WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਮਿਲਕੇ ਹੰਭਲੇ ਮਾਰਨ ਦੀ ਲੋੜ : ਯਤਿੰਦਰ ਪ੍ਰਸ਼ਾਦ

ਪਾਣੀ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਕੀਤੇ ਜਾਣ ਉਪਰਾਲੇ : ਡਿਪਟੀ ਕਮਿਸ਼ਨਰ
ਜਲ ਸ਼ਕਤੀ ਅਭਿਆਨ ਸਬੰਧੀ ਕੀਤੀ ਵਿਸ਼ੇਸ਼ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 18 ਜੁਲਾਈ: ਦਿਨ-ਪ੍ਰਤੀ-ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੁੰਦਾ ਰਿਹਾ ਹੈ, ਜਿਸ ਨੂੰ ਉਪਰ ਲਿਆਉਣ ਲਈ ਪਾਣੀ ਦੀ ਬੂੰਦ-ਬੂੰਦ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਨਿੱਜੀ ਫ਼ਰਜ ਹੈ। ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਸਾਨੂੰ ਸਾਰਿਆ ਨੂੰ ਮਿਲਕੇ ਹੰਭਲੇ ਮਾਰਨ ਦੀ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜੁਆਇੰਟ ਸੈਕਟਰੀ ਮਨੀਸਟਰੀ ਆਫ਼ ਟ੍ਰੀਬਲ ਅਫ਼ੈਅਰਜ਼ ਸ਼੍ਰੀਮਤੀ ਯਤਿੰਦਰ ਪ੍ਰਸ਼ਾਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ “ਜਲ ਸ਼ਕਤੀ ਅਭਿਆਨ“ ਤਹਿਤ ਹੋਈ ਇੱਕ ਵਿਸ਼ੇਸ਼ ਬੈਠਕ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼੍ਰੀਮਤੀ ਯਤਿੰਦਰ ਪ੍ਰਸ਼ਾਦ ਨੂੰ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਦੁਆਰਾ ਪਾਣੀ ਦੀ ਸਾਂਭ-ਸੰਭਾਲ ਲਈ ਕੀਤੀਆਂ ਗਈਆਂ ਗਤੀਵਿਧੀਆਂ ਤੇ ਭਵਿੱਖ ਵਿੱਚ ਬਣਾਈਆਂ ਜਾਣ ਵਾਲੀਆਂ ਯੋਜਨਾਵਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਜੁਆਇੰਟ ਸੈਕਟਰੀ ਮਨੀਸਟਰੀ ਆਫ਼ ਟ੍ਰੀਬਲ ਅਫ਼ੈਅਰਜ਼ ਸ਼੍ਰੀਮਤੀ ਯਤਿੰਦਰ ਪ੍ਰਸ਼ਾਦ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਣੀ ਨੂੰ ਬਚਾਉਣ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਦੀ ਬੱਚਤ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ।
ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ, ਵਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼ ਬੋਰਡ, ਖੇਤੀਬਾੜੀ, ਮੰਡਲ ਭੂਮੀ ਰੱਖਿਆ, ਕਿ੍ਰਸ਼ੀ ਵਿਗਿਆਨ ਕੇਂਦਰ ਬਠਿੰਡਾ ਅਤੇ ਸਿੱਖਿਆ ਵਿਭਾਗ ਵਲੋਂ ਆਪੋਂ-ਆਪਣੇ ਵਿਭਾਗਾਂ ਨਾਲ ਸਬੰਧਤ ਪਿਛਲੇ ਵਰ੍ਹੇ ਪਾਣੀ ਦੀ ਸੰਭਾਲ ਅਤੇ ਰੀਚਾਰਜ ਆਦਿ ਸਬੰਧੀ ਕੀਤੇ ਗਏ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਆਰਪੀ ਸਿੰਘ, ਜ਼ਿਲ੍ਹਾ ਵਿਕਾਸ ਤੇ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮੇਵਾ ਸਿੰਘ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਤੋਂ ਇਲਾਵਾ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Related posts

ਸੂਬਾ ਸਰਕਾਰ ਵੱਲੋਂ ਗਰਾਮ ਸਭਾਵਾਂ ਰਾਹੀਂ ਪੰਚਾਇਤਾਂ ਦੇ ਅਧਿਕਾਰਾਂ ਨੂੰ ਮੁੜ ਸੁਰਜੀਤ ਕਰਨਾ ਹੈ ਮੁੱਖ ਟੀਚਾ : ਕੁਲਦੀਪ ਸਿੰਘ ਧਾਲੀਵਾਲ

punjabusernewssite

ਮਿੱਤਲ ਗਰੁੱਪ ਵੱਲੋਂ ਟੂਲਿਪ ਕ੍ਰਿਕਟ ਕੱਪ ਦਾ ਆਯੋਜਨ

punjabusernewssite

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਅਮਨ-ਕਾਨੂੰਨ ਦੀ ਸਥਿਤੀ ਸੰਭਾਲਣ ’ਚ ਨਾਕਾਮ ਰਹਿਣ ਦੇ ਲਗਾਏ ਦੋਸ਼

punjabusernewssite