ਪਸ਼ੂ ਪਾਲਣ ਵਿਭਾਗ ਦੇ ਦਰਜ਼ਾ ਚਾਰ ਕਰਮਚਾਰੀਆਂ ਦਾ ਵਫ਼ਦ ਮੰਤਰੀ ਨੂੰ ਮਿਲਿਆ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਪੱਟੀ , 17 ਮਾਰਚ:ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਦੀ ਫ਼ੋਰ ਕਲਾਸ ਗੋਰਮਿੰਟ ਇੰਮਲਾਈਜ਼ ਯੂਨੀਅਨ ਵਲੋਂ ਸੂੁਬਾ ਪ੍ਰਧਾਨ ਜਗਦੀਸ਼ ਸਿੰਘ ਬਰਨਾਲ ਦੀ ਅਗਵਾਈ ਹੇਠ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਨਾਲ ਪੱਟੀ ਵਿਚ ਅਪਣੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਯੂਨੀਅਨ ਵਲੋਂ ਅਪਣੀਆਂ ਮੰਗਾਂ ਸਬੰਧੀ ਮੰਤਰੀ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਵਿਭਾਗ ਵਿਚ ਦਰਜ਼ਾ ਚਾਰ ਕਰਮਚਾਰੀਆਂ ਲਈ ਤਰੱਕੀ ਦੇ ਰਾਹ ਖੋਲੇ ਜਾਣ ਅਤੇ ਨਾਲ ਹੀ ਵਿਭਾਗ ਵਿਚ ਨਵੇਂ ਦਰਜ਼ ਚਾਰ ਕਰਮਚਾਰੀ ਭਰਤੀ ਕਰਦਿਆਂ ਕੱਚੇ ਕਰਮਚਾਰੀਆਂ ਨੂੰ ਤੁਰਤੰ ਪੱਕਾ ਕੀਤਾ ਜਾਵੇ। ਇਸ ਦੌਰਾਨ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਵਿਭਾਗ ਦੇ ਅਧਿਕਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਕਰਵਾ ਕੇ ਸਮੂਹ ਮੰਗਾਂ ਦੇ ਹੱਲ ਦਾ ਯਤਨ ਕਰਨਗੇ। ਇਸ ਮੌਕੇ ਯੂਨੀਅਨ ਦੀਆਂ ਮੰਗਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਵਾਲੇ ਵਿਧਾਇਕ ਜਗਰੂਪ ਸਿੰਘ ਗਿੱਲ ਦਾ ਵੀ ਧੰਨਵਾਦ ਕੀਤਾ ਗਿਆ। ਇਸ ਦੌਰਾਨ ਸੂਬਾ ਪ੍ਰਧਾਨ ਤੋਂ ਇਲਾਵਾ ਮੀਤ ਪ੍ਰਧਾਨ ਇਕਬਾਲ ਸਿੰਘ ਫ਼ਰੀਦਕੋਟ, ਖਜਾਨਚੀ ਗੁਰਦੀਪ ਸਿੰਘ ਭਗਤਾ, ਬਸੰਤ ਸਿੰਘ, ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਬਠਿੰਡਾ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...