WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪਾਣੀ ਬਚਾਓ ਖੇਤੀ ਬਚਾਓ ਮੋਰਚੇ“ ਮੁਹਿੰਮ ਦੇ ਦੂਜੇ ਦਿਨ 17 ਥਾਂਵਾਂ ‘ਤੇ ਕਿਸਾਨ-ਮਜਦੂਰਾਂ ਵਲੋਂ ਪੱਕੇ ਮੋਰਚੇ ਜਾਰੀ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਜੁਲਾਈ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਕਿਸਾਨ ਮਜਦੂਰ ਸੰਘਰਸ ਕਮੇਟੀ ਵੱਲੋਂ ਤਾਲਮੇਲਵੇਂ ਸੰਘਰਸ ਵਜੋਂ ਕੁੱਝ ਥਾਵਾਂ ‘ਤੇ ਮੀਂਹ ਦੇ ਬਾਵਜੂਦ “ਸੰਸਾਰ ਬੈਂਕ ਤੋਂ ਪਾਣੀ ਬਚਾਓ ਖੇਤੀ ਬਚਾਓ“ ਮੁਹਿੰਮ ਦੇ ਦੂਜੇ ਦਿਨ ਅੱਜ ਪੰਜ ਰੋਜਾ ਪੱਕੇ ਮੋਰਚੇ 17 ਥਾਂਵਾਂ ‘ਤੇ ਜਾਰੀ ਰਹੇ। ਇਹ ਜਾਣਕਾਰੀ ਦਿੰਦੇ ਹੋਏ ਭਾਕਿਯੂ (ਏਕਤਾ-ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਅੱਜ ਵੀ ਦੌਧਰ (ਮੋਗਾ) ਵਿਖੇ ਲਾਰਸਨ ਐਂਡ ਟੂਬਰੋ ਪ੍ਰੋਜੈਕਟ, ਟ੍ਰਾਈਡੈਂਟ ਫੈਕਟਰੀ ਬਰਨਾਲਾ, ਬੁੱਢਾ ਨਾਲਾ ਲੁਧਿਆਣਾ, ਚਿੱਟੀ ਵੇਂਈਂ ਮਲਸੀਆਂ ਤੋਂ ਇਲਾਵਾ ਪਟਿਆਲਾ, ਫਰੀਦਕੋਟ ਅਤੇ ਅੰਮਿ੍ਰਤਸਰ ਦੇ ਨਹਿਰੀ ਵਿਭਾਗ ਦਫਤਰਾਂ ਅੱਗੇ ਸੱਤੀਂ ਥਾਂਈਂ ਸੈਂਕੜਿਆਂ ਦੀ ਤਾਦਾਦ ਵਿੱਚ ਅਤੇ ਕੁੱਲ ਮਿਲਾ ਕੇ ਹਜਾਰਾਂ ਦੀ ਤਾਦਾਦ ਵਿੱਚ ਕਿਸਾਨਾਂ ਮਜਦੂਰਾਂ ਨੌਜਵਾਨਾਂ ਤੇ ਔਰਤਾਂ ਨੇ ਸਮੂਲੀਅਤ ਕੀਤੀ। ਕਿਸਾਨ ਆਗੂ ਅਨੁਸਾਰ ਇੱਥੇ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਉਨ੍ਹਾਂ ਤੋਂ ਇਲਾਵਾ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ?ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਜਸਵਿੰਦਰ ਸਿੰਘ ਲੌਂਗੋਵਾਲ, ਹਰਿੰਦਰ ਕੌਰ ਬਿੰਦੂ ਅਤੇ ਕਮਲਜੀਤ ਕੌਰ ਬਰਨਾਲਾ ਸਾਮਲ ਸਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਸਾਹਮਣੇ ਪੇਸ ਕੀਤੀਆਂ ਗਈਆਂ ਮੁੱਖ ਮੰਗਾਂ ਵਿੱਚ ਸੰਸਾਰ ਬੈਂਕ ਦੀਆਂ ਵਿਉਂਤਾਂ ਅਨੁਸਾਰ ਸੂਬੇ ਦੇ ਹਰ ਤਰ੍ਹਾਂ ਦੇ ਪਾਣੀ ਸੋਮਿਆਂ ਦੀ ਮਾਲਕੀ ਦੇਸੀ ਵਿਦੇਸੀ ਕਾਰਪੋਰੇਟਾਂ ਨੂੰ ਸੌਂਪਣ ਲਈ ਚੁੱਕੇ ਗਏ ਨੀਤੀ ਕਦਮ ਤੇ ਸੁਰੂ ਕੀਤੇ ਹੋਏ ਸਾਰੇ ਪ੍ਰਾਜੈਕਟ ਪੰਜਾਬ ਅਸੈਂਬਲੀ ਵਿੱਚ ਮਤਾ ਪਾਸ ਕਰਕੇ ਰੱਦ ਕੀਤੇ ਜਾਣ; ਪੇਂਡੂ ਜਲ ਸਪਲਾਈ ਦਾ ਪਹਿਲਾਂ ਵਾਲਾ ਢਾਂਚਾ ਮੁੜ ਬਹਾਲ ਕੀਤਾ ਜਾਵੇ ਤੇ ਉਸ ਨੂੰ ਹੋਰ ਮਜਬੂਤ ਕੀਤਾ ਜਾਵੇ। ਸਭਨਾਂ ਲੋਕਾਂ ਨੂੰ ਸੁੱਧ ਪਾਣੀ ਮੁਹੱਈਆ ਕਰਵਾਉਣ ਦੀ ਜਿੰਮੇਵਾਰੀ ਸਰਕਾਰ ਵੱਲੋਂ ਖੁਦ ਓਟੀ ਜਾਵੇ।
