ਆਨ ਲਾਇਨ ਸੇਵਾਵਾਂ ਸਬੰਧੀ ਟੋਲ ਫ਼ਰੀ ਨੰਬਰ 1100 ਤੇ ਕੀਤਾ ਜਾ ਸਕਦਾ ਹੈ ਸੰਪਰਕ
ਕਿਹਾ, ਹਰ ਹਫ਼ਤੇ ਹੋਵੇਗੀ ਰੀਵਿਊ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 17 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਪਬਲਿਕ ਗਰੀਵੈਸ ਰੀਡਰੈਸਲ ਸਿਸਟਮ (ਪੀਜੀਆਰਐੱਸ) ਤਹਿਤ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੀਜੀਆਰਐੱਸ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾ ਇਹ ਵੀ ਦੱਸਿਆ ਕਿ ਇਸ ਸਬੰਧੀ ਹਰ ਹਫ਼ਤੇ ਰੀਵਿਊ ਮੀਟਿੰਗ ਵੀ ਕੀਤੀ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਪੀਜੀਆਰਐੱਸ ਤਹਿਤ ਪ੍ਰਾਪਤ ਹੋਈਆਂ, ਨਿਪਟਾਰਾ ਕੀਤਾ ਤੇ ਪੈਂਡਿੰਗ ਪਈਆਂ ਸ਼ਿਕਾਇਤਾਂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਬੈਠਕ ਦੌਰਾਨ ਜ਼ਿਲ੍ਹਾ ਭਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿੱਖਿਆ ਅਤੇ ਸਹਿਕਾਰੀ ਸਭਾਵਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮੰਡੀ ਬੋਰਡ, ਫੂਡ ਸਪਲਾਈ, ਭੂਮੀ ਰੱਖਿਆ ਵਿਭਾਗ, ਪੁੱਡਾ, ਡੇਅਰੀ ਵਿਭਾਗ, ਈ-ਗਵਰਨਸ ਅਤੇ ਪੀਆਰਟੀਸੀ ਆਦਿ ਵਿਭਾਗਾਂ ਨਾਲ ਸਬੰਧਤ ਪੀਜੀਆਰਐਸ ਤਹਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਤੋਂ ਪ੍ਰਾਪਤ ਹੋਣ ਵਾਲੀਆਂ ਆਨ ਲਾਇਨ ਸੇਵਾਵਾਂ ਜਿਵੇਂ ਕਿ ਜਨਮ ਤੇ ਮੌਤ ਦੇ ਸਰਟੀਫ਼ਿਕੇਟ, ਰਾਸ਼ਨ ਕਾਰਡ, ਆਧਾਰ ਕਾਰਡ, ਮੈਰਿਜ ਰਜਿਸਟ੍ਰੇਸ਼ਨ, ਅਸਲੇ ਨਾਲ ਸਬੰਧਤ, ਇਨਕਮ ਸਰਟੀਫ਼ਿਕੇਟ ਨਾਲ ਸਬੰਧਤ ਆਦਿ ਸੇਵਾਵਾਂ ਲਈ ਸਬੰਧਤ ਵਿਅਕਤੀ ਟੋਲ ਫ਼ਰੀ ਨੰਬਰ 1100 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਜਾਂ ਸ਼ਿਕਾਇਤਾਂ ਵੈਬ ਸਾਈਟ://…/ ਤੇ ਦਰਜ਼ ਕਰਵਾ ਸਕਦੇ ਹਨ।
ਇਸ ਮੌਕੇ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਸ. ਬਲਵਿੰਦਰ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਇਕਬਾਲ ਪ੍ਰੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਪੀਜੀਆਰਐੱਸ ਤਹਿਤ ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ"