ਪਸ਼ੂ ਪਾਲਣ ਮੰਤਰੀ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Date:

spot_img

ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਿਭਾਗ ਦੀ ਮਜ਼ਬੂਤੀ ਤੇ ਚੰਗੀਆਂ ਨਸਲਾਂ ਅਤੇ ਵਿਦੇਸ਼ੀ ਸੀਮਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ: ਤ੍ਰਿਪਤ ਬਾਜਵਾ
ਸੁਖਜਿੰਦਰ ਮਾਨ
ਐਸ.ਏ.ਐਸ. ਨਗਰ, 23 ਦਸੰਬਰ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ 250 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ।ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਲਾਈਵਸਟਾਕ ਭਵਨ ਵਿਖੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਸ. ਬਾਜਵਾ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨਾਲ ਪਸ਼ੂ ਪਾਲਣ ਵਿਭਾਗ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਪਸ਼ੂ ਪਾਲਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਚੰਗੀ ਨਸਲ ਅਤੇ ਵਿਦੇਸ਼ੀ ਸੀਮਨ/ਭਰੂਣ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਦੁੱਧ ਉਤਪਾਦਕਤਾ ਵਿੱਚ ਚੋਖਾ ਵਾਧਾ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ ਅਤੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਬੱਕਰੀ ਪਾਲਣ ਅਤੇ ਸੂਰ ਪਾਲਣ ਵਰਗੇ ਧੰਦੇ ਵੀ ਅਪਣਾਉਣੇ ਚਾਹੀਦੇ ਹਨ ਜਿਸ ਨਾਲ ਯਕੀਨੀ ਤੌਰ ‘ਤੇ ਸਾਡੀ ਆਮਦਨ ਵਿੱਚ ਵਾਧਾ ਹੋਵੇਗਾ। ਇਸ ਮੌਕੇ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ ਆਈ.ਏ.ਐਸ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਦੀ ਨਸਲ ਵਿੱਚ ਸੁਧਾਰ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਦੇ ਕਿੱਤੇ ਨੂੰ ਹੋਰ ਵਿਕਸਤ ਕੀਤਾ ਜਾ ਸਕੇ। ਇਸ ਮੌਕੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਪਸ਼ੂ ਪਾਲਣ ਡਾ: ਐਚ.ਐਸ. ਕਾਹਲੋਂ ਅਤੇ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

spot_img
spot_img

Share post:

Popular

More like this
Related

ਸ਼ਬਰੀ ਦੀ ਭਗਤੀ ਤੋਂ ਰਾਮ-ਹਨੂਮਾਨ ਮਿਲਾਪ ਤੱਕ, ਬਾਲੀ ਵਧ ਦੇ ਮੰਚਨ ਨੇ ਦਰਸ਼ਕਾਂ ਨੂੰ ਕੀਲਿਆ

👉ਸ਼੍ਰੀ ਰਾਮ ਦੇ ਜੀਵਨ ਨਾਲ ਜੁੜੇ ਭਾਵਪੂਰਨ ਪ੍ਰਸੰਗਾਂ ਨੇ...

DAV College Bathinda ਵਿਖੇ ‘ਕੁਦਰਤੀ ਰੰਗਾਂ ਬਾਰੇ’ ਰਾਸ਼ਟਰੀ ਵਰਕਸ਼ਾਪ ਦੀ ਦੂਜੇ ਦਿਨ ਸਮਾਪਤੀ

Bathinda News:DAV College Bathinda ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ...

SSD Girls College Bathinda ਨੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਕੰਪੋਸਟਿੰਗ ਯੂਨਿਟਾਂ ਦਾ ਉਦਘਾਟਨ ਕੀਤਾ

Bathinda News: ਵਾਤਾਵਰਣ ਦੀ ਸਥਿਰਤਾ ਵੱਲ ਇੱਕ ਮਹੱਤਵਪੂਰਨ ਕਦਮ...