ਨਹਿਰੀ ਸਿੰਚਾਈ ਦੇ ਇੰਤਜਾਮਾਂ ਲਈ ਵੱਡੇ ਸਰਕਾਰੀ ਬਜਟ ਜੁਟਾਏ ਜਾਣ, ਹੋਰ ਵਧੇਰੇ ਜਮੀਨ ਨੂੰ ਨਹਿਰੀ ਪਾਣੀ ਦੀ ਸਿੰਚਾਈ ਅਧੀਨ ਲਿਆਂਦਾ ਜਾਵੇ, ਨਹਿਰੀ ਢਾਂਚਾ ਹੋਰ ਵਿਕਸਤ ਕੀਤਾ ਜਾਵੇ।ਦਰਿਆਵਾਂ, ਨਹਿਰਾਂ,ਸੇਮ-ਨਾਲਿਆਂ, ਅਤੇ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸਿਤ ਕਰ ਰਹੀਆਂ ਫੈਕਟਰੀਆਂ ਤੇ ਹੋਰ ਅਦਾਰਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਖਤ ਸਜਾਵਾਂ ਦਿੱਤੀਆਂ ਜਾਣ, ਇਸ ਮਨੁੱਖਤਾ ਘਾਤੀ ਅਪਰਾਧ ਬਦਲੇ ਭਾਰੀ ਜੁਰਮਾਨੇ ਵਸੂਲੇ ਜਾਣ ਅਤੇ ਪ੍ਰਦੂਸਣ ਰੋਕੂ ਕਾਨੂੰਨਾਂ ਨੂੰ ਹੋਰ ਸਖਤ ਬਣਾਇਆ ਜਾਵੇ। ਪ੍ਰਦੂਸਿਤ ਪਾਣੀ ਨੂੰ ਸਾਫ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਵੇ।
ਬੁਲਾਰਿਆਂ ਨੇ ਐਲਾਨ ਕੀਤਾ ਕਿ ਇਹ ਧਰਨੇ 25 ਜੁਲਾਈ ਤੱਕ ਬਾਦਸਤੂਰ ਜਾਰੀ ਰਹਿਣਗੇ ਅਤੇ ਭਲਕੇ 23 ਜੁਲਾਈ ਨੂੰ ਧਰਨਿਆਂ ਦੀ ਮੁਕੰਮਲ ਵਾਗਡੋਰ ਔਰਤ ਆਗੂਆਂ ਦੇ ਹੱਥ ਹੋਵੇਗੀ। ਕਿਸਾਨ ਆਗੂ ਨੇ ਇਹ ਵੀ ਦੱਸਿਆ ਕਿ ਕਿਸਾਨ ਮਜਦੂਰ ਸੰਘਰਸ ਕਮੇਟੀ ਵੱਲੋਂ ਵੀ ਪਿੰਡ ਵੱਲਾ (ਅੰਮਿ੍ਰਤਸਰ) ਅਤੇ ਘੱਟਿਆਂਵਾਲੀ (ਫਾਜਲਿਕਾ) ਵਿਖੇ ਐਲ ਐਂਡ ਟੀ ਦੇ ਸੰਸਾਰ ਬੈਂਕ ਪ੍ਰੋਜੈਕਟ, ਹਮੀਰਾ (ਕਪੂਰਥਲਾ) ਅਤੇ ਲਹੁਕਾ (ਤਰਨਤਾਰਨ) ਵਿਖੇ ਸਰਾਬ ਫੈਕਟਰੀਆਂ ਸਮੇਤ ਗੁਰਦਾਸਪੁਰ, ਮੋਗਾ ਤੇ ਫਿਰੋਜਪੁਰ ਦੇ ਨਹਿਰੀ ਵਿਭਾਗ ਦਫਤਰਾਂ, ਹਰੀਕੇ ਹੈੱਡਵਰਕਸ ਅਤੇ ਚਿੱਟੀ ਵੇਂਈਂ ਲੋਹੀਆਂ (ਜਲੰਧਰ), ਏ ਬੀ ਸੂਗਰ ਲਿਮਿਟਡ ਹੁਸਿਆਰਪੁਰ ਵਿਖੇ ਆਪਣੇ ਧਰਨਿਆਂ ਤੋਂ ਇਲਾਵਾ ਅੱਜ ਟ੍ਰਾਈਡੈਂਟ ਮੋਰਚੇ ਵਿੱਚ ਵੀ ਸੰਕੇਤਕ ਸਮੂਲੀਅਤ ਕੀਤੀ ਗਈ।

Related posts

ਲੋਕ ਸਭਾ ਚੋਣਾਂ-2024 ਦੌਰਾਨ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: ਸੀ.ਈ.ਓ.

punjabusernewssite

ਬਿਜਲੀ ਦੀ ਬੱਚਤ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ

punjabusernewssite

2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ: ਚੀਮਾ

punjabusernewssite