾ ਵਿਭਾਗ ਦੀ ਠੇਕੇਦਾਰ ਕਾਰਨ 7ਫ਼ੀਸਦੀ ਕਮਿਸ਼ਨ ਰਾਹੀ 20 ਤੋ 25 ਕਰੋੜ ਰੁਪਏ ਦੀ ਹੋ ਰਹੀ ਲੁੱਟ ਨੂੰ ਰੋਕਣ ਦੀ ਬਜਾਏ ਵਿਭਾਗ ਵਲੋਂ ਨਵੇਂ ਭਰਤੀ ਵਰਕਰਾਂ ਨੂੰ ਬਹੁਤ ਘੱਟ ਤਨਖਾਹ ਤੇ ਭਰਤੀ ਕੀਤਾ ਜਾ ਰਿਹਾ ਹੈ।