ਪੰਚਾਇਤਾਂ, ਨੰਬਰਦਾਰਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦਾ ਲਿਆ ਜਾਵੇ ਵੱਧ ਤੋਂ ਵੱਧ ਸਹਿਯੋਗ
ਬਠਿੰਡਾ, 5 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਲਈ ਕਿਸਾਨਾਂ, ਨੰਬਰਦਾਰਾਂ, ਪੰਚਾਇਤਾਂ ਦੀ ਸਾਂਝੀ ਟੀਮ ਬਣਾਉਣ ਤੋਂ ਇਲਾਵਾ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਦੇ ਸੀਜ਼ਨ ਦੇ ਮੱਦੇਨਜ਼ਰ ਸਖ਼ਤ ਮਿਹਨਤ ਤੇ ਲਗਨ ਨਾਲ ਆਪੋਂ-ਆਪਣੀ ਡਿਊਟੀ ਨਿਭਾਉਣ।
ਅਕਾਲੀ ਦਲ ਨੇ ਪੰਜਾਬੀਆਂ ਨੂੰ ਐਸ ਵਾਈ ਐਲ ਨਹਿਰ ਦਾ ਸਰਵੇਖਣ ਕਰਨ ਆਉਣ ’ਤੇ ਕੇਂਦਰੀ ਟੀਮਾਂ ਦਾ ਘਿਰਾਓ ਕਰਨ ਦੀ ਕੀਤੀ ਅਪੀਲ
ਇਸ ਦੌਰਾਨ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਤਾਇਨਾਤ ਕੀਤੀਆਂ ਟੀਮਾਂ ਦੇ ਸੁਪਰਵਾਈਜ਼ਰਾਂ ਅਤੇ ਹੋਰ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਚ ਜਾ ਕੇ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਤੇ ਇਸ ਤੋਂ ਪੈਦਾ ਹੋਣ ਵਾਲੀਆਂ ਘਾਤਕ ਬਿਮਾਰੀਆਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣਾ ਯਕੀਨੀ ਬਣਾਉਣ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਪਿੰਡਾਂ ਦੇ ਕਿਸਾਨਾਂ, ਨੰਬਰਦਾਰਾਂ, ਪੰਚਾਇਤਾਂ ਦਾ ਸਹਿਯੋਗ ਲੈ ਕੇ ਸਾਂਝੀ ਟੀਮ ਤਿਆਰ ਕਰਨ ਤੋਂ ਇਲਾਵਾ ਪਿੰਡ ਪੱਧਰ ਤੇ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਉਣੇ ਯਕੀਨੀ ਬਣਾਉਣ।
ਵਿਗਿਆਨਿਕ ਸੋਚ ਸਦਕਾ ਨੌਜਵਾਨ ਕਰ ਸਕਦੇ ਹਨ ਤਰੱਕੀ : ਜਗਰੂਪ ਗਿੱਲ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੰਭਾਲ ਲਈ ਪਿੰਡਾਂ ਚ ਵਿਸ਼ੇਸ਼ ਤੌਰ ਤੇ ਲਗਾਏ ਗਏ ਸਮੂਹ ਸੁਪਰਵਾਈਜ਼ਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਹਫ਼ਤੇ ਉਨ੍ਹਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਜਾਵੇਗੀ, ਜਿਸ ਚ ਹਫ਼ਤੇ ਭਰ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਉਹ ਮਸ਼ੀਨਰੀ ਦੀ ਵਰਤੋਂ ਖੁੱਦ ਕਰਨ ਤੇ ਅੱਗੇ ਛੋਟੇ ਕਿਸਾਨਾਂ ਨੂੰ ਵੀ ਇਸ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ।
ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜਿੱਥੇ ਪਰਾਲੀ ਤੇ ਉਸ ਦਾ ਨਾੜ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਧਰਤੀ ਹੇਠਲੇ ਮਿੱਤਰ ਕੀੜੇ ਮਰ ਜਾਂਦੇ ਹਨ ਜਿਸ ਨਾਲ ਫ਼ਸਲ ਦਾ ਝਾੜ ਘੱਟ ਨਿੱਕਲਦਾ ਹੈ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਮੌੜ ਵਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ, ਗੁਰਜੀਤ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਨਿਪਟਾਰੇ ਲਈ ਕੀਤੇ ਜਾਣ ਉਪਰਾਲੇ : ਡਿਪਟੀ ਕਮਿਸ਼ਨਰ"