ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

Date:

spot_img

15 ਹਾਰਸ ਪਾਵਰ ਤੇ ਇਸ ਤੋਂ ਵੱਧ ਦੇ ਸੋਲਰ ਸਿੰਚਾਈ ਪੰਪਾਂ ‘ਤੇ ਵੀ ਸਬਸਿਡੀ ਮੁਹੱਈਆ ਕਰਨ ਦੀ ਉਠਾਈ ਮੰਗ
ਨਵੀਂ ਦਿੱਲੀ, 06 ਨਵੰਬਰ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।ਅੱਜ ਨਵੀਂ ਦਿੱਲੀ ਵਿਖੇ ‘ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ’ ਦੀ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਬਿਜਲੀ ਮੰਤਰੀ ਨੇ

CM ਭਗਵੰਤ ਮਾਨ VS ਰਾਜਪਾਲ: ਗਵਰਨਰ ਨੂੰ ਸੁਪਰੀਮ ਕੋਰਟ ਤੋਂ ਪਈ ਝਾੜ!

ਨਵਿਆਉਣਯੋਗ ਊਰਜਾ ਪ੍ਰਮਾਣ ਪੱਤਰਾਂ ਲਈ ਨਵਿਆਉਣਯੋਗ ਖਰੀਦ ਜ਼ਿੰਮੇਵਾਰੀ (ਆਰ.ਪੀ.ਓ.) ਦੀ ਪਾਲਣਾ ਦੀ ਲਾਗਤ ਦੇ ਨਾਲ ਰਵਾਇਤੀ ਬਿਜਲੀ ਦੀ ਕੁੱਲ ਲਾਗਤ ਬਾਇਓਮਾਸ ਪਾਵਰ ਦੇ ਟੈਰਿਫ ਨਾਲੋਂ ਬਹੁਤ ਘੱਟ ਹੈ, ਜੋ ਕਿ ਲਗਭਗ 8 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਕਿਹਾ ਕਿ ਬਾਇਓਮਾਸ ਪਾਵਰ ਪਲਾਂਟਾਂ ਤੋਂ ਬਿਜਲੀ ਦੀ ਖਰੀਦ ਨੂੰ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਲਈ ਢੁਕਵਾਂ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਵੀ.ਜੀ.ਐਫ. ਮੁਹੱਈਆ ਕਰਵਾਉਣ ਦੀ ਲੋੜ ਹੈ।ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਮੰਗੀ।

ਪੰਜਾਬ ਕੈਬਨਿਟ ਮੀਟਿੰਗ ‘ਚ ਲੱਗੀ ਕਈ ਅਹਿਮ ਫੈਸਲਿਆਂ ਤੇ ਮੋਹਰ, ਵਪਾਰੀਆਂ ਨੂੰ ਵੱਡੀ ਰਾਹਤ

ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਪ੍ਰਾਪਤ ਹੋਣ ਵਾਲੇ ਕੋਲੇ ਦਾ ਸਾਰਾ ਖਰਚਾ ਸੂਬੇ ਦੇ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ।ਸੂਬੇ ਦੇ ਕਿਸਾਨਾਂ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੰਚਾਈ ਵਾਲੇ ਸੋਲਰ ਪੰਪ ‘ਤੇ 30 ਫੀਸਦੀ ਸਬਸਿਡੀ ਦੀ ਵਿਵਸਥਾ ਸਿਰਫ 7.5 ਹਾਰਸ ਪਾਵਰ (ਐੱਚ.ਪੀ.) ਵਾਲੇ ਪੰਪਾਂ ਲਈ ਹੈ, ਜਦਕਿ ਪੰਜਾਬ ਵਿਚ 15 ਐਚ.ਪੀ ਅਤੇ ਇਸ ਤੋਂ ਵੱਧ ਵਾਲੇ ਪੰਪ ਸਿੰਚਾਈ ਲਈ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 15 ਐਚਪੀ ਜਾਂ ਇਸ ਤੋਂ ਵੱਧ ਦੇ ਸਿੰਚਾਈ ਵਾਲੇ ਸੋਲਰ ਪੰਪਾਂ ਨੂੰ ਵੀ ਮੌਜੂਦਾ ਸਬਸਿਡੀ ਦੇ ਘੇਰੇ ਵਿੱਚ ਲਿਆਇਆ ਜਾਣਾ ਚਾਹੀਦਾ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...