ਪਿੰਡ ਦਿਉਣ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸੈਂਕਡੇ ਨੌਜਵਾਨ ਕਾਂਗਰਸ ਚ ਸ਼ਾਮਲ

0
8

ਸੁਖਜਿੰਦਰ ਮਾਨ
ਬਠਿੰਡਾ, 14 ਫ਼ਰਵਰੀ: ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਦਿਉਣ ਦੇ ਸੈਂਕੜੇ ਨੌਜਵਾਨਾਂ ਨੇ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਬਠਿੰਡਾ ਦਿਹਾਤੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਨੇ ਇਨ੍ਹਾਂ ਨੌਜਵਾਨਾਂ ਦੇ ਪਾਰਟੀ ਨਿਸ਼ਾਨ ਵਾਲੇ ਚਿੰਨ੍ਹ ਪਾ ਕੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਦਾ ਕਾਫ਼ਲਾ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਅਕਾਲੀ ਦਲ ਤੇ ਆਪ ਦਾ ਕੋਈ ਆਧਾਰ ਨਹੀਂ ਬਚਿਆ। ਲਾਡੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਦਾ ਇੱਕੋ ਇੱਕ ਮਨੋਰਥ ਪੰਜਾਬ ਦੇ ਕੁਦਰਤੀ ਸੋਮਿਆਂ ਦੀ ਲੁੱਟ ਕਰਨਾ ਹੈ। ਕੇਜਰੀਵਾਲ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬੇ ਘੜ ਰਿਹਾ ਹੈ ਇਸ ਲਈ ਲੋਕਾਂ ਨੂੰ ਆਪ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਉਮੀਦਵਾਰ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਹਲਕੇ ਨੂੰ ਦਿੱਤਾ ਹੈ ।ਉਸ ਖ਼ਿਲਾਫ਼ ਅਨੇਕਾਂ ਠੱਗੀਆਂ ਕਰਨ ਦੇ ਦੋਸ਼ ਲੋਕ ਲਾ ਚੁੱਕੇ ਹਨ। ਇਸੇ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਉਸ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ ਪਰ ਹੁਣ ਆਪ ਚ ਆ ਕੇ ਉਹ ਆਪਣੇ ਆਪ ਨੂੰ ਦੁੱਧ ਧੋਤਾ ਸਾਬਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਪੰਜ ਸਾਲ ਤੋਂ ਹਲਕੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕਰਨ ਲਈ ਯਤਨਸ਼ੀਲ ਰਹੇ ਜਦੋਂ ਕਿ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਉਮੀਦਵਾਰ ਪੰਜ ਸਾਲ ਕਿਧਰੇ ਨਜ਼ਰ ਨਹੀਂ ਆਏ। ਉਨ੍ਹਾਂ ਪਿਛਲੇ ਪੰਜ ਸਾਲਾਂ ਦੌਰਾਨ ਕਰਵਾਏ ਵਿਕਾਸ ਅਤੇ ਹਲਕੇ ਦੇ ਲੋਕਾਂ ਨਾਲ ਖੜ੍ਹਨ ਦੀ ਗੱਲ ਕਰਦਿਆਂ ਵੋਟਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਤੇ ਹਲਕੇ ਦੇ ਵਿਕਾਸ ਅਤੇ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਜਦੋਂ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣਗੀਆ। ਲਾਡੀ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਇਮਾਨਦਾਰੀ ਨਾਲ ਰਾਜਨੀਤੀ ਕੀਤੀ ਹੈ ਅਤੇ ਅੱਗੇ ਤੋਂ ਵੀ ਉਹ ਲੋਕ ਭਲਾਈ ਲਈ ਕੰਮ ਕਰਦੇ ਰਹਿਣਗੇ

LEAVE A REPLY

Please enter your comment!
Please enter your name here