Punjabi Khabarsaar
ਬਠਿੰਡਾ

ਪਸ਼ੂਆਂ ਤੇ ਹੋਣ ਵਾਲੇ ਅੱਤਿਆਚਾਰਾਂ ਨੂੰ ਰੋਕਣ ਲਈ ਬੈਠਕ ਆਯੋਜਿਤ

ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਮੱਦੇਨਜ਼ਰ ਪਸ਼ੂ ਪਾਲਣ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਸ਼ੂਆਂ/ਜਾਨਵਰਾਂ ਤੇ ਹੋਣ ਵਾਲੇ ਅੱਤਿਆਚਾਰਾਂ ਦੀ ਰੋਕਥਾਮ ਤੇ ਬਿਮਾਰ ਪਸ਼ੂਆਂ ਦਾ ਇਲਾਜ਼ ਕਰਨ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਛੋਟੇ ਅਤੇ ਵੱਡੇ ਜਾਨਵਰਾਂ ਲਈ ਐਂਬੂਲੈਂਸ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇੱਕ ਹੈਲਪ ਲਾਇਨ ਨੰਬਰ ਜਾਰੀ ਕਰਨਾ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਥਾਂ ਤੇ ਬਿਮਾਰ ਪਸ਼ੂ ਜਾਂ ਜਾਨਵਰ ਪਿਆ ਹੈ ਤਾਂ ਉਸ ਨੂੰ ਤੁੰਰਤ ਇਲਾਜ ਲਈ ਭੇਜਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐਸ.ਪੀ.ਸੀ.ਏ ਅਧੀਨ ਬਿਮਾਰ ਤੇ ਬੇਸਹਾਰਾ ਪਸ਼ੂਆਂ ਲਈ ਇਨਫ਼ਰਮਰੀ ਬਣਾਉਣ ਲਈ ਢੁੱਕਵੀਂ ਥਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜ਼ਖਮੀ ਜਾਨਵਰਾਂ, ਪੰਛੀਆਂ ਆਦਿ ਲਈ ਪਿੰਜਰਿਆਂ ਦਾ ਪ੍ਰਬੰਧ ਕਰਨਾ ਵੀ ਲਾਜ਼ਮੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀਂ ਚੌਧਰੀ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਡਿਪਟੀ ਡਾਇਰੈਕਟਰ ਡਾ. ਰਾਜਦੀਪ ਸਿੰਘ, ਡਾ. ਚਮਨਦੀਪ ਕੌਰ, ਡਾ. ਅਰਿਹੰਤ ਜੈਨ, ਸ੍ਰੀਮਤੀ ਸਿਰਜਨਾ, ਸ਼੍ਰੀ ਸਾਧੂ ਰਾਮ ਕੁਸ਼ਲਾ, ਸ਼੍ਰੀ ਸੰਦੀਪ ਕਟਾਰੀਆ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related posts

ਬਠਿੰਡਾ ਦੇ ਸੀਆਈਏ-1 ਵਿੰਗ ਵਲੋਂ ਭਾਰੀ ਮਾਤਰਾ ’ਚ ਭੁੱਕੀ ਬਰਾਮਦ, ਚਾਰ ਕਾਬੂ

punjabusernewssite

ਸਿਆਸੀ ਦਖਲਅੰਦਾਜ਼ੀ ਦੇ ਚੱਲਦਿਆਂ ਗੁਰੂਦੁਆਰਾ ਸੰਗਤ ਸਿਵਲ ਸਟੇਸ਼ਨ ਦੀ ਕਮੇਟੀ ਹੋਈ ਦੋਫ਼ਾੜ

punjabusernewssite

ਭਾਜਪਾ ਤੇ ਕਾਂਗਰਸ ਸਹਿਤ ਕਈ ਆਗੂਆਂ ਨੇ ਫ਼ੜਿਆ ਝਾੜੂ

punjabusernewssite