WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਵਿੱਚ “ਲੰਪੀ ਸਕਿੱਨ“ ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਤ

ਐਨ.ਆਰ.ਡੀ.ਡੀ.ਐਲ. ਜਲੰਧਰ ਦੀ ਟੀਮ ਨੂੰ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਹਦਾਇਤ
ਪਸ਼ੂਆਂ ਨੂੰ ਬੀਮਾਰੀ ਹੋਣ ‘ਤੇ ਸਰਕਾਰੀ ਹਸਪਤਾਲਾਂ ਨਾਲ ਤੁਰੰਤ ਰਾਬਤਾ ਕਰਨ ਦੀ ਅਪੀਲ
ਕਿਹਾ, ਅਫ਼ਵਾਹਾਂ ਤੋਂ ਬਚਣ ਪਸ਼ੂ-ਪਾਲਕ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਹਦਾਇਤ ‘ਤੇ ਪਸ਼ੂ ਪਾਲਣ ਵਿਭਾਗ ਨੇ ਅੱਜ ਦੁਧਾਰੂ ਪਸ਼ੂਆਂ ਵਿੱਚ ਲਾਗ ਦੀ ਬੀਮਾਰੀ “ਲੰਪੀ ਸਕਿੱਨ“ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਤ ਕੀਤੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਦੁਧਾਰੂ ਪਸ਼ੂਆਂ ਵਿੱਚ ਲੰਪੀ ਸਕਿੱਨ ਨਾਮੀ ਛੂਤ ਦੇ ਰੋਗ ਤੋਂ ਬਚਾਅ ਲਈ ਹਰ ਜ਼ਿਲ੍ਹੇ ਵਿੱਚ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ, ਜੋ ਪਿੰਡ-ਪਿੰਡ ਜਾ ਕੇ ਪ੍ਰਭਾਵਤ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਦੇ ਉਪਾਅ ਲਈ ਜਾਣਕਾਰੀ ਦੇਣਗੀਆਂ।ਕੈਬਨਿਟ ਮੰਤਰੀ ਨੇ ਦੱਸਿਆ ਕਿ ਨਾਰਥ ਰੀਜਨਲ ਡਿਵੀਜ਼ਨ ਡਾਇਗਨੌਸਟਿਕ ਲੈਬ (ਐਨ.ਆਰ.ਡੀ.ਡੀ.ਐਲ.) ਜਲੰਧਰ ਦੀ ਟੀਮ ਨੂੰ ਸਮੂਹ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ ਗਈ ਹੈ, ਜੋ ਕੱਲ੍ਹ 28 ਜੁਲਾਈ ਤੋਂ ਪ੍ਰਭਾਵਤ ਜ਼ਿਲ੍ਹਿਆਂ ਦਾ ਦੌਰਾ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰਨ ਲਈ ਪਾਬੰਦ ਕੀਤਾ ਗਿਆ ਹੈ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਣ। ਉਨ੍ਹਾਂ ਕਿਹਾ ਕਿ ਕਿਸਾਨ ਜਾਂ ਪਸ਼ੂ-ਪਾਲਕ ਬੇਝਿਜਕ ਆਪਣੀ ਨੇੜਲੀ ਪਸ਼ੂ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।ਸ. ਭੁੱਲਰ ਨੇ ਦੱਸਿਆ ਕਿ ਇਹ ਬੀਮਾਰੀ ਦੱਖਣੀ ਸੂਬਿਆਂ ਤੋਂ ਆਈ ਹੈ ਅਤੇ ਬਰਸਾਤਾਂ ਵਿਚ ਵਧੇਰੇ ਫੈਲਦੀ ਹੈ ਕਿਉਂਕਿ ਮੱਛਰ ਮੱਖੀ ਆਦਿ ਦੇ ਕੱਟਣ ਨਾਲ ਇਸ ਬੀਮਾਰੀ ਦੇ ਅੱਗੇ ਤੋਂ ਅੱਗੇ ਵਧਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਪਸ਼ੂਆਂ ਦਾ ਆਲਾ-ਦੁਆਲਾ ਸਾਫ ਰੱਖਿਆ ਜਾਵੇ ਅਤੇ ਬੀਮਾਰ ਪਸੂਆਂ ਨੂੰ ਦੂਜਿਆਂ ਤੋਂ ਵੱਖ ਕਰ ਲਿਆ ਜਾਵੇ।
ਇਸ ਦੌਰਾਨ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨੇ ਕਿਹਾ ਕਿ ਪਸ਼ੂਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਗੋਂ ਇਹਤਿਆਤ ਵਰਤਣਾ ਚਾਹੀਦਾ ਹੈ। ਬੀਮਾਰੀ ਦੇ ਲੱਛਣਾਂ ਦਾ ਜ?ਿਕਰ ਕਰਦਿਆਂ ਡਾ. ਸੁਭਾਸ਼ ਨੇ ਦੱਸਿਆ ਕਿ ਇਸ ਬੀਮਾਰੀ ਨਾਲ ਪਸ਼ੂਆਂ ਨੂੰ ਤੇਜ ਬੁਖਾਰ ਚੜ੍ਹਦਾ ਹੈ ਅਤੇ ਉਨ੍ਹਾਂ ਦੀ ਚਮੜੀ ‘ਤੇ ਛਾਲੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਾਨ ਦੇ ਪਸ਼ੂਆਂ ਵਿੱਚ ਅਜਿਹੇ ਬੀਮਾਰੀ ਦੇ ਲੱਛਣ ਦਿਖਦੇ ਹਨ ਤਾਂ ਤੁਰੰਤ ਨੇੜਲੀ ਪਸ਼ੂ ਸੰਸਥਾ ਨਾਲ ਰਾਬਤਾ ਕਰਨ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦੇ ਲੱਛਣ ਦਿੱਸਣ ‘ਤੇ ਕਿਸਾਨ ਆਪਣੇ ਸਿਹਤਮੰਦ ਪਸ਼ੂਆਂ ਨੂੰ ਪੀੜਤ ਪਸ਼ੂ ਤੋਂ ਵੱਖ ਕਰ ਲੈਣ।ਡਾ. ਸੁਭਾਸ਼ ਨੇ ਦੱਸਿਆ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਸੈਂਕੜੇ ਜਾਨਵਰਾਂ ਦੀ ਮੌਤ ਦੀ ਖ਼ਬਰ ਬੇਬੁਨਿਆਦ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਡਾਇਰੈਕਟਰ ਪਸ਼ੂ ਪਾਲਕ ਵਿਭਾਗ ਫ਼ਾਜ਼ਿਲਕਾ ਦੀ ਟੀਮ ਵੱਲੋਂ ਅੱਜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ।

Related posts

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੌਮਾਂਤਰੀ ਔਰਤ ਦਿਵਸ ਐਤਕੀਂ ਜ਼ਿਲ੍ਹਾ ਪੱਧਰਾਂ ‘ਤੇ ਮਨਾਉਣ ਦਾ ਫੈਸਲਾ

punjabusernewssite

ਹੁਣ ਪੱਤਰਕਾਰ ਵੀ ਪਾ ਸਕਣਗੇ ਪੋਸਟਲ ਬੈਲਟ ਰਾਹੀਂ ਵੋਟ, ਚੋਣ ਕਮਿਸ਼ਨ ਨੇ ਦਿੱਤੀ ਮੰਨਜੂਰੀ

punjabusernewssite

ਚੰਡੀਗੜ ਆਪ ਕਾਂਗਰਸ ਗਠਜੋੜ ਨੂੰ ਹੋਇਆ ਨੁਕਸਾਨ

punjabusernewssite