• ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ ‘ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ
•ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ 3 ਸਤੰਬਰ: ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ
Share the post "ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ"