ਝੋਨੇ ਦੀ ਪਰਾਲੀ ਦੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ : ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਦੀ ਅਗਵਾਈ ਹੇਠ ਅੱਜ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਸਬੰਧੀ ਤਹਿਸੀਲਦਾਰਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਲਸਟਰ ਅਫ਼ਸਰਾਂ, ਨੰਬਰਦਾਰਾਂ ਅਤੇ ਕਿਸਾਨਾਂ ਨਾਲ ਇੱਕ ਵਿਸ਼ੇਸ਼ ਬੈਠਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸ਼੍ਰੀਮਤੀ ਇਨਾਯਤ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਬਦਲਵੇਂ ਹੱਲ ਲਈ ਉਦਯੋਗਿਕ ਸੰਸਥਾਵਾਂ ਦੇ ਮੁਖੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕੇ।
ਖੇਡਾਂ ਵਤਨ ਪੰਜਾਬ ਦੀਆਂ: ਵਿਧਾਇਕ ਅਮਿਤ ਰਤਨ ਕੋਟ ਫੱਤਾ ਨੇ ਦੂਜੇ ਦਿਨ ਖੇਡਾਂ ਦਾ ਕੀਤਾ ਆਗਾਜ
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਸ਼ ਹਦਾਇਤ ਕੀਤੀ ਕਿ ਪਿੰਡ ਪੱਧਰ ਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਬਦਲਵੇਂ ਪ੍ਰਬੰਧਾਂ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ, ਬੇਲਰ ਮਾਲਕਾਂ, ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ, ਨੰਬਰਦਾਰਾਂ ਅਤੇ ਅਗਾਂਹਵਧੂ ਕਿਸਾਨਾਂ ਆਦਿ ਨਾਲ ਹਰ 10-15 ਦਿਨਾਂ ਬਾਅਦ ਮੀਟਿੰਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਕੰਮ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਕਰਦਿਆਂ ਕੀਤਾ ਜਾਵੇ, ਸਿਰਫ਼ ਕਾਗਜ਼ੀ ਪੱਧਰ ਤੇ ਕੰਮ ਨਾ ਕੀਤਾ ਜਾਵੇ ਸਗੋਂ ਜ਼ਮੀਨੀ ਪੱਧਰ ਤੇ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਜਿਲ੍ਹਾ ਨੋਡਲ ਅਫਸਰ ਨਵਜੀਤ ਸਿੰਘ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਸਬੰਧੀ ਅਤੇ ਮਸ਼ੀਨਰੀ ਦੇ ਮਾਲਕਾਂ ਸਬੰਧੀ ਡਿਟੇਲ ਆਮ ਲੋਕਾਂ ਤੱਕ ਪਹੁੰਚਦੀ ਕੀਤੀ ਜਾਵੇ ਤਾਂ ਜੋ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਲੋਕਾਂ ਵੱਲੋਂ ਰਾਬਤਾ ਕੀਤਾ ਜਾ ਸਕੇ।
Share the post "ਪਿੰਡ ਪੱਧਰ ’ਤੇ ਕੈਂਪ ਲਗਾ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇ ਜਾਗਰੂਕ : ਉਪ ਮੰਡਲ ਮੈਜਿਸਟਰੇਟ"