ਸੁਖਜਿੰਦਰ ਮਾਨ
ਬਠਿੰਡਾ 6 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਪੰਜਾਬ ਟੈਕਨਾਲੌਜੀ ਇੰਸਟੀਚਿਊਟ ਨੰਦਗੜ੍ਹ ਦੇ ਰੈਡ ਰਿਬਨ ਕਲੱਬ ਵੱਲੋਂ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਪੁੱਜੇ।
ਬਠਿੰਡਾ ਦੇ ਗੁਰੂਘਰ ’ਚ ਗਰੰਥੀ ਸਿੰਘਾਂ ਨੇ ਚਾੜਿਆ ਚੰਨ: ਦੋ ਲੜਕੀਆਂ ਦਾ ਆਪਸ ’ਚ ਕੀਤਾ ਸਮÇਲੰਗੀ ਵਿਆਹ
ਇਸ ਮੌਕੇ ਐਸ.ਐਸ.ਪੀ ਸ. ਖੁਰਾਣਾ ਨੇ ਸੈਮੀਨਾਰ ਚ ਹਾਜ਼ਰ ਸੈਕੜੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਆਪ ਨਸ਼ਿਆਂ ਤੋਂ ਬਚਣਾ ਹੈ, ਫੇਰ ਹੀ ਪਰਿਵਾਰ ਤੇ ਸਮਾਜ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਪੁਲਿਸ ਵਿਭਾਗ ਨਾਲ ਸਿੱਧਾ ਰਾਬਤਾ ਕਰਨ ਦੀ ਅਪੀਲ ਕੀਤੀ ਤਾਂ ਜੋ ਨਸ਼ੇ ਦੇ ਤਸ਼ਕਰਾਂ ਨੂੰ ਕਾਬੂ ਕੀਤਾ ਜਾ ਸਕੇ।
ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ‘ਆਪ’ ਦਾ ਫੜਿਆਂ ਪਲ੍ਹਾਂ
ਸੈਮੀਨਾਰ ਦੌਰਾਨ ਐਸ.ਡੀ.ਐਮ. ਬਠਿੰਡਾ ਮੈਡਮ ਇਨਾਯਤ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ੇ ਦੀ ਦਲਦਲ ਵਿੱਚ ਪਏ ਨੌਜਵਾਨਾਂ ਦੀ ਪਛਾਣ ਕਰਕੇ ਨਸ਼ਾ ਛੁਡਾਊ ਸੈਂਟਰ ਤੱਕ ਲੈ ਕੇ ਆਉਂਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕਰਦਿਆਂ ਮਾਪਿਆਂ ਦੀਆਂ ਭਾਵਨਾਵਾਂ ਨਾਲ ਨਾਂ ਖੇਡਣ ਲਈ ਪ੍ਰੇਰਿਤ ਕੀਤਾ।
ਪੁਲਿਸ ਨੇ ਮੋਗਾ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਕਤਲ ਮਾਮਲੇ ‘ਚ 4 ਨੂੰ ਕੀਤਾ ਗ੍ਰਿਫ਼ਤਾਰ
ਇੰਸਟੀਚਿਊਟ ਦੇ ਡਾਇਰੈਕਟਰ ਡਾ. ਰਾਕੇਸ਼ ਕੁਮਾਰ, ਰਜਿਸਟਰਾਰ ਗੁਰਿੰਦਰਪਾਲ ਸਿੰਘ ਬਰਾੜ, ਰੈਡ ਰਿਬਨ ਕਲੱਬ ਦੀ ਕੋਆਰਡੀਨੇਟਰ ਪ੍ਰੋ: ਹਰਮਨਦੀਪ ਕੌਰ, ਲੇਖਾਕਾਰ ਗੁਰਦੀਪ ਸਿੰਘ, ਪੁਲਿਸ ਸਟੇਸ਼ਨ ਨੰਦਗੜ੍ਹ ਤੋਂ ਐਸ.ਐਚ.ਓ ਤਰਨਦੀਪ ਸਿੰਘ ਆਦਿ ਹਾਜ਼ਰ ਸਨ ।
Share the post "ਪਹਿਲਾਂ ਨਸ਼ਿਆਂ ਤੋਂ ਆਪ ਬਚਕੇ ਹੀ ਪਰਿਵਾਰ ਤੇ ਸਮਾਜ ਨੂੰ ਬਚਾਇਆ ਜਾ ਸਕਦਾ ਹੈ : ਜ਼ਿਲ੍ਹਾ ਪੁਲਿਸ ਮੁਖੀ"