6 Views
117 ਵਿਚੋਂ 86 ਵਿਧਾਇਕ ਜਿੱਤੇ ਹਨ ਪਹਿਲੀ ਵਾਰ ਚੋਣ
ਸੁਖਜਿੰਦਰ ਮਾਨ
ਚੰਡੀਗੜ੍ਹ, 12 ਮਈ: ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕੰਮਕਾਜ਼ ਦੀ ਜਾਣਕਾਰੀ ਦੇਣ ਲਈ ਟਰੇਨਿੰਗ ਦਿੱਤੀ ਜਾਵੇਗੀ। ਇਹ ਖ਼ੁਲਾਸਾ ਕਰਦਿਆਂ ਵਿਧਾਨ ਸਭਾ ਦੇ ਸੂਤਰਾਂ ਨੇ ਦਸਿਆ ਕਿ ਇਸਦੇ ਲਈ ਟਰੈਨਿੰਗ ਕੈਂਪ 31 ਮਈ ਅਤੇ 1 ਜੂਨ ਨੂੰ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਪਾਰਲੀਮੈਂਟਰੀ ਰਿਸਰਚ ਅਤੇ ਟਰੇਨਿੰਗ ਇੰਸਟੀਚਿਊਟ ਫਾਰ ਡੈਮੋਕਰੇਸੀ ਦੇ ਮਾਹਿਰ ਪਹਿਲੀ ਵਾਰ ਚੋਣ ਜਿੱਤੇ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕੰਮਕਾਜ਼ ਦੀ ਜਾਣਕਾਰੀ ਦੇਣਗੇ। ਦਸਣਾ ਬਣਦਾ ਹੈ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਵਿੱਚੋਂ 86 ਵਿਧਾਇਕ ਪਹਿਲੀ ਵਾਰ ਵਿਧਾਨ ਸਭਾ ਦੀ ਪੌੜੀ ਚੜ੍ਹੇ ਹਨ ਤੇ ਜਿਆਦਾਤਰ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਹੀ ਸਬੰਧਤ ਹਨ।
Share the post "ਪਹਿਲੀ ਵਾਰ ਜਿੱਤੇ ਵਿਧਾਇਕਾਂ ਨੂੰ ਕੰਮਕਾਜ਼ ਬਾਰੇ ਸਿਖਲਾਈ ਦੇਣ ਲਈ ਲੱਗੇਗੀ ਟਰੈਨਿੰਗ"