ਪੀਆਰਟੀਸੀ ਕਾਮਿਆਂ ਵਲੋਂ ਮੁੱਖ ਮੰਤਰੀ ਦੀ ਰਹਾਇਸ ਅੱਗੇ ਧਰਨਾ ਦੇਣ ਦਾ ਐਲਾਨ

0
15

ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਤੀਜ਼ੇ ਦਿਨ ਵੀ ਰੂਟ ’ਤੇ ਨਹੀਂ ਚੜ੍ਹੀਆਂ ਸਰਕਾਰੀ ਬੱਸਾਂ
ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ ,ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਕਾਮਿਆਂ ਵਲੋਂ ਸ਼ੁਰੂ ਕੀਤੀ ਹੜਤਾਲ ਅੱਜ ਤੀਜ਼ੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਰੋਜ਼ ਦੀ ਤਰ੍ਹਾਂ ਯੂਨੀਅਨ ਦੇ ਝੰਡੇ ਹੇਠ ਪੀਆਰਟੀਸੀ ਕਾਮਿਆਂ ਨੇ ਸਥਾਨਕ ਬਠਿੰਡਾ ਡਿਪੂ ਦੇ ਗੇਟ ਅੱਗੇ ਧਰਨਾ ਲਗਾਇਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਡਿਪੂ ਪ੍ਰਧਾਨ ਸੰਦੀਪ ਸਿੰਘ ਗਰੇਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ ਝੁਨੀਰ , ਕੈਸੀਅਰ ਰਵਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਹੁਣ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ ਜਾਵੇਗਾ। ਆਗੂਆਂ ਨੇ ਦੋਸ਼ ਲਗਾਇਆ ਕਿ ਕੱਚੇ ਮੁਲਾਜਮਾਂ ਵਲੋਂ ਨਵੇਂ ਬਣੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਉਮਾ ਦੇਵੀ ਦੀ ਜੱਜਮੈਂਟ ਤੋਂ ਇਲਾਵਾ ਪੰਜਾਬ ਅੰਦਰ 5178 ਟੀਚਰ/ਰਮਸਾ ਅਧਿਆਪਕ, ਹਿੰਦੀ ਟੀਚਰ, ਆਦਰਸ ਮਾਡਲ ਸਕੂਲ ਟੀਚਰ, ਪਾਵਰਕੌਮ ਦੇ ਲਾਈਨ ਮੈਨ ਪੱਕੇ ਕਰਨ ਦੀਆਂ ਉਦਾਹਰਨਾਂ ਦਿੱਤੀਆਂ ਗਈਆਂ ਪ੍ਰੰਤੂ ਸਰਕਾਰ ਜਾਣਬੁੱਝ ਕੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ। ਹਰਤਾਰ ਸਰਮਾ ਤੇ ਚੇਅਰਮੈਨ ਸਰਬਜੀਤ ਸਿੰਘ ਨੇ ਕਿਹਾ ਕਿ ਕੱਚੇ ਮੁਲਾਜਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਪਰਚੇ ਦਰਜ ਕਰਕੇ ਅਤੇ ਨੌਕਰੀਆਂ ਤੋਂ ਕੱਢਣ ਦੀਆਂ ਧਮਕੀਆਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਆਊਟ ਸੋਰਸਿੰਗ ’ਤੇ ਭਰਤੀ ਕਰਨ ਦੀ ਕੋਸਿਸ ਕਰ ਰਹੀ ਹੈ। ਜਦਂੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਗੇ ਤੋਂ ਆਉਟ ਸੋਰਸ ’ਤੇ ਭਰਤੀ ਬੰਦ ਕਰਨ ਦਾ ਐਲਾਨ ਕਰ ਚੁੱਕੇ ਹਨ।

LEAVE A REPLY

Please enter your comment!
Please enter your name here