ਸੁਖਜਿੰਦਰ ਮਾਨ
ਬਠਿੰਡਾ, 14 ਅਗਸਤ : ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟਾਂ ’ਤੇ ਕਬਜ਼ਾ ਦਿਵਾਉਣ ਲਈ ਲਗਾਤਾਰ ਚੱਲਣ ਵਾਲੇ ਧਰਨੇ ਦੀ ਸ਼ੁਰੂਆਤ ਅੱਜ ਬਠਿੰਡਾ ਦੇ ਪ੍ਰਬੰਧਕੀ ਬਲਾਕ ਅੱਗੇ ਕਰ ਦਿੱਤੀ ਹੈ।ਕਰੀਬ ਤਿੰਨ ਮਹੀਨਿਆਂ ਤੋਂ ਸੰਘਰਸ਼ ਦੇ ਰਾਹ ਪਏ ਮਜ਼ਦੂਰਾਂ ਨੇ ਸਰਕਾਰ ਦੀ ਲਾਰੇ ਲੱਪੇ ਦੀ ਨੀਤੀ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ। ਧਰਨੇ ਮੌਕੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਿਲਾ ਕਨਵੀਨਰ ਮਾਸਟਰ ਸੇਵਕ ਸਿੰਘ,ਜਿਲਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾ ਗੁਰੂ, ਮਨਦੀਪ ਸਿੰਘ ਸਿਬੀਆ ਨੇ ਕਿਹਾ ਕਿ ਯੂਨੀਅਨ ਦੀਆਂ ਕਈ ਵਾਰ ਡਿਪਟੀ ਕਮਿਸ਼ਨਰ ਅਤੇ ਤੇ ਏ ਡੀ ਸੀ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ।
ਭਾਕਿਯੂ ਸਿੱਧੂਪੁਰ ਇਕਾਈ ਮੰਡੀਕਲਾਂ ਦੀ ਮੀਟਿੰਗ ਵਧ ਰਹੀਆਂ ਵਾਰਦਾਤਾਂ ਤੇ ਨਸ਼ੇ ਦੇ ਸੰਬੰਧ ਵਿੱਚ ਹੋਈ
ਪਰ ਬਾਰਸ਼ਾਂ ਦੇ ਦਿਨਾਂ ਵਿੱਚ ਮਜ਼ਦੂਰਾਂ ਦੇ ਘਰਾਂ ਦੀਆਂ ਛੱਤਾਂ ਚੋਂਦੀਆਂ ਰਹੀਆਂ ਪਰ ਪ੍ਰਸ਼ਾਸਨ ਨੇ ਨਾ ਤਾਂ ਉਨਾਂ ਨੂੰ ਛੱਤਾਂ ਉਪਰ ਮਿੱਟੀ ਪਾਉਣ ਦਿੱਤਾ ਅਤੇ ਨਾ ਹੀ ਪਲਾਟ ਅਲਾਟ ਕੀਤੇ। ਇਸ ਮੌਕੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਐਲਾਨ ਕੀਤਾ ਕਿ ਜਦੋਂ ਤੱਕ ਮਜ਼ਦੂਰਾਂ ਨੂੰ ਪਲਾਟ ਅਲਾਟ ਨਹੀਂ ਕੀਤੇ ਜਾਂਦੇ ਅਤੇ ਘਰ ਬਨਾਉਣ ਲਈ ਦੋ ਲੱਖ ਰੁਪਏ ਨਹੀਂ ਦਿੱਤੇ ਜਾਂਦੇ,ਟੋਲ ’ਤੇ ਮਜ਼ਦੂਰਾਂ ਦੀ ਕੁੱਟ ਮਾਰ ਕਰਨ ਵਾਲੇ ਅਨਸਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਮਜ਼ਦੂਰਾਂ ਪਰਿਵਾਰਾਂ ਨੂੰ ਧਰਨੇ ਦੀ ਹਰ ਪੱਖੋਂ ਮਦਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਨੇ ਨੂੰ ਹੰਸਾਂ ਸਿੰਘ ਕੋਠੇ ਨੱਥਾ ਸਿੰਘ ਵਾਲਾ, ਗ਼ੁਲਾਬ ਸਿੰਘ ਮਾਈਸਰਖਾਨਾ,ਮਾੜਾ ਸਿੰਘ, ਗੁਰਪ੍ਰੀਤ ਕੌਰ ਦਿਉਣ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
Share the post "ਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟਾਂ ਦਿਵਾਉਣ ਲਈ ਡੀਸੀ ਦਫ਼ਤਰ ਅੱਗੇ ਅਣ-ਮਿੱਥੇ ਸਮੇਂ ਦਾ ਧਰਨਾ ਸ਼ੁਰੂ"